November 16, 2026, 7:25 pm
----------- Advertisement -----------
HomeNewsBreaking Newsਭੇਦਭਰੇ ਹਾਲਾਤਾਂ 'ਚ  IPS ਅਫ਼ਸਰ ਨੇ ਕੀਤੀ ਖ਼ੁ.ਦ.ਕੁ.ਸ਼ੀ, ਬੇਸਮੇਂਟ ਚੋਂ ਮਿਲੀ ਲਾ.ਸ਼

ਭੇਦਭਰੇ ਹਾਲਾਤਾਂ ‘ਚ  IPS ਅਫ਼ਸਰ ਨੇ ਕੀਤੀ ਖ਼ੁ.ਦ.ਕੁ.ਸ਼ੀ, ਬੇਸਮੇਂਟ ਚੋਂ ਮਿਲੀ ਲਾ.ਸ਼

Published on

----------- Advertisement -----------

ਹਰਿਆਣਾ ਦੇ ਸੀਨੀਅਰ IPS ਅਧਿਕਾਰੀ ਵਾਈ ਪੂਰਨ ਕੁਮਾਰ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 11 ਵਿੱਚ ਸਥਿਤ ਆਪਣੀ ਕੋਠੀ ਵਿੱਚ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸ਼ੁਰੂਆਤੀ ਜਾਂਚ ਮੁਤਾਬਕ ਵਾਈ ਪੂਰਨ ਕੁਮਾਰ ਨੇ ਆਪਣੇ PSO ਦੀ ਪਿਸਤੌਲ ਨਾਲ ਗੋਲ਼ੀ ਚਲਾਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ ਦੇ ਨਾਲ ਹਰਿਆਣਾ ਸਰਕਾਰ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ। ਇਸ ਦੌਰਾਨ IAS ਅਧਿਕਾਰੀ ਮੁਹੰਮਦ ਸ਼ਾਇਨ ਅਤੇ IAS ਅਧਿਕਾਰੀ ਵਿਜੈ ਦਹੀਆ ਵੀ ਮੌਜੂਦ ਰਹੇ ਅਤੇ ਪੁਲਿਸ ਅਧਿਕਾਰੀਆਂ ਨਾਲ ਜਾਣਕਾਰੀ ਸਾਂਝੀ ਕੀਤੀ।

ਚੰਡੀਗੜ੍ਹ ਦੀ SSP ਕਵਰਦੀਪ ਕੌਰ ਨੇ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਕਿਹਾ ਕਿ ਵਾਈ ਪੂਰਨ ਕੁਮਾਰ ਨੇ ਖ਼ੁਦਕੁਸ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਹੁਣੇ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਕੁਝ ਕਹਿਣਾ ਮੁਸ਼ਕਲ ਹੈ ਪਰ ਜਾਂਚ ਕੀਤੀ ਜਾ ਰਹੀ ਹੈ।

ਵਾਈ ਪੂਰਨ ਕੁਮਾਰ 2001 ਬੈਚ ਦੇ IPS ਅਧਿਕਾਰੀ ਸਨ ਅਤੇ ਹਾਲ ਹੀ ਵਿੱਚ 29 ਸਤੰਬਰ ਨੂੰ ਉਨ੍ਹਾਂ ਦੀ ਤਾਇਨਾਤੀ ਰੋਹਤਕ ਦੇ ਸੁਨਾਰੀਆ ਸਥਿਤ ਪੁਲਿਸ ਟ੍ਰੇਨਿੰਗ ਕਾਲਜ (PTC) ਵਿੱਚ IG ਵਜੋਂ ਹੋਈ ਸੀ। ਕਿਹਾ ਜਾ ਰਿਹਾ ਹੈ ਕਿ ਉਹ 7 ਅਕਤੂਬਰ ਤੱਕ ਛੁੱਟੀ ’ਤੇ ਸਨ, ਪਰ ਇਸ ਦੀ ਸਰਕਾਰੀ ਪੁਸ਼ਟੀ ਨਹੀਂ ਹੋਈ।

ਵਾਈ ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ. ਕੁਮਾਰ ਹਰਿਆਣਾ ਸਰਕਾਰ ਵਿੱਚ ਸੀਨੀਅਰ IAS ਅਧਿਕਾਰੀ ਹਨ ਅਤੇ 5 ਅਕਤੂਬਰ ਨੂੰ CM ਨਾਇਬ ਸੈਣੀ ਦੇ ਨਾਲ ਜਪਾਨ ਦੌਰੇ ’ਤੇ ਗਏ ਹੋਏ ਹਨ। ਉਹ ਸਰਕਾਰੀ ਡੈਲੀਗੇਸ਼ਨ ਨਾਲ 8 ਅਕਤੂਬਰ ਦੀ ਸ਼ਾਮ ਨੂੰ ਭਾਰਤ ਵਾਪਸ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...