September 14, 2026, 4:30 am
----------- Advertisement -----------
HomeNewsBreaking Newsਜੱਗੂ ਭਗਵਾਨਪੁਰੀਆ ਦੀ ਮਾਂ ਦਾ ਕ.ਤ.ਲ, ਬਾਈਕ ਸਵਾਰਾਂ ਨੇ ਅੰਨ੍ਹੇਵਾਹ ਚਲਾਈਆਂ ਗੋ.ਲੀ.ਆਂ

ਜੱਗੂ ਭਗਵਾਨਪੁਰੀਆ ਦੀ ਮਾਂ ਦਾ ਕ.ਤ.ਲ, ਬਾਈਕ ਸਵਾਰਾਂ ਨੇ ਅੰਨ੍ਹੇਵਾਹ ਚਲਾਈਆਂ ਗੋ.ਲੀ.ਆਂ

Published on

----------- Advertisement -----------

ਗੁਰਦਾਸਪੁਰ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਬਟਾਲਾ ਵਿੱਚ ਗੈਂਗਸਟਰ ਦੀ ਮਾਂ ਹਰਜੀਤ ਕੌਰ ਅਤੇ ਕਰਨਵੀਰ ਸਿੰਘ ਨਾਂ ਦਾ ਇੱਕ ਬੰਦਾ ਸਕਾਰਪੀਓ ਕਾਰ ਵਿੱਚ ਜਾ ਰਹੇ ਸਨ, ਕਾਰ ਕਰਨਵੀਰ ਚਲਾ ਰਿਹਾ ਸੀ। ਇਸ ਦੌਰਾਨ ਤਿੰਨ ਬਾਈਕ ਸਵਾਰ ਉੱਥੇ ਪਹੁੰਚੇ ਅਤੇ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।

ਇਸ ਘਟਨਾ ਵਿੱਚ ਕਰਨਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਹਰਜੀਤ ਕੌਰ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ। ਇਲਾਜ ਦੌਰਾਨ ਉਸਦੀ ਉੱਥੇ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਰਜੀਤ ਨੂੰ 6 ਤੇ ਕਰਨਵੀਰ ਨੂੰ ਚਾਰ ਗੋਲੀਆਂ ਲੱਗੀਆਂ। ਵਾਰਦਾਤ ਮਗਰੋਂ ਹਮਲਾਵਰ ਫਰਾਰ ਹੋ ਗਏ। ਬੰਬੀਹਾ ਗੈਂਗ ਨਾਲ ਜੁੜੇ ਤਿੰਨ ਗੈਂਗਸਟਰਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਦੀ ਵਾਰਦਾਤ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ ਸਕਰੋਲ ਪੰਜਾਬ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਵਿੱਚੋਂ ਦੋ ਗੈਂਗਸਟਰ ਹਰਿਆਣਾ ਦੇ ਹਨ। ਪੁਲਿਸ ਇਸ ਘਟਨਾ ਨੂੰ ਅੰਦਰੂਨੀ ਗੈਂਗਵਾਰ ਨਾਲ ਜੋੜ ਰਹੀ ਹੈ, ਕਿਉਂਕਿ ਜੱਗੂ ਲੰਬੇ ਸਮੇਂ ਤੋਂ ਪੰਜਾਬ ਵਿੱਚ ਅਪਰਾਧ ਦੀ ਦੁਨੀਆ ਵਿੱਚ ਸਰਗਰਮ ਹੈ। ਉਸ ਦੀਆਂ ਕਈ ਵਿਰੋਧੀ ਗੈਂਗਾਂ ਨਾਲ ਝੜਪਾਂ ਹੋਈਆਂ ਹਨ।

ਇਹ ਘਟਨਾ ਵੀਰਵਾਰ (26 ਜੂਨ) ਰਾਤ ਲਗਭਗ 9.00 ਵਜੇ ਵਾਪਰੀ। ਪੁਲਿਸ ਰਾਤ ਤੋਂ ਹੀ ਘਟਨਾ ਵਾਲੀ ਥਾਂ ‘ਤੇ ਮੌਜੂਦ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਂਚ ਵਿਚ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਕਿਸੇ ਵਿਰੋਧੀ ਗਿਰੋਹ ਦੀ ਸਾਜ਼ਿਸ਼ ਹੋ ਸਕਦੀ ਹੈ।

ਪੁਲਿਸ ਨੂੰ ਗੋਲੀਬਾਰੀ ਦੀ ਸੀਸੀਟੀਵੀ ਫੁਟੇਜ ਮਿਲ ਗਈ ਹੈ। ਇਸ ਦੇ ਨਾਲ ਹੀ, ਅਗਲੇਰੀ ਕਾਰਵਾਈ ਕਰਦੇ ਹੋਏ, ਪੁਲਿਸ ਚਸ਼ਮਦੀਦਾਂ ਦੇ ਬਿਆਨ ਵੀ ਇਕੱਠੇ ਕਰ ਰਹੀ ਹੈ। ਫਿਲਹਾਲ, ਕਤਲ ਵਿੱਚ ਸ਼ਾਮਲ ਹਮਲਾਵਰ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ।

ਦੱਸ ਦੇਈਏ ਕਿ ਗੁਰਦਾਸਪੁਰ ਦਾ ਰਹਿਣ ਵਾਲਾ ਵਾਲਾਲ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ ਪੰਜਾਬ ਦੇ ਸਭ ਤੋਂ ਬਦਨਾਮ ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਹੈ। ਹੁਣ ਤੱਕ ਉਸ ਵਿਰੁੱਧ ਕਤਲ, ਫਿਰੌਤੀ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਗੈਂਗਵਾਰ ਨਾਲ ਸਬੰਧਤ 128 ਮਾਮਲੇ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...