June 29, 2026, 3:44 pm
----------- Advertisement -----------
HomeNewsBreaking Newsਡੱਲੇਵਾਲ ਦਾ ਭਾਰ 20 ਕਿਲੋ ਘੱਟ ਹੋਇਆ ! ਡਾਕਟਰਾਂ ਦੀ ਚਿੰਤਾ ਵਧੀ,ਸਪਰੀਮ...

ਡੱਲੇਵਾਲ ਦਾ ਭਾਰ 20 ਕਿਲੋ ਘੱਟ ਹੋਇਆ ! ਡਾਕਟਰਾਂ ਦੀ ਚਿੰਤਾ ਵਧੀ,ਸਪਰੀਮ ਕੋਰਟ ‘ਚ ਕੀ ਲੁਕੋ ਰਹੀ ਹੈ ਸਰਕਾਰ ?

Published on

----------- Advertisement -----------

ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjeet Singh Dhallawal) ਦੇ ਮਰਨ ਵਰਤ ਨੂੰ ਅੱਜ 53ਵਾਂ ਦਿਨ ਹੈ । ਡਾਕਟਰਾਂ ਦੇ ਮੁਤਾਬਿਕ ਡੱਲੇਵਾਲ ਦਾ ਵਜ਼ਨ 20 ਕਿਲੋ ਘੱਟ ਹੋਇਆ ਹੈ । ਜਦੋਂ ਉਨ੍ਹਾਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਤਾਂ ਉਨ੍ਹਾਂ ਵਜ਼ਨ 86 ਕਿਲੋ 950 ਗਰਾਮ ਸੀ ਜਦਕਿ ਹੁਣ ਇਹ ਘੱਟ ਕੇ 66 ਕਿਲੋ 400 ਗਰਾਮ ਰਹਿ ਗਿਆ ਹੈ । ਉਧਰ ਕਿਸਾਨਾਂ ਦਾ ਇਲਜ਼ਾਮ ਹੈ ਕਿ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਝੂਠ ਬੋਲ ਰਹੀ ਹੈ।

ਕਿਸਾਨ ਆਗੂਆਂ ਨੇ ਕਿਹਾ ਸਾਨੂੰ ਇਹ ਵੇਖ ਕੇ ਹੈਰਾਨੀ ਹੋ ਰਹੀ ਹੈ ਕਿ ਪੰਜਾਬ ਸਰਕਾਰ ਦੇ ਵਕੀਲ ਸੁਪਰੀਮ ਵਿੱਚ ਡੱਲੇਵਾਲ ਦੀ ਤਬੀਅਤ ਵਿੱਚ ਸੁਧਾਰ ਹੋਣ ਦੀ ਗੱਲ ਕਹਿ ਰਹੇ ਹਨ । ਕਿਸਾਨ ਆਗੂਆਂ ਨੇ ਪੁੱਛਿਆ ਕਿ ਭੁੱਖ ਹੜਤਾਲ ‘ਤੇ ਬੈਠਣ ਨਾਲ ਸਿਹਤ ਸੁਧਰ ਦੀ ਹੈ ਵਿਗੜ ਦੀ ਹੈ । ਉਨ੍ਹਾਂ ਨੇ ਕਿਹਾ ਜੇਕਰ ਵਕੀਲਾਂ ਦੇ ਮੁਤਾਬਿਕ ਭੁੱਖ ਹੜਤਾਲ ‘ਤੇ ਬੈਠੇ ਸਖਸ ਦੀ ਸਿਹਤ ਸੁਧਰ ਦੀ ਹੈ ਤਾਂ ਦੇਸ਼ ਭਰ ਦੇ ਹਸਪਤਾਲ ਬੰਦ ਕਰ ਦੇਣੇ ਚਾਹੀਦੇ ਹਨ ਅਤੇ ਅਨਸ਼ਨ ‘ਤੇ ਬਿਠਾ ਦੇਣਾ ਚਾਹੀਦਾ ਹੈ ।

ਕਿਸਾਨਾਂ ਵੱਲੋਂ ਜਾਰੀ ਡੱਲੇਵਾਲ ਦੀ ਤਾਜ਼ਾ ਮੈਡੀਕਲ ਰਿਪੋਰਟ ਵਿੱਚ ਕਿਡਨੀ ਤੇ ਲੀਵਰ ਦੇ ਟੈਸਟ ਨਤੀਜੇ 1.75 ਹਨ ਜੋ ਆਮ ਨਾਲੋ 1.00 ਤੋਂ ਵੀ ਘੱਟ ਹੋਣਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਜਾਣਬੁਝ ਕੇ ਸੁਪਰੀਮ ਕੋਰਟ ਨੂੰ ਉਨ੍ਹਾਂ ਟੈਸਟ ਰਿਪੋਰਟ ਦੱਸ ਦੀ ਹੈ ਜਿਸ ਵਿੱਚ ਕਮੀ ਆਉਣ ਵਿੱਚ ਜ਼ਿਆਦਾ ਸਮੇਂ ਲੱਗ ਦਾ ਹੈ।

ਉਦਾਹਰਣ ਵਜੋਂ ਰੈੱਡ ਬਲਡ ਸੈੱਲ ਵਿੱਚ ਹੀਮੋ ਗਰੋਬਿਨ ਹੁੰਦਾ ਹੈ ਅਤੇ ਉਸ ਦਾ ਔਸਤ ਸਮੇਂ 120 ਦਿਨ ਹੁੰਦਾ ਹੈ ਇਸੇ ਲਈ 52 ਦਿਨ ਭੁੱਖ ਹੜਤਾਲ ਨਾਲ ਹੀਮਗਲੋਬਿਨ ਵਿੱਚ ਗਿਰਾਵਟ ਨਹੀਂ ਆਉਂਦੀ ਹੈ । ਕਿਸਾਨਾਂ ਨੇ ਕਿਹਾ ਕੀਟੋਨ ਬਾਡੀ ਟੈਸਟ ਦੀ ਗੱਲ ਕਰੀਏ ਤਾਂ ਆਮ ਸ਼ਖਸ ਵਿੱਚ ਕੀਟੋਨ 0.02-0.27 ਦੇ ਵਿਚਾਲੇ ਹੋਣੇ ਚਾਹੀਦੇ ਹਨ ਪਰ ਜਗਜੀਤ ਸਿੰਘ ਡੱਲੇਵਾਲ ਦਾ ਨਤੀਜਾ 6.50 ਤੋਂ ਜ਼ਿਆਦਾ ਆ ਰਿਹਾ ਹੈ । ਪਰ ਇਹ ਟੈਸਟ ਸੁਪਰੀਮ ਕੋਰਟ ਵਿੱਚ ਪੇਸ਼ ਨਹੀਂ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...