September 24, 2026, 5:40 pm
----------- Advertisement -----------
HomeNewsBreaking Newsਹਵਾਈ ਹਮਲਿਆਂ ਦੌਰਾਨ ਵਿੱਚੇ ਰੋਕਿਆ IPL ਮੈਚ, BCCI ਨੇ ਖਿਡਾਰੀਆਂ ਦੀ ਸੁਰੱਖਿਆ...

ਹਵਾਈ ਹਮਲਿਆਂ ਦੌਰਾਨ ਵਿੱਚੇ ਰੋਕਿਆ IPL ਮੈਚ, BCCI ਨੇ ਖਿਡਾਰੀਆਂ ਦੀ ਸੁਰੱਖਿਆ ਲਈ ਬਣਾਇਆ ਪਲੈਨ

Published on

----------- Advertisement -----------

ਪਠਾਨਕੋਟ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਹਿਮਾਚਲ ਦੇ ਧਰਮਸ਼ਾਲਾ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਆਈਪੀਐਲ ਮੈਚ ਰੱਦ ਕਰ ਦਿੱਤਾ ਗਿਆ ਹੈ। ਮੈਚ ਨੂੰ ਵਿਚਕਾਰ ਹੀ ਰੋਕ ਦਿੱਤਾ ਗਿਆ ਅਤੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਸਟੇਡੀਅਮ ਦੇ ਐਮਰਜੈਂਸੀ ਗੇਟ ਖੋਲ੍ਹ ਦਿੱਤੇ ਗਏ। ਸਟੇਡੀਅਮ ਦੇ ਅੰਦਰ ਜਗਦੀਆਂ ਸਾਰੀਆਂ ਲਾਈਟਾਂ ਵੀ ਬੰਦ ਕਰ ਦਿੱਤੀਆਂ ਗਈਆਂ।

ਦੱਸ ਦੇਈਏ ਕਿ ਪੰਜਾਬ ਕਿੰਗਜ਼ (PBKS) ਅਤੇ ਦਿੱਲੀ ਕੈਪੀਟਲਜ਼ (DC) ਵਿਚਕਾਰ IPL ਮੈਚ ਖੇਡਿਆ ਜਾ ਰਿਹਾ ਸੀ, ਇਸ ਮੈਚ ਲਈ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਸਨ, ਸਟੈਂਡ ਤੋਂ ਲੈ ਕੇ ਮੀਡੀਆ ਬਾਕਸ ਤੱਕ ਕਮਾਂਡੋ ਤਾਇਨਾਤ ਕੀਤੇ ਗਏ ਸਨ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਗਾਮ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ। ਇਸ ਦੌਰਾਨ ਪਠਾਨਕੋਟ ਏਅਰਬੇਸ ਸਣੇ ਹੋਰ ਥਾਵਾਂ ‘ਤੇ ਪਾਕਿਸਤਾਨ ਵੱਲੋਂ ਹਮਲੇ ਦੀਆਂ ਖਬਰਾਂ ਤੋਂ ਬਾਅਦ ਮੈਚ ਨੂੰ ਵਿਚੇ ਰੋਕ ਦਿੱਤਾ ਗਿਆ।

ਧਰਮਸ਼ਾਲਾ ਤੋਂ ਖਿਡਾਰੀਆਂ ਨੂੰ ਕੱਢਣ ਲਈ ਬੀਸੀਸੀਆਈ ਇੱਕ ਵਿਸ਼ੇਸ਼ ਰੇਲਗੱਡੀ ਦਾ ਪ੍ਰਬੰਧ ਕਰ ਰਿਹਾ ਹੈ। ਇਸ ਰੇਲਗੱਡੀ ਰਾਹੀਂ ਸਹਾਇਤਾ ਸਟਾਫ਼ ਅਤੇ ਪ੍ਰਸਾਰਣ ਟੀਮ ਨੂੰ ਵੀ ਬਾਹਰ ਕੱਢਿਆ ਜਾਵੇਗਾ। ਬੀਸੀਸੀਆਈ ਦੇ ਉਪ-ਪ੍ਰਧਾਨ ਰਾਜੀਵ ਸ਼ੁਕਲਾ ਨੇ ਕਿਹਾ ਕਿ ਅਸੀਂ ਧਰਮਸ਼ਾਲਾ ਦੇ ਨੇੜੇ ਤੋਂ ਇੱਕ ਵਿਸ਼ੇਸ਼ ਰੇਲਗੱਡੀ ਦਾ ਪ੍ਰਬੰਧ ਕਰ ਰਹੇ ਹਾਂ। ਇਸ ਰੇਲਗੱਡੀ ਰਾਹੀਂ ਖਿਡਾਰੀਆਂ ਸਮੇਤ ਸਾਰੇ ਲੋਕਾਂ ਨੂੰ ਸੁਰੱਖਿਅਤ ਘਰ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਪੰਜਾਬ ਅਤੇ ਦਿੱਲੀ ਵਿਚਾਲੇ ਮੈਚ ਰੱਦ ਕਰ ਦਿੱਤਾ ਗਿਆ ਹੈ। ਸਟੇਡੀਅਮ ਨੂੰ ਵੀ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਗਿਆ ਹੈ।

ਰਾਜੀਵ ਸ਼ੁਕਲਾ ਨੇ ਅੱਗੇ ਕਿਹਾ ਕਿ ਇਸ ਸਮੇਂ ਖਿਡਾਰੀਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ, ਮੈਚ ਖੇਡਣਾ ਹੁਣ ਸੁਰੱਖਿਅਤ ਨਹੀਂ ਹੈ। ਜ਼ਿਕਰਯੋਗ ਹੈ ਕਿ ਧਰਮਸ਼ਾਲਾ ਵਿੱਚ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਵਿਚਕਾਰ ਮੈਚ 11ਵੇਂ ਓਵਰ ਵਿੱਚ ਰੋਕ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬੀਸੀਸੀਆਈ ਹਰਕਤ ਵਿੱਚ ਆ ਗਿਆ ਹੈ। ਮੀਂਹ ਕਾਰਨ ਖੇਡ ਆਪਣੇ ਤੈਅ ਸਮੇਂ ਤੋਂ ਦੇਰੀ ਨਾਲ ਸ਼ੁਰੂ ਹੋਇਆ। ਅੰਤ ਵਿੱਚ ਟੀਮਾਂ ਅਤੇ ਦਰਸ਼ਕਾਂ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਸਟੇਡੀਅਮ ਤੋਂ ਬਾਹਰ ਕੱਢ ਦਿੱਤਾ ਗਿਆ। ਇਸ ਸੁੰਦਰ ਮੈਦਾਨ ਦੀ ਸਮਰੱਥਾ ਲਗਭਗ 23,000 ਹੈ ਅਤੇ ਖਾਲੀ ਕਰਵਾਉਣ ਵੇਲੇ ਇਹ ਲਗਭਗ 80 ਪ੍ਰਤੀਸ਼ਤ ਭਰਿਆ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...