April 17, 2026, 6:40 pm
----------- Advertisement -----------
HomeNewsBreaking Newsਅੱਜ ਤੋਂ ਦੋ ਦਿਨਾਂ ਲਈ ਭਾਰਤ ਬੰਦ, ਜਾਣੋ ਕੀ ਰਹੇਗਾ ਖੁਲ੍ਹਾ ਤੇ...

ਅੱਜ ਤੋਂ ਦੋ ਦਿਨਾਂ ਲਈ ਭਾਰਤ ਬੰਦ, ਜਾਣੋ ਕੀ ਰਹੇਗਾ ਖੁਲ੍ਹਾ ਤੇ ਕੀ ਰਹੇਗਾ ਬੰਦ

Published on

----------- Advertisement -----------

ਨਵੀਂ ਦਿੱਲੀ: ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਜੁਆਇੰਟ ਫੋਰਮ ਆਫ ਟਰੇਡ ਯੂਨੀਅਨਜ਼ ਨੇ ਸੋਮਵਾਰ ਅਤੇ ਮੰਗਲਵਾਰ ਯਾਨੀ ਅੱਜ ਅਤੇ ਭਲਕੇ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਵਿੱਚ ਬੈਂਕ ਯੂਨੀਅਨਾਂ ਵੀ ਸ਼ਾਮਲ ਹੋਣਗੀਆਂ। ਬੰਦ ਦੇ ਮੱਦੇਨਜ਼ਰ ਸੂਬਾ ਸਰਕਾਰਾਂ ਨੇ ਆਪਣੇ ਪੱਧਰ ‘ਤੇ ਤਿਆਰੀਆਂ ਕਰ ਲਈਆਂ ਹਨ। ਕਈ ਕੰਮਾਂ ਵਿੱਚ ਵਿਘਨ ਪੈ ਸਕਦਾ ਹੈ। ਬੈਂਕਿੰਗ ‘ਤੇ ਸਭ ਤੋਂ ਜ਼ਿਆਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ ਅਤੇ ਉਮੀਦ ਹੈ ਕਿ 28-29 ਮਾਰਚ ਨੂੰ ਬੈਂਕਾਂ ਦਾ ਕੰਮਕਾਜ ਕਾਫੀ ਹੱਦ ਤੱਕ ਪ੍ਰਭਾਵਿਤ ਹੋ ਸਕਦਾ ਹੈ। ਇਸ ਦੇ ਨਾਲ ਹੀ ਟਰਾਂਸਪੋਰਟ ਸਿਸਟਮ ‘ਤੇ ਵੀ ਭਾਰਤ ਬੰਦ ਦੀ ਅਸਲੀਅਤ ਦੇਖਣ ਨੂੰ ਮਿਲ ਸਕਦੀ ਹੈ। ਰੇਲਵੇ ਵੀ ਹੜਤਾਲ ਵਿੱਚ ਸ਼ਾਮਲ ਹੋ ਸਕਦਾ ਹੈ।

ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਇਹ ਹੜਤਾਲ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ, ਕਿਸਾਨ ਵਿਰੋਧੀ, ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਖ਼ਿਲਾਫ਼ ਕਰ ਰਹੇ ਹਨ। ਬੈਂਕ ਯੂਨੀਅਨਾਂ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਵਿਰੁੱਧ ਆਪਣਾ ਰੋਸ ਪ੍ਰਗਟਾਉਣਗੀਆਂ। ਸਰਕਾਰ ਨੇ 2021 ਦੇ ਬਜਟ ਵਿੱਚ ਜਨਤਕ ਖੇਤਰ ਦੇ ਦੋ ਹੋਰ ਬੈਂਕਾਂ ਦੇ ਨਿੱਜੀਕਰਨ ਦਾ ਐਲਾਨ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...