November 26, 2026, 1:22 am
----------- Advertisement -----------
HomeNewsCoronavirusਭਾਰਤ 'ਚ ਕੋਰੋਨਾ ਨਾਲ ਖਰਾਬ ਹੋਏ ਹਾਲਾਤ: 24 ਘੰਟਿਆਂ 'ਚ 2.67 ਲੱਖ...

ਭਾਰਤ ‘ਚ ਕੋਰੋਨਾ ਨਾਲ ਖਰਾਬ ਹੋਏ ਹਾਲਾਤ: 24 ਘੰਟਿਆਂ ‘ਚ 2.67 ਲੱਖ ਨਵੇਂ ਮਾਮਲੇ ਮਿਲੇ, 398 ਮੌਤਾਂ

Published on

----------- Advertisement -----------

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ‘ਚ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿੱਥੇ ਨਵੇਂ ਸਾਲ ਦੇ ਪਹਿਲੇ ਦਿਨ ਰੋਜ਼ਾਨਾ ਇਨਫੈਕਸ਼ਨ ਦੀ ਦਰ ਦੋ ਫੀਸਦੀ ਸੀ, ਉਹ ਹੁਣ 15 ਫੀਸਦੀ ਦੇ ਨੇੜੇ ਪਹੁੰਚ ਗਈ ਹੈ, ਯਾਨੀ ਦੋ ਹਫਤਿਆਂ ਵਿੱਚ ਇਹ 13 ਫੀਸਦੀ ਤੋਂ ਵੱਧ ਵਧ ਗਈ ਹੈ। ਤੁਹਾਨੂੰ ਦੱਸ ਦਈਏ ਕਿ ਦੇਸ਼ ‘ਚ ਸ਼ੁੱਕਰਵਾਰ ਨੂੰ 2 ਲੱਖ 67 ਹਜ਼ਾਰ 331 ਨਵੇਂ ਕੋਰੋਨਾ ਸੰਕਰਮਿਤ ਪਾਏ ਗਏ। 1 ਲੱਖ 22 ਹਜ਼ਾਰ 311 ਲੋਕ ਠੀਕ ਹੋ ਗਏ ਹਨ ਜਦਕਿ 398 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤਰ੍ਹਾਂ ਐਕਟਿਵ ਕੇਸਾਂ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 1 ਲੱਖ 44 ਹਜ਼ਾਰ 662 ਦਾ ਵਾਧਾ ਦਰਜ ਕੀਤਾ ਗਿਆ।

ਇਸ ਤੋਂ ਪਹਿਲਾਂ ਵੀਰਵਾਰ ਨੂੰ 2.64 ਲੱਖ ਲੋਕ ਸੰਕਰਮਿਤ ਪਾਏ ਗਏ ਸਨ। ਦੇਸ਼ ਵਿੱਚ ਹੁਣ ਤੱਕ ਕੁੱਲ 3.68 ਕਰੋੜ ਲੋਕ ਸੰਕਰਮਣ ਦੀ ਲਪੇਟ ਵਿੱਚ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 3.49 ਕਰੋੜ ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ 4,85,748 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਵਿੱਚ ਸੰਕਰਮਣ ਦੀ ਰਫ਼ਤਾਰ ਡਰਾਉਣੀ ਹੈ। ਮਹਾਰਾਸ਼ਟਰ ‘ਚ ਕੋਰੋਨਾ ਦੇ 43,211 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਨਫੈਕਸ਼ਨ ਕਾਰਨ 19 ਲੋਕਾਂ ਦੀ ਮੌਤ ਹੋ ਗਈ ਹੈ। ਮਹਾਰਾਸ਼ਟਰ ‘ਚ ਸ਼ੁੱਕਰਵਾਰ ਨੂੰ ਓਮੀਕਰੋਨ ਦੇ 238 ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਓਮਾਈਕਰੋਨ ਦੇ ਕੁੱਲ ਕੇਸਾਂ ਦੀ ਗਿਣਤੀ 1,605 ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...