ਦੇਸ਼ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 2451 ਨਵੇਂ ਮਾਮਲੇ ਸਾਹਮਣੇ ਆਏ ਹਨ। ਵੀਰਵਾਰ ਦੇ ਮੁਕਾਬਲੇ ਅੱਜ ਕੋਰੋਨਾ ਦੇ ਮਾਮਲੇ ਫਿਰ ਵਧੇ ਹਨ। ਇਸ ਦੇ ਨਾਲ ਹੀ ਇਹ ਲਗਾਤਾਰ ਤੀਜਾ ਦਿਨ ਹੈ ਜਦੋਂ ਦੇਸ਼ ਵਿੱਚ ਕੋਰੋਨਾ ਦੇ ਦੋ ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕੋਰੋਨਾ ਦੇ 2,380 ਮਾਮਲੇ ਸਾਹਮਣੇ ਆਏ ਸਨ ਜਦਕਿ ਬੁੱਧਵਾਰ ਨੂੰ 2,067 ਮਾਮਲੇ ਦਰਜ ਕੀਤੇ ਗਏ ਸਨ।
ਸਿਹਤ ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 1589 ਕੋਰੋਨਾ ਮਰੀਜ਼ ਠੀਕ ਵੀ ਹੋਏ ਹਨ। ਕੋਰੋਨਾ ਦੇ ਸਰਗਰਮ ਮਰੀਜ਼ ਹੁਣ ਵੱਧ ਕੇ 14,241 ਹੋ ਗਏ ਹਨ। ਇਸ ਦੇ ਨਾਲ ਹੀ ਇਸ ਦੌਰਾਨ ਕੁੱਲ 54 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 5,22,116 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।












