September 6, 2026, 7:35 am
----------- Advertisement -----------
HomeNewsBreaking Newsਯੂ.ਪੀ. ਤੋਂ ਮਾਛੀਵਾੜਾ ਪਰਤ ਰਹੇ ਆੜ੍ਹਤੀ ਸਮੇਤ 3 ਦੀ ਮੌਤ, 2 ਗੰਭੀਰ...

ਯੂ.ਪੀ. ਤੋਂ ਮਾਛੀਵਾੜਾ ਪਰਤ ਰਹੇ ਆੜ੍ਹਤੀ ਸਮੇਤ 3 ਦੀ ਮੌਤ, 2 ਗੰਭੀਰ ਜਖ਼ਮੀ

Published on

----------- Advertisement -----------

ਮਾਛੀਵਾੜਾ ਇਲਾਕੇ ਵਿਚ ਉਸ ਸਮੇਂ ਦੁਖਦਈ ਖ਼ਬਰ ਸੁਣਨ ਨੂੰ ਮਿਲੀ, ਜਦੋਂ ਯੂ.ਪੀ. ਤੋਂ ਪਰਤ ਰਹੇ ਪਰਿਵਾਰ ਨਾਲ ਵੱਡਾ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 3 ਵਿਅਕਤੀਆਂ ਮਾਛੀਵਾੜਾ ਦੇ ਆੜ੍ਹਤੀ ਤੇ ਸ਼ੈਲਰ ਮਾਲਕ ਸੰਤੋਖ ਸਿੰਘ ਬਾਜਵਾ (65) ਵਾਸੀ ਪਿੰਡ ਇਰਾਕ, ਹਰਜੀਤ ਸਿੰਘ (60) ਵਾਸੀ ਹਾਦੀਵਾਲ ਅਤੇ ਭੁਪਿੰਦਰ ਕੌਰ ਦੀ ਮੌਤ ਹੋ ਗਈ ਜਦਕਿ ਹਾਦਸੇ ਵਿਚ ਆੜ੍ਹਤੀ ਮੁਕੰਦ ਸਿੰਘ ਬੈਨੀਪਾਲ ਅਤੇ ਲਾਡੀ ਸਿੰਘ ਜਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਮੁਕੰਦ ਸਿੰਘ ਬੈਨੀਪਾਲ ਲਖੀਮਪੁਰ ਖੇਰੀ (ਯੂ.ਪੀ.) ਵਿਖੇ ਖੇਤੀਬਾੜੀ ਕਰਦੇ ਹਨ, ਜਿਨ੍ਹਾਂ ਦ ਕਾਰੋਬਾਰ ਮਾਛੀਵਾੜਾ ਵਿਖੇ ਵੀ ਹੈ। ਆੜ੍ਹਤੀ ਸੰਤੋਖ ਸਿੰਘ ਬਾਜਵਾ ਅਤੇ ਹਰਜੀਤ ਸਿੰਘ ਹਾਦੀਵਾਲ ਵੀ ਇਨ੍ਹਾਂ ਦੇ ਰਿਸ਼ਤੇਦਾਰ ਹਨ, ਜੋ ਕਿ ਯੂ.ਪੀ. ਵਿਖੇ ਇਨ੍ਹਾਂ ਨੂੰ ਮਿਲਣ ਲਈ ਗਏ ਸਨ। ਅੱਜ ਜਦੋਂ ਮੁਕੰਦ ਸਿੰਘ ਬੈਨੀਪਾਲ ਇਨ੍ਹਾਂ ਸਾਰਿਆਂ ਨੂੰ ਨਾਲ ਲੈ ਕੇ ਸਕਾਰਪਿਓ ਗੱਡੀ ਰਾਹੀਂ ਯੂ.ਪੀ. ਤੋਂ ਮਾਛੀਵਾੜਾ ਆ ਰਹੇ ਸਨ ਤਾਂ ਰਸਤੇ ਵਿਚ ਸਵੇਰੇ 7.30 ਵਜੇ ਬਰੇਲੀ ਸ਼ਹਿਰ ਨੇੜ੍ਹੇ ਨਿਰਮਾਣ ਅਧੀਨ ਹਾਈਵੇ ਤੋ ਲੰਘਦਿਆਂ ਕੈਂਟਰ ਨਾਲ ਸਿੱਧੀ ਟੱਕਰ ਹੋ ਗਈ। ਇਹ ਸੜਕ ਹਾਦਸਾ ਇੰਨਾ ਭਿਆਨਕ ਸੀ ਕਿ ਆੜ੍ਹਤੀ ਸੰਤੋਖ ਸਿੰਘ, ਭੁਪਿੰਦਰ ਕੌਰ ਅਤੇੇ ਹਰਜੀਤ ਸਿੰਘ ਦੀ ਮੌਤ ਹੋ ਗਈ ਜਦਕਿ ਮੁਕੰਦ ਸਿੰਘ ਤੇ ਲਾਡੀ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਖ਼ਮੀਆਂ ਨੂੰ ਤੁਰੰਤ ਨੇੜ੍ਹਲੇ ਹਸਪਤਾਲ ਲਿਆਂਦਾ ਗਿਆ ਜਿਥੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

ਬਰੇਲੀ ਦੇ ਨਵਾਬਗੰਜ ਥਾਣਾ ਦੀ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਤਿੰਨੋ ਹੀ ਆਪਸ ਵਿਚ ਰਿਸ਼ਤੇਦਾਰ ਹਨ ਅਤੇ ਜਦੋਂ ਉਨ੍ਹਾਂ ਦੀ ਮੌਤ ਦੀ ਸੂਚਨਾ ਘਰ ਵਿਚ ਪਹੁੰਚੀ ਤਾਂ ਮਾਹੌਲ ਬਹੁਤ ਹੀ ਗ਼ਮਗੀਨ ਹੋ ਗਿਆ। ਲਾਸ਼ਾਂ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇਹਾਂ ਮਾਛੀਵਾੜਾ ਵਿਖੇ ਲਿਆਂਦੀਆਂ ਜਾਣਗੀਆਂ, ਜਿਥੇ ਅੰਤਿਮ ਸਸਕਾਰ ਕੀਤਾ ਜਾਵੇਗਾ। ਆੜ੍ਹਤੀ ਸੰਤੋਖ ਸਿੰਘ ਬਾਜਵਾ, ਆੜ੍ਹਤੀ ਮੁਕੰਦ ਸਿੰਘ ਬੈਨੀਪਾਲ ਦੀ ਪਤਨੀ ਭੁਪਿੰਦਰ ਕੌਰ ਦੀ ਮੌਤ ’ਤੇ ਮਾਛੀਵਾੜਾ ਸੱਚਾ ਸੌਦਾ ਆੜ੍ਹਤੀ ਐਸੋਸ਼ੀਏਸ਼ਨ ਅਤੇ ਸ਼ੈਲਰ ਐਸੋਸ਼ੀਏਸ਼ਨ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...