August 9, 2026, 10:32 am
----------- Advertisement -----------
HomeNewsBreaking Newsਯੁੱਧ ਨਸ਼ਿਆਂ ਵਿਰੁੱਧ:  ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ ,ਵੱਡੀ ਗਿਣਤੀ ਵਿਚ...

ਯੁੱਧ ਨਸ਼ਿਆਂ ਵਿਰੁੱਧ:  ਬਰਨਾਲਾ ਵਿੱਚ ਢਾਹਿਆ ਗਿਆ ਨਾਜਾਇਜ਼ ਢਾਂਚਾ ,ਵੱਡੀ ਗਿਣਤੀ ਵਿਚ ਪੁਲਿਸ ਰਹੀ ਤਾਇਨਾਤ

Published on

----------- Advertisement -----------


 ਚੰਡੀਗੜ੍ਹ/ ਬਰਨਾਲਾ, 10 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਨਗਰ ਸੁਧਾਰ ਟਰੱਸਟ ਬਰਨਾਲਾ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਬੱਸ ਸਟੈਂਡ ਦੇ ਪਿੱਛੇ ਸਥਿਤ ਇੱਕ ਨਾਜਾਇਜ਼ ਤੌਰ ‘ਤੇ ਉਸਾਰੇ ਗਏ ਢਾਂਚੇ ਨੂੰ ਢਾਹਿਆ ਹੈ।


     ਇਹ ਮਕਾਨ ਮਾਂ-ਧੀ ਜਿਨ੍ਹਾਂ ਦੀ ਪਛਾਣ ਕਾਲੀ ਕੌਰ ਅਤੇ ਉਸ ਦੀ ਧੀ ਸਰਬੋ ਵਜੋਂ ਹੋਈ ਹੈ ਵਲੋਂ ਨਾਜਾਇਜ਼ ਤੌਰ ‘ਤੇ ਉਸਾਰਿਆ ਗਿਆ ਸੀ, ਜਿਨ੍ਹਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹਨ।


   ਸੀਨੀਅਰ ਪੁਲਿਸ ਕਪਤਾਨ (ਐੱਸ ਐੱਸ ਪੀ) ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਸਰਕਾਰੀ ਰਿਕਾਰਡ ਅਨੁਸਾਰ ਕਾਲੀ ਕੌਰ ਵਿਰੁੱਧ 9 ਅਪਰਾਧਿਕ ਕੇਸ ਦਰਜ ਹਨ, ਜਿਨ੍ਹਾਂ ਵਿੱਚ 7 ਐਨਡੀਪੀਐਸ ਐਕਟ ਅਧੀਨ ਹਨ, ਜਦੋਂ ਕਿ ਉਸਦੀ ਧੀ ਸਰਬੋ ਵਿਰੁੱਧ 7 ਕੇਸ ਦਰਜ ਹਨ, ਜਿਨ੍ਹਾਂ ਵਿੱਚੋਂ 6 ਐਨਡੀਪੀਐਸ ਐਕਟ ਅਧੀਨ ਦਰਜ ਹਨ।  


  ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਬਰਨਾਲਾ ਵਲੋਂ ਇਹ ਨਾਜਾਇਜ਼ ਕਬਜ਼ਾ ਹਟਾਉਣ ਲਈ ਪੁਲਿਸ ਮਦਦ ਮੰਗੀ ਗਈ ਸੀ।  


  ਐੱਸ ਐੱਸ ਪੀ ਬਰਨਾਲਾ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਮੁਲਾਜ਼ਮਾਂ ਦੀ ਮੌਜੂਦਗੀ ਯਕੀਨੀ ਬਣਾਉਂਦੇ ਹੋਏ ਇਹ ਕਾਰਵਾਈ ਕੀਤੀ ਗਈ।

 
  ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਖ਼ਤ ਐਕਸ਼ਨ ਲੈਂਦੇ ਹੋਏ ਜਿੱਥੇ ਢੁਕਵੀਂ ਕਰਵਾਈ ਕੀਤੀ ਜਾ ਰਹੀ ਹੈ, ਓਥੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...