ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਹੁਣ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ ਮੋਰਚਾ ਖੋਲ ਦਿੱਤਾ ਹੈ।ਕਰਜ਼ਾ ਮਾਫ਼ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਰੇਲ ਪਟੜੀਆਂ ਜਾਮ ਕੀਤੀਆਂ ਗਈਆਂ।। ਕਿਸਾਨਾਂ ਵੱਲੋਂ ਫਿਲੌਰ ਵਿਖੇ ਰੇਲਵੇ ਫਾਟਕ ’ਤੇ ਚੱਕਾ ਜਾਮ ਕੀਤਾ ਗਿਆ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ’ਚ ਰੇਲ ਗੱਡੀਆਂ ਰੋਕੀਆਂ ਗਈਆਂ। ਜਿਸ ਕਾਰਨ ਯਾਤਰੀ ਖੱਜਲ ਖੁਆਰ ਹੋਏ। ਜੇਕਰ ਗੱਲ ਲੁਧਿਆਣਾ ਰੇਲਵੇ ਸਟੇਸ਼ਨ ਦੀ ਕੀਤੀ ਜਾਵੇ ਤਾਂ ਇਥੇ ਵੀ ਸਵੇਰ ਤੋਂ ਹੀ ਤਿੰਨ ਪ੍ਰਮੁੱਖ ਰੂਟਾਂ ਦੀਆਂ ਗੱਡੀਆਂ ਨੂੰ ਰੋਕਿਆ ਗਿਆ।
ਇਸ ਤੋਂ ਇਲਾਵਾ ਜਲੰਧਰ, ਅੰਮ੍ਰਿਤਸਰ ਅਤੇ ਹੋਰ ਸਟੇਸ਼ਨਾਂ ‘ਤੇ ਵੀ ਰੇਲ ਗੱਡੀਆਂ ਨੂੰ ਰੋਕਿਆ ਗਿਆ । ਖੇਤ ਮਜ਼ਦੂਰ ਸਭਾ ਦੇ ਵਰਕਰਾਂ ਮੁਤਾਬਕ ਪੰਜਾਬ ਸਰਕਾਰ ਨੇ ਗਰੀਬ ਲੋਕਾਂ ਨੂੰ ਪਲਾਟ ਦੇਣ, ਮਕਾਨਾਂ ਦਾ ਕਬਜ਼ਾ ਦਿਵਾਉਣ ਦਾ ਵਾਅਦਾ ਕੀਤਾ ਸੀ ਪਰ ਇਹ ਵਾਅਦੇ ਹਵਾ ਵਿੱਚ ਹੀ ਰਹਿ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਸਰਕਾਰ ਦਾ ਕਾਰਜਕਾਲ ਪੂਰਾ ਹੋਣ ਤੱਕ ਕਰਜ਼ਾ ਮੁਆਫੀ ਨਹੀਂ ਕੀਤਾ ਗਿਆ।