September 20, 2026, 5:37 pm
----------- Advertisement -----------

Hukumnama

Published on

----------- Advertisement -----------

16/03/2022

ਧਨਾਸਰੀ ਮਹਲਾ 1 ਘਰੁ 1 ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥1॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥1॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥2॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥1॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥3॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥1॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥4॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥1॥ ਰਹਾਉ ॥4॥1॥

ਬੁੱਧਵਾਰ, 3 ਚੇਤ (ਸੰਮਤ 554 ਨਾਨਕਸ਼ਾਹੀ) ਅੰਗ: 660

ਧਨਾਸਰੀ ਮਹਲਾ 1 ਘਰੁ 1 ਚਉਪਦੇ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ ਮੇਰੀ ਜਿੰਦ ਕੰਬਦੀ ਹੈ ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ । ਸੋ, ਹੋਰ ਆਸਰੇ ਛੱਡ ਕੇ ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।1। ਫਿਰ ਉਹ ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ।1।ਰਹਾਉ। ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ ਦੁੱਖਾਂ ਵਿਚੋਂ ਆਖ਼ਰ ਉਹੀ ਬਚਾਂਦਾ ਹੈ । ਹੇ ਜਿੰਦੇ! ਧਿਆਨ ਨਾਲ ਸੁਣ ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ ਪਾਰ ਲੰਘ ਸਕੀਦਾ ਹੈ ।2। ਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ ਤੇਰੇ ਨਾਮ ਦੀ ਰਾਹੀਂ ਮੈਂ ਦੁੱਖਾਂ ਦੇ ਇਸ ਸਮੁੰਦਰ ਵਿਚੋਂ ਪਾਰ ਲੰਘ ਸਕਾਂ ।1।ਰਹਾਉ। ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ । ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ।3। ਹੇ ਪਿਆਰੇ ਪ੍ਰਭੂ! ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ । ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ । ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ।1।ਰਹਾਉ। ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ । ਨਾਨਕ ਆਪਣੇ ਉਸ ਮਾਲਿਕ ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ।4। ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ।1।ਰਹਾਉ ॥4॥1॥

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...