ਇੰਡੀਅਨ ਪ੍ਰੀਮੀਅਰ ਲੀਗ (IPL) ਦਾ 16ਵਾਂ ਸੀਜ਼ਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਉਦਘਾਟਨੀ ਸਮਾਰੋਹ ਸ਼ਾਮ 6 ਵਜੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਸ਼ਾਮ 7:30 ਵਜੇ ਤੋਂ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਸ ਅਤੇ 4 ਵਾਰ ਦੀ ਜੇਤੂ ਚੇਨਈ ਸੁਪਰ ਕਿੰਗਜ਼ ਵਿਚਾਲੇ ਮੈਚ ਖੇਡਿਆ ਜਾਵੇਗਾ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਗੁਜਰਾਤ ਟਾਇਟਨਸ: ਹਾਰਦਿਕ ਪੰਡਯਾ (ਕਪਤਾਨ), ਸ਼ੁਭਮਨ ਗਿੱਲ, ਮੈਥਿਊ ਵੇਡ (ਵਿਕਟਕੀਪਰ), ਸਾਈ ਸੁਦਰਸ਼ਨ, ਕੇਨ ਵਿਲੀਅਮਸਨ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ, ਆਰ ਸਾਈ ਕਿਸ਼ੋਰ, ਯਸ਼ ਦਿਆਲ, ਅਲਜ਼ਾਰੀ ਜੋਸੇਫ ਅਤੇ ਮੁਹੰਮਦ ਸ਼ਮੀ।
ਚੇਨਈ ਸੁਪਰ ਕਿੰਗਜ਼: ਮਹਿੰਦਰ ਸਿੰਘ ਧੋਨੀ (ਕਪਤਾਨ ਅਤੇ ਵਿਕਟਕੀਪਰ), ਡੇਵੋਨ ਕੋਨਵੇ, ਰਿਤੁਰਾਜ ਗਾਇਕਵਾੜ, ਬੇਨ ਸਟੋਕਸ, ਅੰਬਾਤੀ ਰਾਇਡੂ, ਮੋਇਨ ਅਲੀ, ਰਵਿੰਦਰ ਜਡੇਜਾ, ਸ਼ਿਵਮ ਦੂਬੇ, ਡਵੇਨ ਪ੍ਰੀਟੋਰੀਅਸ/ਮਿਸ਼ੇਲ ਸੈਂਟਨਰ, ਦੀਪਕ ਚਾਹਰ ਅਤੇ ਸਿਮਰਜੀਤ ਸਿੰਘ।
ਦੱਸ ਦਈਏ ਕਿ ਅਹਿਮਦਾਬਾਦ ਵਿੱਚ ਸ਼ੁੱਕਰਵਾਰ ਸ਼ਾਮ ਦਾ ਤਾਪਮਾਨ 30 ਤੋਂ 32 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਹਲਕੀ ਬਾਰਿਸ਼ ਦੀ ਸੰਭਾਵਨਾ ਦੇ ਨਾਲ ਬੱਦਲਵਾਈ ਰਹੇਗੀ।
----------- Advertisement -----------












