June 12, 2026, 7:37 pm
----------- Advertisement -----------
HomeNewsBreaking Newsਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੌਤ

ਦਿੱਲੀ ਦੇ ਰੈਸਟੋਰੈਂਟ ‘ਚ ਲੱਗੀ ਅੱਗ: 21 ਲੋਕਾਂ ਦੀ ਮੌ\ਤ

Published on

----------- Advertisement -----------

ਦਿੱਲੀ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਮਾਲਵੀਆ ਨਗਰ ਸਥਿਤ ਲੇਮਨ ਗ੍ਰੀਨ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਕਰੀਬ 21 ਲੋਕਾਂ ਦੀ ਮੌਤ ਹੋ ਗਈ, ਜਦਕਿ ਕਰੀਬ 37 ਲੋਕਾਂ ਨੂੰ ਰੈਸਕਿਊ ਕੀਤਾ ਜਾ ਚੁਕਿਆ ਹੈ। ਮ੍ਰਿਤਕਾਂ ਵਿੱਚ ਕਈ ਵਿਦੇਸ਼ੀ ਨਾਗਰਿਕ ਵੀ ਸ਼ਾਮਿਲ ਦੱਸੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੰਦਭਾਗੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।

ਦਿੱਲੀ ਫਾਇਰ ਸਰਵਿਸ (DFS) ਅਨੁਸਾਰ, ਉਨ੍ਹਾਂ ਨੂੰ ਸਵੇਰੇ 8:50 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਹੁਣ ਤੱਕ 37 ਲੋਕਾਂ ਨੂੰ ਬਚਾਇਆ ਜਾ ਚੁੱਕਿਆ ਹੈ। ਕਈ ਲੋਕਾਂ ਦੀ ਹਾਲਤ ਗੰਭੀਰ ਹੈ, ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ। ਉਨ੍ਹਾਂ ਵੱਲੋਂ ਪੂਰੀ ਬਿਲਡਿੰਗ ਦੀ ਤੁਲਸੀ ਲਈ ਹੈ ਅਤੇ ਰੈਸਕਿਊ ਆਪ੍ਰੇਸ਼ਨ ਜਾਰੀ ਹੈ। ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

PM ਨਰਿੰਦਰ ਮੋਦੀ ਨੇ ਘਟਨਾ ‘ਤੇ ਦੁੱਖ ਜਤਾਉਂਦਿਆਂ ਕਿਹਾ- “ਦਿੱਲੀ ਦੇ ਮਾਲਵੀਆ ਨਗਰ ਵਿੱਚ ਅੱਗ ਲੱਗਣ ਦੀ ਘਟਨਾ ਕਾਰਨ ਹੋਈਆਂ ਜਾਨਾਂ ਦਾ ਨੁਕਸਾਨ ਦੁਖਦਾਈ ਹੈ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...