November 16, 2026, 8:40 am
----------- Advertisement -----------
HomeNewsBreaking NewsCBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ...

CBSE 10ਵੀਂ ‘ਚ ਜਲੰਧਰ ਦੀ ਬੇਟੀ ਦਾ ਜਲਵਾ, ਇਸ਼ਲੀਨ ਕੌਰ ਡੋਗਰਾ ਨੈਸ਼ਨਲ ਟਾਪਰ

Published on

----------- Advertisement -----------

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਜਲੰਧਰ ਦੇ ਵਿਦਿਆਰਥੀਆਂ ਨੇ ਦੇਸ਼ ਭਰ ਵਿਚ ਜ਼ਿਲ੍ਹੇ ਦਾ ਨਾਂਅ ਸੁਨਹਿਰੀ ਅੱਖਰਾਂ ਵਿਚ ਲਿਖ ਦਿੱਤਾ ਹੈ। ਜਲੰਧਰ ਦੇ ਮੇਅਰ ਵਰਲਡ ਸਕੂਲ ਦੀ ਵਿਦਿਆਰਥਣ ਇਸ਼ਲੀਨ ਕੌਰ ਡੋਗਰਾ ਨੇ ਮਿਸਾਲੀ ਕਾਮਯਾਬੀ ਹਾਸਿਲ ਕਰਦਿਆਂ ਰਾਸ਼ਟਰੀ ਪੱਧਰ ‘ਤੇ ਟਾਪ ਕੀਤਾ ਹੈ। ਇਸ਼ਲੀਨ ਨੇ 500 ਵਿਚੋਂ ਪੂਰੇ 500 ਅੰਕ ਹਾਸਿਲ ਕਰਕੇ 100 ਫ਼ੀਸਦੀ ਨਤੀਜਾ ਦਿੱਤਾ ਹੈ।

ਜਲੰਧਰ ਦੇ ਮੇਅਰ ਵਰਲਡ ਸਕੂਲ ਦੀ ਵਿਦਿਆਰਥਣ ਇਸ਼ਲੀਨ ਕੌਰ ਡੋਗਰਾ ਨੇ ਮਿਸਾਲੀ ਕਾਮਯਾਬੀ ਹਾਸਿਲ ਕਰਦਿਆਂ ਰਾਸ਼ਟਰੀ ਪੱਧਰ ‘ਤੇ ਟਾਪ ਕੀਤਾ ਹੈ। ਇਸ਼ਲੀਨ ਨੇ 500 ਵਿਚੋਂ ਪੂਰੇ 500 ਅੰਕ ਹਾਸਿਲ ਕਰਕੇ 100 ਫੀਸਦੀ ਨਤੀਜਾ ਦਿੱਤਾ ਹੈ। ਉਸ ਨੇ ਗਣਿਤ, ਵਿਗਿਆਨ, ਅੰਗਰੇਜ਼ੀ, ਡਾਟਾ ਸਾਇੰਸ ਅਤੇ ਪੰਜਾਬੀ ਵਰਗੇ ਸਾਰੇ ਵਿਸ਼ਿਆਂ ਵਿਚੋਂ ਪੂਰੇ ਅੰਕ ਪ੍ਰਾਪਤ ਕੀਤੇ ਹਨ। ਕਾਰੋਬਾਰੀ ਮਨਦੀਪ ਸਿੰਘ ਡੋਗਰਾ ਅਤੇ ਗੁਨਵੀਨ ਕੌਰ ਦੀ ਸਪੁੱਤਰੀ ਇਸ਼ਲੀਨ ਮੈਡੀਕਲ ਖੇਤਰ ਵਿਚ ਆਪਣਾ ਕਰੀਅਰ ਬਣਾਉਣ ਦਾ ਸੁਪਨਾ ਦੇਖ ਰਹੀ ਹੈ।

ਜ਼ਿਲ੍ਹੇ ਵਿਚ ਦੂਜੇ ਸਥਾਨ ‘ਤੇ ਰਹੇ ਹੇਮਾਂਗ ਅਰੋੜਾ ਅਤੇ ਅਯਾਨਾ ਅਰੋੜਾ

ਸੁਆਮੀ ਸੰਤ ਦਾਸ ਪਬਲਿਕ ਸਕੂਲ ਦੇ ਹੇਮਾਂਗ ਅਰੋੜਾ ਅਤੇ ਕੈਂਬਰਿਜ ਇਨੋਵੇਟਿਵ ਸਕੂਲ ਦੀ ਅਯਾਨਾ ਅਰੋੜਾ ਨੇ ਸਾਂਝੇ ਤੌਰ ‘ਤੇ ਜ਼ਿਲ੍ਹੇ ਵਿਚ ਦੂਜਾ ਸਥਾਨ ਹਾਸਿਲ ਕੀਤਾ ਹੈ। ਦੋਵਾਂ ਨੇ 500 ਵਿਚੋਂ 499 ਅੰਕ (99.8%) ਪ੍ਰਾਪਤ ਕੀਤੇ ਹਨ। ਡੈਂਟਿਸਟ ਡਾ. ਮੁਕੇਸ਼ ਅਰੋੜਾ ਅਤੇ ਡਾ. ਸੁਲੱਖਣਾ ਅਰੋੜਾ ਦੇ ਪੁੱਤਰ ਹੇਮਾਂਗ ਨੇ ਗਣਿਤ, ਏ. ਆਈ. , ਹਿੰਦੀ ਅਤੇ ਵਿਗਿਆਨ ਵਿੱਚ 100 ਅੰਕ ਲਏ ਹਨ ਅਤੇ ਉਹ ਏ. ਆਈ. ਇੰਜੀਨੀਅਰ ਬਣ ਕੇ ਸਿਵਲ ਸੇਵਾਵਾਂ ਰਾਹੀਂ ਦੇਸ਼ ਦੀ ਸੇਵਾ ਕਰਨਾ ਚਾਹੁੰਦਾ ਹੈ। ਉੱਥੇ ਹੀ, ਮਨੋਵਿਗਿਆਨੀ ਡਾ. ਅਸ਼ਮੀਤ ਸਿੰਘ ਅਤੇ ਪੈਥੋਲੋਜਿਸਟ ਡਾ. ਗਰੀਮਾ ਦੀ ਬੇਟੀ ਅਯਾਨਾ ਨੇ ਗਣਿਤ, ਅੰਗਰੇਜ਼ੀ, ਡਾਟਾ ਸਾਇੰਸ ਅਤੇ ਸਮਾਜਿਕ ਵਿਗਿਆਨ ਵਿੱਚ ਪੂਰੇ ਅੰਕ ਲਏ ਹਨ ਅਤੇ ਉਹ ਡਾਕਟਰ ਬਣ ਕੇ ਆਪਣੇ ਮਾਪਿਆਂ ਦੇ ਨਕਸ਼ੇ-ਕਦਮਾਂ ‘ਤੇ ਚੱਲਣਾ ਚਾਹੁੰਦੀ ਹੈ।

ਗੌਰੀ ਦੱਤਾ ਅਤੇ ਧਰਿਤੀ ਗੁਪਤਾ ਨੇ ਹਾਸਿਲ ਕੀਤਾ ਤੀਜਾ ਸਥਾਨ

ਇਨੋਸੈਂਟ ਹਾਰਟਸ ਸਕੂਲ (ਗ੍ਰੀਨ ਮਾਡਲ ਟਾਊਨ) ਦੀ ਗੌਰੀ ਦੱਤਾ ਅਤੇ ਸੰਸਕ੍ਰਿਤੀ ਕੇ. ਐਮ. ਵੀ. ਸਕੂਲ ਦੀ ਧਰਿਤੀ ਗੁਪਤਾ ਨੇ 498 ਅੰਕਾਂ ਨਾਲ ਜ਼ਿਲ੍ਹੇ ਵਿੱਚ ਤੀਜਾ ਸਥਾਨ ਸਾਂਝਾ ਕੀਤਾ ਹੈ। ਗੌਰੀ ਦੇ ਮਾਤਾ-ਪਿਤਾ ਵੀ ਮੈਡੀਕਲ ਖੇਤਰ ਦੇ ਮਾਹਿਰ ਹਨ ਅਤੇ ਉਹ ਵੀ ਡਾਕਟਰ ਬਣਨ ਦੀ ਇੱਛੁਕ ਹੈ। ਧਰਿਤੀ ਗੁਪਤਾ ਨੇ ਅੰਗਰੇਜ਼ੀ ਅਤੇ ਪੰਜਾਬੀ ਵਿਚ ਪੂਰੇ ਅੰਕ ਹਾਸਿਲ ਕੀਤੇ ਹਨ ਅਤੇ ਉਹ ਹੁਣ ਜੀ. ਈ. ਈ. ਦੀ ਤਿਆਰੀ ਕਰਕੇ ਇੰਜੀਨੀਅਰਿੰਗ ਵਿਚ ਨਾਮ ਕਮਾਉਣਾ ਚਾਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...