November 18, 2026, 1:39 am
----------- Advertisement -----------
HomeNewsBreaking Newsਭਾਰਤ ਨੇ ਟਰੰਪ ਦੇ ਸਾਰੇ ਦਾਅਵੇ ਦਿੱਤੇ 'ਝੂਠੇ' ਕਰਾਰ, ਪਾਕਿਸਤਾਨ ਨੂੰ ਦੋ-ਟੁੱਕ,...

ਭਾਰਤ ਨੇ ਟਰੰਪ ਦੇ ਸਾਰੇ ਦਾਅਵੇ ਦਿੱਤੇ ‘ਝੂਠੇ’ ਕਰਾਰ, ਪਾਕਿਸਤਾਨ ਨੂੰ ਦੋ-ਟੁੱਕ, POK ਨੂੰ ਖਾਲੀ ਕਰੇ

Published on

----------- Advertisement -----------

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (Donald Trump) ਨੇ ਭਾਰਤ-ਪਾਕਿਸਤਾਨ ਜੰਗਬੰਦੀ ਅਤੇ ਵਪਾਰ ‘ਤੇ ਇੱਕ ਤੋਂ ਬਾਅਦ ਇੱਕ ਦਾਅਵੇ ਕੀਤੇ। ਟਰੰਪ ਨੇ ਇੱਥੋਂ ਤੱਕ ਕਿਹਾ ਸੀ ਕਿ ਪਾਕਿਸਤਾਨ ਪ੍ਰਮਾਣੂ ਹਮਲਾ (Nuclear attack) ਕਰਨ ਵਾਲਾ ਸੀ। ਮੈਂ ਭਾਰਤ ਨੂੰ ਇਸ ਬਾਰੇ ਦੱਸਿਆ ਅਤੇ ਫਿਰ ਜੰਗਬੰਦੀ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਦਾਅਵਾ ਕੀਤਾ ਸੀ ਕਿ, ਅਸੀਂ ਭਾਰਤ ਅਤੇ ਪਾਕਿਸਤਾਨ ਨੂੰ ਕਿਹਾ ਸੀ ਕਿ ਜੇਕਰ ਜੰਗ ਨਹੀਂ ਰੁਕੀ ਤਾਂ ਅਸੀਂ ਵਪਾਰ ਨਹੀਂ ਕਰਾਂਗੇ। ਇਸਤੋਂ ਇਲਾਵਾ, ਕਸ਼ਮੀਰ ‘ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਿਵਾਦ (India and Pakistan Conflict) ਵਿੱਚ ਵਿਚੋਲਗੀ ਲਈ ਤਿਆਰ ਹੋਣ ਦਾ ਦਾਅਵਾ ਵੀ ਕੀਤਾ ਸੀ। ਪਰ ਅੱਜ ਭਾਰਤ ਨੇ ਟਰੰਪ ਦੇ ਇਨ੍ਹਾਂ ਸਾਰੇ ਦਾਅਵਿਆਂ ਨੂੰ ਕੋਰਾ ਝੂਠਾ ਕਰਾਰ ਦਿੱਤਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਮਰੀਕੀ ਨੇਤਾਵਾਂ ਨਾਲ ਕਸ਼ਮੀਰ ਜਾਂ ਵਪਾਰ ‘ਤੇ ਕੋਈ ਚਰਚਾ ਨਹੀਂ ਹੋਈ। ਭਾਰਤ, ਪ੍ਰਮਾਣੂ ਬਲੈਕਮੇਲਿੰਗ ਬਰਦਾਸ਼ਤ ਨਹੀਂ ਕਰੇਗਾ।

ਭਾਰਤ ਦਾ ਸੁਨੇਹਾ ਬਹੁਤ ਸਪੱਸ਼ਟ : ਵਿਦੇਸ਼ ਮੰਤਰਾਲਾ

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ਜਦੋਂ ਅਸੀਂ ਦੁਨੀਆ ਦੇ ਹੋਰ ਦੇਸ਼ਾਂ ਨਾਲ ਗੱਲ ਕਰ ਰਹੇ ਸੀ, ਤਾਂ ਭਾਰਤ ਦਾ ਸੁਨੇਹਾ ਬਹੁਤ ਸਪੱਸ਼ਟ ਸੀ। ਅਸੀਂ ਜਨਤਕ ਤੌਰ ‘ਤੇ ਜੋ ਵੀ ਕਹਿ ਰਹੇ ਸੀ, ਉਹੀ ਗੱਲ ਦੁਨੀਆ ਦੇ ਕਿਸੇ ਵੀ ਨੇਤਾ ਨਾਲ ਨਿੱਜੀ ਗੱਲਬਾਤ ਵਿੱਚ ਵੀ ਸੀ। ਅਸੀਂ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਜੇਕਰ ਪਾਕਿਸਤਾਨੀ ਫੌਜ ਗੋਲੀਬਾਰੀ ਕਰਦੀ ਹੈ ਤਾਂ ਭਾਰਤੀ ਫੌਜ ਵੀ ਜਵਾਬੀ ਕਾਰਵਾਈ ਕਰੇਗੀ। ਜੇ ਪਾਕਿਸਤਾਨ ਰੁਕਦਾ ਹੈ, ਤਾਂ ਭਾਰਤ ਵੀ ਰੁਕ ਜਾਵੇਗਾ। ਆਪ੍ਰੇਸ਼ਨ ਸਿੰਦੂਰ ਦੀ ਸ਼ੁਰੂਆਤ ਸਮੇਂ ਪਾਕਿਸਤਾਨ ਨੂੰ ਵੀ ਇਹੀ ਸੁਨੇਹਾ ਦਿੱਤਾ ਗਿਆ ਸੀ, ਜਿਸ ਵੱਲ ਪਾਕਿਸਤਾਨ ਨੇ ਉਸ ਸਮੇਂ ਧਿਆਨ ਨਹੀਂ ਦਿੱਤਾ। ਕੁਦਰਤੀ ਤੌਰ ‘ਤੇ, ਬਹੁਤ ਸਾਰੇ ਵਿਦੇਸ਼ੀ ਨੇਤਾਵਾਂ ਨੇ ਸਾਡੇ ਤੋਂ ਇਹ ਸੁਣਿਆ ਹੋਵੇਗਾ ਅਤੇ ਆਪਣੇ ਪਾਕਿਸਤਾਨੀ ਸਾਥੀਆਂ ਨੂੰ ਵੀ ਇਸ ਬਾਰੇ ਦੱਸਿਆ ਹੋਵੇਗਾ।

”ਕਸ਼ਮੀਰ ‘ਤੇ ਕਿਸੇ ਵੀ ਤੀਜੇ ਦੇਸ਼ ਦੀ ਦਖਲਅੰਦਾਜ਼ੀ ਸਵੀਕਾਰ ਨਹੀਂ ਹੈ”

ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, ਜਿੱਥੋਂ ਤੱਕ ਕਸ਼ਮੀਰ ਦਾ ਸਵਾਲ ਹੈ। ਇਹ ਸਾਡਾ ਲੰਬੇ ਸਮੇਂ ਤੋਂ ਸਟੈਂਡ ਰਿਹਾ ਹੈ ਕਿ ਭਾਰਤੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਨਾਲ ਸਬੰਧਤ ਕੋਈ ਵੀ ਮੁੱਦਾ ਭਾਰਤ ਅਤੇ ਪਾਕਿਸਤਾਨ ਵੱਲੋਂ ਸਾਂਝੇ ਤੌਰ ‘ਤੇ ਹੱਲ ਕੀਤਾ ਜਾਵੇਗਾ। ਅਸੀਂ ਇਸ ਨੀਤੀ ਨੂੰ ਨਹੀਂ ਬਦਲਿਆ ਹੈ। ਇਸ ਵਿੱਚ ਕਿਸੇ ਵੀ ਤੀਜੇ ਦੇਸ਼ ਦਾ ਦਖਲ ਬਿਲਕੁਲ ਵੀ ਸਵੀਕਾਰਯੋਗ ਨਹੀਂ ਹੈ। ਹੁਣ, ਜੇਕਰ ਕੋਈ ਗੱਲਬਾਤ ਕਰਨੀ ਹੈ, ਤਾਂ ਉਹ ਸਿਰਫ਼ ਪੀਓਕੇ ‘ਤੇ ਹੋਣੀ ਚਾਹੀਦੀ ਹੈ, ਜੋ ਕਿ ਪਾਕਿਸਤਾਨ ਦੇ ਕਬਜ਼ੇ ਹੇਠ ਹੈ। ਹੁਣ ਇਹੀ ਇੱਕੋ ਇੱਕ ਮੁੱਦਾ ਬਚਿਆ ਹੈ। ਪਾਕਿਸਤਾਨ ਨੂੰ ਪੀਓਕੇ ਖਾਲੀ ਕਰਨਾ ਪਵੇਗਾ।

ਟਰੰਪ ਅਤੇ ਵਪਾਰ ਬਾਰੇ

ਟਰੰਪ ਨੇ ਕਿਹਾ ਸੀ ਕਿ ਅਸੀਂ ਵਪਾਰ ਦਾ ਹਵਾਲਾ ਦਿੰਦੇ ਹੋਏ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਲਿਆਂਦੀ ਸੀ, ਪਰ ਵਿਦੇਸ਼ ਮੰਤਰਾਲੇ ਨੇ ਉਨ੍ਹਾਂ ਦੇ ਦਾਅਵੇ ਨੂੰ ਰੱਦ ਕਰ ਦਿੱਤਾ। ਰਣਧੀਰ ਜੈਸਵਾਲ ਨੇ ਕਿਹਾ, 7 ਮਈ ਨੂੰ ਆਪ੍ਰੇਸ਼ਨ ਸਿੰਦੂਰ ਦੀ ਸ਼ੁਰੂਆਤ ਤੋਂ ਲੈ ਕੇ 10 ਮਈ ਨੂੰ ਗੋਲੀਬਾਰੀ ਅਤੇ ਫੌਜੀ ਕਾਰਵਾਈ ਰੋਕਣ ਦੇ ਸਮਝੌਤੇ ਤੱਕ, ਭਾਰਤੀ ਅਤੇ ਅਮਰੀਕੀ ਨੇਤਾਵਾਂ ਵਿਚਕਾਰ ਇੱਕੋ ਇੱਕ ਚਰਚਾ ਫੌਜੀ ਕਾਰਵਾਈ ‘ਤੇ ਸੀ। ਕਿਸੇ ਵੀ ਗੱਲਬਾਤ ਵਿੱਚ ਵਪਾਰ ਦਾ ਮੁੱਦਾ ਨਹੀਂ ਉਠਾਇਆ ਗਿਆ।

ਪ੍ਰਮਾਣੂ ਯੁੱਧ ਬਾਰੇ ਕਿਆਸਅਰਾਈਆਂ ‘ਤੇ

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਦੀ ਫੌਜੀ ਕਾਰਵਾਈ ਰਵਾਇਤੀ ਸੀ। ਕੁਝ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਪਾਕਿਸਤਾਨ ਦੀ ਨੈਸ਼ਨਲ ਕਮਾਂਡ ਅਥਾਰਟੀ 10 ਮਈ ਨੂੰ ਮੀਟਿੰਗ ਕਰੇਗੀ। ਪਰ ਬਾਅਦ ਵਿੱਚ ਉਸਨੇ ਇਸ ਤੋਂ ਇਨਕਾਰ ਕਰ ਦਿੱਤਾ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਖੁਦ ਇਸ ਗੱਲ ਤੋਂ ਇਨਕਾਰ ਕੀਤਾ ਕਿ ਪ੍ਰਮਾਣੂ ਹਥਿਆਰਾਂ ਬਾਰੇ ਕੋਈ ਮੀਟਿੰਗ ਹੋਈ ਹੈ। ਸਾਡਾ ਸਟੈਂਡ ਸਪੱਸ਼ਟ ਹੈ ਕਿ ਅਸੀਂ ਪ੍ਰਮਾਣੂ ਬਲੈਕਮੇਲ ਅੱਗੇ ਝੁਕਣ ਵਾਲੇ ਨਹੀਂ ਹਾਂ। ਅਸੀਂ ਇਸ ਦੇ ਨਾਮ ‘ਤੇ ਕਿਸੇ ਵੀ ਅੱਤਵਾਦੀ ਕੇਂਦਰ ਨੂੰ ਚਲਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ। ਅਸੀਂ ਦੁਨੀਆ ਭਰ ਦੇ ਦੇਸ਼ਾਂ ਨਾਲ ਆਪਣੀ ਗੱਲਬਾਤ ਵਿੱਚ ਵੀ ਇਹ ਸਪੱਸ਼ਟ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...