ਚੰਡੀਗੜ੍ਹ, 14 ਦਸੰਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ‘ਚ ਅੱਜ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਜਿਸ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਸਰਕਾਰ ਦਾ ਕਾਰਜਕਾਲ ਆਪਣੇ ਆਖਰੀ ਦੌਰ ‘ਚ ਹੈ ਅਤੇ ਪੰਜਾਬ ‘ਚ ਚੋਣ ਕਮਿਸ਼ਨ ਵੱਲੋਂ ਕਿਸੇ ਵੇਲੇ ਵੀ ਚੋਣ ਜਾਬਤੇ ਦਾ ਐਲਾਨ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਅੱਜ ਦੀ ਪੰਜਾਬ ਕੈਬਿਨੇਟ ‘ਤੇ ਜ਼ਰੂਰ ਟਿਕੀਆਂ ਹੋਈਆਂ ਹਨ, ਖਾਸਕਰ ਕੱਚੇ ਮੁਲਾਜ਼ਮਾਂ ਦੀਆਂ।
ਮੰਤਰੀ ਮੰਡਲ ਦੀ ਇਹ ਮੀਟਿੰਗ ਅੱਜ ਸ਼ਾਮ 4 ਵਜੇ ਚੰਡੀਗੜ੍ਹ ‘ਚ ਸ਼ੁਰੂ ਹੋਵੇਗੀ।