February 12, 2026, 10:01 pm
----------- Advertisement -----------
HomeNewsBreaking Newsਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

Published on

----------- Advertisement -----------

*ਚੰਡੀਗੜ੍ਹ, 11 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ‘ਗੱਦਾਰੀ’ ਕਰਾਰ ਦਿੱਤਾ ਹੈ। ਧਾਲੀਵਾਲ ਨੇ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਮੀਡੀਆ ਵਿੱਚ ਸਿਫ਼ਤਾਂ ਦੇ ਪੁਲ ਬੰਨ੍ਹਣ ਦੀ ਬਜਾਏ ਇਸ ਡੀਲ ਦਾ ਅਸਲੀ ਡਰਾਫਟ ਜਨਤਕ ਕਰਨ।

ਬੁਧਵਾਰ ਨੂੰ ਆਪ ਆਗੂ ਪ੍ਰਭਵੀਰ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਟਰੰਪ ਸਰਕਾਰ ਨੇ ਭਾਰਤੀ ਵਸਤਾਂ ‘ਤੇ ਟੈਰਿਫ ਵਧਾ ਕੇ 18% ਕਰ ਦਿੱਤਾ ਹੈ, ਜਦਕਿ ਮੋਦੀ ਸਰਕਾਰ ਨੇ ਗੋਡੇ ਟੇਕਦਿਆਂ ਅਮਰੀਕੀ ਵਸਤਾਂ ‘ਤੇ ਟੈਕਸ 7.7% ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਜਦੋਂ ਅਮਰੀਕੀ ਕਿਸਾਨ ਭਾਰਤ ਵਿੱਚ ਬਿਨਾਂ ਕਿਸੇ ਟੈਕਸ ਦੇ ਮਾਲ ਵੇਚੇਗਾ ਅਤੇ ਸਾਡੇ ਕਿਸਾਨ ਨੂੰ ਅਮਰੀਕਾ ਵਿੱਚ 18% ਟੈਕਸ ਦੇਣਾ ਪਵੇਗਾ, ਤਾਂ ਇਹ ਬਰਾਬਰੀ ਦਾ ਸੌਦਾ ਕਿਵੇਂ ਹੋਇਆ? ਇਹ ਦੇਸ਼ ਦੇ ਹਿੱਤ ਵਿੱਚ ਕਿੱਦਾਂ ਹੈ?

ਧਾਲੀਵਾਲ ਨੇ ਚਿਤਾਵਨੀ ਦਿੱਤੀ ਕਿ ਇਸ ਡੀਲ ਰਾਹੀਂ ਅਮਰੀਕਾ ਦੀ ‘ਲਾਲ ਜਵਾਰ’ ਭਾਰਤੀ ਮੰਡੀਆਂ ‘ਤੇ ਕਬਜ਼ਾ ਕਰ ਲਵੇਗੀ, ਜਿਸ ਨਾਲ ਪੰਜਾਬ, ਯੂਪੀ ਅਤੇ ਮਹਾਰਾਸ਼ਟਰ ਦੇ ਮੱਕੀ, ਬਾਜਰਾ ਅਤੇ ਜਵਾਰ ਉਗਾਉਣ ਵਾਲੇ ਕਿਸਾਨ ਬਰਬਾਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜ਼ੀਰੋ ਟੈਰਿਫ ਕਾਰਨ ਕਸ਼ਮੀਰ ਅਤੇ ਹਿਮਾਚਲ ਦਾ ਸੇਬ, ਬਦਾਮ ਅਤੇ ਅਖਰੋਟ ਉਤਪਾਦਕ ਵੀ ਸੜਕਾਂ ‘ਤੇ ਆ ਜਾਵੇਗਾ।

ਸੁਨੀਲ ਜਾਖੜ ‘ਤੇ ਤੰਜ਼ ਕੱਸਦਿਆਂ ਧਾਲੀਵਾਲ ਨੇ ਕਿਹਾ ਕਿ ਜਾਖੜ ਸਾਹਿਬ, ਤੁਸੀਂ ਅੱਜ ਉਸੇ ਤਰ੍ਹਾਂ ਇਸ ਡੀਲ ਦੀ ਵਕਾਲਤ ਕਰ ਰਹੇ ਹੋ ਜਿਵੇਂ ਕਦੇ ਬਾਦਲ ਪਰਿਵਾਰ ਤਿੰਨ ਕਾਲੇ ਖੇਤੀ ਕਾਨੂੰਨਾਂ ਦੀ ਕਰਦਾ ਸੀ। ਅੱਜ ਅਕਾਲੀ ਦਲ ਦੀ ਸਿਆਸੀ ਹਾਲਤ ਸਭ ਦੇ ਸਾਹਮਣੇ ਹੈ। ਕਿਤੇ ਮੋਦੀ ਦੀ ਚਾਕਰੀ ਕਰਦਿਆਂ ਤੁਹਾਡਾ ਹਸ਼ਰ ਵੀ ਅਕਾਲੀਆਂ ਵਰਗਾ ਨਾ ਹੋ ਜਾਵੇ। ਉਨ੍ਹਾਂ ਕਿਹਾ ਕਿ ਜਾਖੜ ਪਹਿਲਾਂ ਕਾਂਗਰਸ ਵਿੱਚ ਰਹਿ ਕੇ ਗਾਂਧੀ ਪਰਿਵਾਰ ਦੀ ਚਾਕਰੀ ਕਰਦੇ ਸਨ ਅਤੇ ਹੁਣ ਮੋਦੀ ਦੇ ਗੁਣਗਾਣ ਕਰਕੇ ਦੇਸ਼ ਦੇ ਹਿੱਤ ਵੇਚਣ ‘ਤੇ ਤੁਲੇ ਹੋਏ ਹਨ।

‘ਆਪ’ ਬੁਲਾਰੇ ਨੇ ਕਿਹਾ ਕਿ ਅੱਜ ਤੱਕ ਇਸ ਡੀਲ ਦੀ ਜਾਣਕਾਰੀ ਸਿਰਫ਼ ਟਰੰਪ ਦੇ ਟਵੀਟਾਂ ਤੋਂ ਮਿਲ ਰਹੀ ਹੈ। ਪ੍ਰਧਾਨ ਮੰਤਰੀ ਨੇ ਨਾ ਤਾਂ ਸੰਸਦ ਵਿੱਚ ਕੁਝ ਦੱਸਿਆ ਅਤੇ ਨਾ ਹੀ ਦੇਸ਼ ਨੂੰ ਭਰੋਸੇ ਵਿੱਚ ਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਅਮਰੀਕਾ ਕੋਲ ਗਿਰਵੀ ਰੱਖ ਦਿੱਤਾ ਹੈ।

ਧਾਲੀਵਾਲ ਨੇ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ, ਸਗੋਂ ਪੂਰੇ ਦੇਸ਼ ਵਾਸੀਆਂ ਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਜਾਖੜ ਦੇ ਹਰ ਝੂਠ ਦਾ ਰੋਜ਼ਾਨਾ ਜਵਾਬ ਦੇਣਗੇ ਅਤੇ ਭਾਜਪਾ ਦੇ ਇਸ ਕਿਸਾਨ ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟੈਚੀ ‘ਚੋਂ ਮਿਲੀ ਕੁੜੀ ਦੀ ਲਾ/ਸ਼ ਮਾਮਲੇ ‘ਚ ਵੱਡਾ ਖੁਲਾਸਾ, ਦੋਸਤ ਨਾਲ ਰਹਿੰਦੀ ਸੀ ਕੁੜੀ

ਬਠਿੰਡਾ ਵਿਚ ਸੂਟਕੇਸ ਵਿਚੋਂ ਮਿਲੀ ਦੇਹ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬੀਤੇ...

ਬਠਿੰਡਾ ਦੀ ਅਦਾਲਤ ਨੇ ਜਬਰ-ਜ਼ਨਾਹ ਦੇ ਮਾਮਲੇ ‘ਚ ASI ਨੂੰ ਸੁਣਾਈ ਉਮਰ ਕੈਦ ਦੀ ਸਜ਼ਾ, ਲੋਕਾਂ ਨੇ ਰੰਗੇ-ਹੱਥੀਂ ਕੀਤਾ ਸੀ ਕਾਬੂ

ਬਠਿੰਡਾ ਦੀ ਅਦਾਲਤ ਵੱਲੋਂ ਚਾਰ ਸਾਲ ਪੁਰਾਣੇ ਇੱਕ ਜਬਰ-ਜ਼ਨਾਹ ਦੇ ਮਾਮਲੇ ਵਿੱਚ ਵੱਡਾ ਫੈਸਲਾ...

ਰਾਹੁਲ ਨਾਲ ਮੁਲਾਕਾਤ ਤੇ ਵਿਵਾਦਿਤ ਬਿਆਨ… DSGMC ਵੱਲੋਂ ਹਰਵਿੰਦਰ ਸਿੰਘ ਸਰਨਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੇ ਵਿਵਾਦਤ...

ਕੈਪਟਨ ਅਮਰਿੰਦਰ ਸਿੰਘ ਦੀਆਂ ਵਧੀਆ ਮੁਸ਼ਕਿਲਾਂ ! ED ਨੇ ਭੇਜਿਆ ਸੰਮਨ, ਕੈਪਟਨ ਦੇ ਪੁੱਤਰ ਨੇ ਕੀਤੀ ਪੁਸ਼ਟੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ...

ਕਿਸਾਨ ਜਥੇਬੰਦੀਆਂ ਤੇ ਟਰੇਡ ਯੂਨੀਅਨਾਂ ਵੱਲੋਂ ਅੱਜ ‘ਭਾਰਤ ਬੰਦ’, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਅਤੇ ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ...

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 10 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

*ਚੰਡੀਗੜ੍ਹ, 10 ਫਰਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ...

ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ…

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਬੀਤੇ ਕੱਲ੍ਹ ਤੋਂ ਹੀ...