June 27, 2026, 6:45 am
----------- Advertisement -----------
HomeNewsLatest Newsਇਸ ਵਜ੍ਹਾ ਕਰਕੇ ਸਿਆਸੀ ਪਾਰਟੀਆਂ ਕਰ ਰਹੀ ਮਹਿਲਾਵਾਂ ਲਈ ਵੱਡੇ ਐਲਾਨ

ਇਸ ਵਜ੍ਹਾ ਕਰਕੇ ਸਿਆਸੀ ਪਾਰਟੀਆਂ ਕਰ ਰਹੀ ਮਹਿਲਾਵਾਂ ਲਈ ਵੱਡੇ ਐਲਾਨ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਇਨ੍ਹਾਂ ਚੋਣਾਂ ਵਿੱਚ 2.09 ਕਰੋੜ ਲੋਕ ਆਪਣੀ ਵੋਟ ਦੀ ਵਰਤੋਂ ਕਰਕੇ ਅਗਲੇ 5 ਸਾਲਾਂ ਲਈ ਸੂਬੇ ਦਾ ਭਵਿੱਖ ਤੈਅ ਕਰਨਗੇ। ਇਸ ਵਿੱਚ ਇੱਕ ਕਰੋੜ ਮਹਿਲਾ ਵੋਟਰ ਹਨ। ਜੇਕਰ ਪਿਛਲੀਆਂ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ‘ਤੇ ਨਜ਼ਰ ਮਾਰੀਏ ਤਾਂ ਮਰਦਾਂ ਦੇ ਮੁਕਾਬਲੇ ਔਰਤਾਂ ਦੀ ਵੋਟ ਪ੍ਰਤੀਸ਼ਤਤਾ ਵੱਧ ਰਹੀ ਹੈ। ਇਨ੍ਹਾਂ ਅੰਕੜਿਆਂ ਕਾਰਨ ਸਾਰੀਆਂ ਸਿਆਸੀ ਪਾਰਟੀਆਂ ਦਾ ਮਹਿਲਾ ਵੋਟਰਾਂ ਵੱਲ ਵਿਸ਼ੇਸ਼ ਝੁਕਾਅ ਹੈ। ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਹਰ ਵੱਡੀ ਪਾਰਟੀ ਨੇ ਹੁਣ ਤੱਕ ਪੰਜਾਬ ਵਿੱਚ ਮਹਿਲਾ ਵੋਟਰਾਂ ਲਈ ਕਈ ਵੱਡੇ ਐਲਾਨ ਕੀਤੇ ਹਨ।

‘ਆਪ’ ਨੇ ਮਹਿਲਾਵਾਂ ਨਾਲ ਕੀਤਾ ਕੀ ਵਾਅਦਾ?

ਆਮ ਆਦਮੀ ਪਾਰਟੀ (ਆਪ) ਸਭ ਤੋਂ ਪਹਿਲਾਂ ਔਰਤਾਂ ਨਾਲ ਵਾਅਦੇ ਕਰਨ ਲਈ ਅੱਗੇ ਆਈ ਸੀ। ਕੇਜਰੀਵਾਲ ਦੇ ਇਸ ਐਲਾਨ ਤੋਂ ਬਾਅਦ ਦੂਜੀਆਂ ਪਾਰਟੀਆਂ ਨੇ ਬਜਟ ਨੂੰ ਲੈ ਕੇ ਸਭ ਤੋਂ ਪਹਿਲਾਂ ਉਨ੍ਹਾਂ ‘ਤੇ ਨਿਸ਼ਾਨਾ ਸਾਧਿਆ। ਫਿਰ ਖ਼ੁਦ ਔਰਤਾਂ ਲਈ ਐਲਾਨ, ਵਾਅਦੇ ਕਰਨ ਲਈ ਅੱਗੇ ਆਈਆਂ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੀ ਗਰੰਟੀ ਤਹਿਤ ਐਲਾਨ ਕੀਤਾ ਸੀ ਕਿ ਜੇਕਰ ਪਾਰਟੀ ਸੱਤਾ ‘ਚ ਆਈ ਤਾਂ ਪੰਜਾਬ ਦੀਆਂ ਸਾਰੀਆਂ ਔਰਤਾਂ ਦੇ ਖਾਤਿਆਂ ‘ਚ ਹਰ ਮਹੀਨੇ 1000 ਰੁਪਏ ਟਰਾਂਸਫਰ ਕੀਤੇ ਜਾਣਗੇ। ਬਜ਼ੁਰਗ ਔਰਤਾਂ ਦੀ ਮਹੀਨਾਵਾਰ ਬੁਢਾਪਾ ਪੈਨਸ਼ਨ 1000 ਰੁਪਏ ਵਧਾਉਣ ਦਾ ਵੀ ਐਲਾਨ ਕੀਤਾ ਗਿਆ।

ਅਕਾਲੀ ਦਲ ਨੇ ਵੀ ਮਹਿਲਾਵਾਂ ‘ਤੇ ਖੇਡਿਆ ਦਾਅ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਘਰੇਲੂ ਖਰਚਿਆਂ ਲਈ ਘਰੇਲੂ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਇਸ ਸਕੀਮ ਨੂੰ ਮਾਤਾ ਖੀਵੀ ਜੀ ਦੀ ਰਸੋਈ ਦਾ ਨਾਮ ਦਿੱਤਾ ਗਿਆ। ਇਸ ਦੇ ਨਾਲ ਹੀ ਔਰਤਾਂ ਲਈ ਨੌਕਰੀਆਂ ਵਿੱਚ 50 ਫੀਸਦੀ ਰਾਖਵਾਂਕਰਨ ਦਾ ਵੀ ਐਲਾਨ ਕੀਤਾ ਗਿਆ ਹੈ।

ਨਵਜੋਤ ਸਿੱਧੂ ਨੇ ਵੀ ਕੀਤੇ ਵੱਡੇ ਐਲਾਨ

ਸਰਕਾਰ ਬਣਨ ਤੋਂ ਬਾਅਦ ਔਰਤਾਂ ਨੂੰ 2000 ਰੁਪਏ ਪ੍ਰਤੀ ਮਹੀਨਾ ਅਤੇ ਸਾਲ ਵਿੱਚ 8 ਐਲਪੀਜੀ ਸਿਲੰਡਰ ਮੁਫ਼ਤ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕਾਲਜਾਂ ਵਿੱਚ ਦਾਖ਼ਲਾ ਲੈਣ ਵਾਲੀਆਂ ਲੜਕੀਆਂ ਲਈ ਦੋ ਪਹੀਆ ਵਾਹਨਾਂ ਦਾ ਐਲਾਨ ਕੀਤਾ ਗਿਆ। 12ਵੀਂ ਪਾਸ ਕੁੜੀਆਂ ਨੂੰ 20,000, 10ਵੀਂ ਜਮਾਤ ਪਾਸ ਕਰਨ ‘ਤੇ 15,000 ਰੁਪਏ ਅਤੇ 5ਵੀਂ ਜਮਾਤ ਪਾਸ ਕਰਨ ‘ਤੇ 5,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ।ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ ਹੁਨਰ ਕੇਂਦਰ ਸਥਾਪਤ ਕਰਨ ਦਾ ਐਲਾਨ ਕੀਤਾ। ਔਰਤਾਂ ਨੂੰ ਘਰ ਤੋਂ ਕਾਰੋਬਾਰ ਸ਼ੁਰੂ ਕਰਨ ਲਈ 2 ਤੋਂ 16 ਲੱਖ ਰੁਪਏ ਤੱਕ ਦਾ ਵਿਆਜ ਮੁਕਤ ਕਰਜ਼ਾ ਦੇਣ ਦਾ ਐਲਾਨ ਕੀਤਾ। ਔਰਤਾਂ ਲਈ ਕਾਰੋਬਾਰ ਸ਼ੁਰੂ ਕਰਨ ਜਾਂ ਕਰਨ ਲਈ ਸਰਕਾਰੀ ਦਫ਼ਤਰ ਵਿੱਚ ਵੱਖਰੀ ਖਿੜਕੀ ਬਣਾਉਣ ਦਾ ਐਲਾਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...