September 6, 2026, 7:19 am
----------- Advertisement -----------
HomeNewsLatest Newsਕਿਸਾਨੀ ਸੰਘਰਸ਼ ਦੀ ਜਿੱਤ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਅਖੰਡ...

ਕਿਸਾਨੀ ਸੰਘਰਸ਼ ਦੀ ਜਿੱਤ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

Published on

----------- Advertisement -----------
  • ਸ਼੍ਰੋਮਣੀ ਕਮੇਟੀ ਵੱਲੋਂ 13 ਦਸੰਬਰ ਨੂੰ ਕਿਸਾਨ ਆਗੂਆਂ ਦਾ ਕੀਤਾ ਜਾਵੇਗਾ ਸਨਮਾਨ

ਅੰਮ੍ਰਿਤਸਰ, 11 ਦਸੰਬਰ 2021 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨ ਸੰਘਰਸ਼ ਦੀ ਜਿੱਤ ’ਤੇ ਸ਼ੁਕਰਾਨੇ ਵਜੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ, ਜਿਸ ਦਾ ਭੋਗ 13 ਦਸੰਬਰ ਨੂੰ ਪਵੇਗਾ। ਬੀਤੇ ਕੱਲ੍ਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਿਸਾਨ ਆਗੂਆਂ ਨੂੰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਮੌਕੇ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਇਹ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ।

ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ ਹਾਜ਼ਰ ਸਨ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਰੱਦ ਹੋਣ ’ਤੇ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਸੰਘਰਸ਼ੀ ਕਿਸਾਨਾਂ ਦੀ ਵਾਪਸੀ ਮੌਕੇ ਕਿਸਾਨ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 13 ਦਸੰਬਰ ਨੂੰ ਸ਼ੁਕਰਾਨੇ ਲਈ ਪੁੱਜ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਇਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਕੀਤਾ ਜਾਵੇਗਾ। ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...