ਪੰਜਾਬ ‘ਚ ਮਾਨਸੂਨ ਤੋਂ ਪਹਿਲਾਂ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਔਸਤਨ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਪਠਾਨਕੋਟ ਅਤੇ ਮੋਹਾਲੀ ਖੇਤਰ ਵਿੱਚ ਵੀ ਮਾਨਸੂਨ ਪਹੁੰਚ ਗਿਆ ਹੈ। ਇੱਕ-ਦੋ ਦਿਨਾਂ ਵਿੱਚ ਇਹ ਮਾਨਸੂਨ ਮਾਝਾ ਅਤੇ ਦੁਆਬਾ ਖੇਤਰ ਨੂੰ ਕਵਰ ਕਰ ਲਵੇਗਾ। ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਦੇ ਕਈ ਸ਼ਹਿਰਾਂ ਵਿੱਚ 1 ਜੁਲਾਈ ਤੱਕ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 113.2 ਐਮਐਮ ਬਾਰਸ਼ ਦਰਜ ਕੀਤੀ ਗਈ। ਪੁਰਾਣੇ ਰਿਕਾਰਡ ਦੀ ਗੱਲ ਕਰੀਏ ਤਾਂ 30 ਜੂਨ 1970 ਨੂੰ ਹੋਈ 92.6 ਐਮਐਮ ਬਾਰਿਸ਼ ਦਾ ਰਿਕਾਰਡ ਚੱਲ ਰਿਹਾ ਸੀ। ਪਰ 15 ਜੂਨ ਨੂੰ ਅੰਮ੍ਰਿਤਸਰ ਵਿੱਚ 112.2 ਐਮਐਮ ਮੀਂਹ ਪਿਆ। ਜਿਸ ਨੇ ਪਿਛਲੇ ਸਾਲਾਂ ਦੇ ਜੂਨ ਮਹੀਨੇ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਮਾਝਾ ਖੇਤਰ ਵਿੱਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਵਿੱਚ 3.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਆਮ ਨਾਲੋਂ 1.6 ਡਿਗਰੀ ਹੇਠਾਂ ਚਲਾ ਗਿਆ। ਅਗਲੇ 5 ਦਿਨਾਂ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਅੱਜ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਨੇ 26 ਜੂਨ ਨੂੰ ਤੇਜ਼ ਮੀਂਹ ਤੇ ਹਵਾਵਾਂ ਚੱਲਣ ਅਤੇ 27, 28, 29 ਜੂਨ ਨੂੰ ਮੱਧਮ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।
----------- Advertisement -----------
ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਗਲੇ 5 ਦਿਨਾਂ ਲਈ ‘ਯੈਲੋ ਅਲਰਟ’ ਜਾਰੀ
Published on
----------- Advertisement -----------
----------- Advertisement -----------