November 12, 2025, 11:14 pm
----------- Advertisement -----------
HomeNewsBreaking Newsਪੰਜਾਬ 'ਚ 27 ਦਸੰਬਰ ਤੋਂ ਲੈ ਕੇ 29 ਤੱਕ ਯੈਲੋ ਅਲਰਟ: ਗੜ੍ਹੇਮਾਰੀ...

ਪੰਜਾਬ ‘ਚ 27 ਦਸੰਬਰ ਤੋਂ ਲੈ ਕੇ 29 ਤੱਕ ਯੈਲੋ ਅਲਰਟ: ਗੜ੍ਹੇਮਾਰੀ ਦੀ ਸੰਭਾਵਨਾ, ਕਈ ਥਾਵਾਂ ‘ਤੇ ਪਵੇਗਾ ਮੀਂਹ, ਵਧੇਗੀ ਠੰਢ

Published on

----------- Advertisement -----------

ਪੰਜਾਬ ਭਰ ਦੇ ਵਿੱਚ ਮੌਸਮ ਦੇ ਅੰਦਰ ਆਉਣ ਵਾਲੇ ਦਿਨਾਂ ਦੇ ਵਿੱਚ ਵੱਡੀਆਂ ਤਬਦੀਲੀਆਂ ਵੇਖਣ ਨੂੰ ਮਿਲਣਗੀਆਂ। ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਹਿਮਾਚਲ ‘ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਨੂੰ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ 27 ਦਸੰਬਰ ਤੋਂ ਲੈ ਕੇ 29 ਦਸੰਬਰ ਤੱਕ ਯਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। 27 ਦਸੰਬਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਦੇ ਵਿੱਚ ਬਾਰਿਸ਼ ਦੇ ਨਾਲ ਤੇਜ ਹਵਾਵਾਂ ਚੱਲਣਗੀਆਂ ਤੇ ਨਾਲ ਹੀ ਕਈ ਥਾਵਾਂ ‘ਤੇ ਗੜੇਮਾਰੀ ਵੀ ਹੋ ਸਕਦੀ ਹੈ। ਇਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਮੌਸਮ ਵਿਭਾਗ ਦੀ ਮੁਖੀ ਡਾਕਟਰ ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਬਾਰਿਸ਼ ਪੈਣ ਦੇ ਨਾਲ ਕਈ ਥਾਵਾਂ ਤੇ ਗੜੇਮਾਰੀ ਵੀ ਹੋ ਸਕਦੀ ਹੈ। ਡਾਕਟਰ ਪ੍ਰਭਜੋਤ ਕੌਰ ਨੇ ਕਿਹਾ ਕਿ ਉਸ ਤੋਂ ਬਾਅਦ ਠੰਡ ਦੇ ਵਿੱਚ ਇਜਾਫਾ ਹੋਵੇਗਾ ਅਤੇ ਸ਼ੀਤ ਲਹਿਰ ਵੀ ਚੱਲੇਗੀ ਕਿਉਂਕਿ ਦਿਨ ਦੇ ਵਿੱਚ ਤਾਪਮਾਨ ਕਾਫੀ ਘੱਟ ਰਹਿੰਦਾ ਹੈ। ਡਾਕਟਰ ਪ੍ਰਭਜੋਤ ਕੌਰ ਨੇ ਕਿਹਾ ਕਿ ਜਦੋਂ ਬੱਦਲਵਾਈ ਹੁੰਦੀ ਹੈ ਉਦੋਂ ਤੇਜ਼ ਹੋਵਾਂ ਚੱਲਦੀਆਂ ਹਨ। ਹਾਲਾਂਕਿ ਉਨ੍ਹਾਂ ਨੇ ਨਾਲ-ਨਾਲ ਇਹ ਵੀ ਕਿਹਾ ਕਿ ਫਸਲਾਂ ਨੂੰ ਇਸਦਾ ਕੋਈ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਫਸਲਾਂ ਲਈ ਇਹ ਮੀਂਹ ਕਾਫੀ ਲਾਹੇਬੰਦ ਹੀ ਹੈ।

ਹੋਰ ਵੀ ਵਧ ਸਕਦੀ ਹੈ ਠੰਡ

ਡਾਕਟਰ ਪ੍ਰਭਜੋਤ ਕੌਰ ਨੇ ਦੱਸਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਬਦਲਦੇ ਮੌਸਮ ਦਾ ਅਸਰ ਪੰਜਾਬ ਵਿੱਚ ਜਰੂਰ ਵੇਖਣ ਨੂੰ ਮਿਲ ਸਕਦਾ ਹੈ। ਇਸ ਕਾਰਨ 27 ਦਸੰਬਰ ਨੂੰ ਪੰਜਾਬ ਵਿੱਚ ਹਲਕੀ-ਹਲਕੀ ਬਾਰਿਸ਼ ਵੀ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਠੰਡ ਹੋਰ ਵੀ ਵਧ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਈ ਹਿੱਸਿਆ ਵਿੱਚ ਗੜੇ ਵੀ ਪੈ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ 28 ਅਤੇ 29 ਦਸੰਬਰ ਨੂੰ ਸੰਘਣੀ ਧੁੰਦ ਵੀ ਪੈ ਸਕਦੀ ਹੈ। ਆਉਣ ਵਾਲੇ ਤਿੰਨ ਦਿਨ 27 , 28, 29 ਦਸੰਬਰ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦਸੰਬਰ ਮਹੀਨੇ ਵਿੱਚ ਮੀਂਹ ਦਾ ਰਿਕਾਰਡ ਕਰੀਬ 15.5 ਮਿਲੀ ਹੈ ਅਤੇ ਇਸ ਵਾਰ 2.6 ਮਿਲੀ ਲੁਧਿਆਣਾ ਦੇ ਵਿੱਚ ਰਿਕਾਰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਤਾਪਮਾਨ ਆਮ ਦਿਨਾਂ ਵਾਂਗ ਚੱਲ ਰਹੇ ਹਨ। ਦਿਨ ਦਾ ਤਾਪਮਾਨ ਲਗਭਗ 21 ਡਿਗਰੀ ਜਦੋਂ ਕਿ ਰਾਤ ਦਾ ਤਾਪਮਾਨ ਲਗਭਗ 7 ਡਿਗਰੀ ਦੇ ਨੇੜੇ ਚੱਲ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਕਮੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਪਰਾਲੀ ਸਾੜਨ ਦੇ 312 ਨਵੇਂ ਮਾਮਲੇ, ਮੁਕਤਸਰ ਸਭ ਤੋਂ ਵੱਧ ਪ੍ਰਭਾਵਿਤ

ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀਆਂ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ...

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...