June 5, 2026, 4:39 pm
----------- Advertisement -----------
HomeNewsਗੈਰ ਕਾਨੂੰਨੀ ਪਟਾਕਿਆਂ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ-ਐਸ ਡੀ ਐਮ ਰਵਿੰਦਰ...

ਗੈਰ ਕਾਨੂੰਨੀ ਪਟਾਕਿਆਂ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ-ਐਸ ਡੀ ਐਮ ਰਵਿੰਦਰ ਸਿੰਘ

Published on

----------- Advertisement -----------

ਕੁਰਾਲੀ, 12 ਅਕਤੂਬਰ, 2023 (ਬਲਜੀਤ ਮਰਵਾਹਾ): ਕੁਰਾਲੀ ਵਿਖੇ ਪਟਾਕਿਆਂ ਦੀ ਵਿਕਰੀ ਸਬੰਧੀ ਪ੍ਰਬੰਧਾਂ ਦੀ ਜਾਂਚ ਕਰਨ ਲਈ ਉਪ ਮੰਡਲ ਮੈਜਿਸਟ੍ਰੇਟ ਖਰੜ ਰਵਿੰਦਰ ਸਿੰਘ ਨੇ ਮੋਰਿੰਡਾ ਰੋਡ ‘ਤੇ ਜਾ ਕੇ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਪਟਾਕਿਆਂ ਦੀ ਵਿਕਰੀ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ |
       ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ, ਖਾਸ ਕਰਕੇ ਪਟਾਕਿਆਂ ਨਾਲ ਸਬੰਧਤ ਦੁਕਾਨਾਂ ਦੇ ਮੱਦੇਨਜ਼ਰ ਸਾਰੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਥਾਨਕ ਨਗਰ ਕੌਂਸਲ ਦੇ ਕਾਰਜਕਾਰੀ ਅਫਸਰ ਅਤੇ ਸਟੇਸ਼ਨ ਹਾਊਸ ਅਫਸਰ, ਥਾਣਾ ਕੁਰਾਲੀ ਸਿਟੀ ਨਾਲ ਮੋਰਿੰਡਾ ਰੋਡ ਸਥਿਤ ਪਟਾਕਿਆਂ ਦੀਆਂ ਦੁਕਾਨਾਂ ਦਾ ਨਿਰੀਖਣ ਕੀਤਾ ਗਿਆ।
       ਨਿਰੀਖਣ ਦੌਰਾਨ ਅੱਗ ਬੁਝਾਊ ਯੰਤਰਾਂ ਅਤੇ ਹੋਰ ਅੱਗ ਤੋਂ ਸੁਰੱਖਿਆ ਕਰਨ ਵਾਲੇ ਪ੍ਰਬੰਧਾਂ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤੇ ਗਏ ਲਾਇਸੰਸ ਅਤੇ ਉਨ੍ਹਾਂ ਕੋਲ ਮੌਜੂਦ ਸਟਾਕ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਹ ਵੀ ਯਕੀਨੀ ਬਣਾਇਆ ਗਿਆ ਕਿ ਸਟਾਕ ਵਿੱਚ ਮੌਜੂਦ ਸਾਰੇ ਪਟਾਕੇ ਗ੍ਰੀਨ ਸ਼੍ਰੇਣੀ ਵਿੱਚ ਆਉਂਦੇ ਹੋਣ।
       ਇਸ ਤੋਂ ਇਲਾਵਾ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਾਮਾਨ ਸੜਕ ‘ਤੇ ਨਾ ਰੱਖਣ। ਉਨ੍ਹਾਂ ਨੇ ਬਿਨਾਂ ਲਾਇਸੈਂਸ ਤੋਂ ਚੱਲ ਰਹੀਆਂ ਦੋ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ।
       ਉਨ੍ਹਾਂ ਦੁਕਾਨਦਾਰਾਂ ਨੂੰ ਬਿਨਾਂ ਲਾਇਸੈਂਸ ਤੋਂ ਪਟਾਕੇ ਵੇਚਣ ਦੀ ਸੂਰਤ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਸਖ਼ਤ ਚਿਤਾਵਨੀ ਦਿੱਤੀ। ਉਨ੍ਹਾਂ ਨੂੰ ਇਹ ਇਹ ਸਪੱਸ਼ਟ ਕੀਤਾ ਗਿਆ ਕਿ ਪ੍ਰਚੂਨ ਸਟਾਲਾਂ ਨੂੰ ਜ਼ਿਲ੍ਹਾ ਪੱਧਰ ‘ਤੇ ਨਿਰਧਾਰਤ ਡਰਾਅ ਤੋਂ ਬਾਅਦ ਹੀ ਅਲਾਟਮੈਂਟ ਦੇ ਅਨੁਸਾਰ ਹੀ ਨਿਰਧਾਰਿਤ ਥਾਂ ਤੇ ਲੱਗਣ ਦੀ ਇਜਾਜ਼ਤ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...