ਇਸ ਸਮੇਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ‘ਚ ਐਤਵਾਰ 12 ਵਜੇ ਤੱਕ ਇੰਟਰਨੈੱਟ ਅਤੇ SMS ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ‘ਚ ਅਮਨ ਅਮਾਨ ਦੀ ਸਥਿਤੀ ਨੂੰ ਕਾਇਮ ਰੱਖਣ ਦੇ ਲਈ ਪ੍ਰਸ਼ਾਸਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮਾਲਵਾ, ਮਾਝਾ ਅਤੇ ਦੁਆਬਾ ‘ਚ ਕਈ ਇਲਾਕਿਆਂ ‘ਚ ਨੈੱਟ ਬੰਦ ਹੋ ਗਿਆ ਹੈ।
