October 9, 2026, 10:04 am
----------- Advertisement -----------
HomeNewsBreaking Newsਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, 20 ਅਗਸਤ ਨੂੰ ਦੇਸ਼ ਭਰ ‘ਚ...

ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, 20 ਅਗਸਤ ਨੂੰ ਦੇਸ਼ ਭਰ ‘ਚ ਮਾਰਚ ਕੱਢਣ ਦੀ ਕਾਲ

Published on

----------- Advertisement -----------

ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਹਾਲਾਂਕਿ, ਕਿਸਾਨਾਂ ਦਾ ਖਨੌਰੀ ਬਾਰਡਰ ‘ਤੇ ਰੁਕਣ ਦਾ ਕੋਈ ਪ੍ਰੋਗਰਾਮ ਨਹੀਂ ਸੀ ਤੇ ਉਹ ਪੈਦਲ ਯਾਤਰਾ ਕਰਦੇ ਹੋਏ ਦਿੱਲੀ ਵੱਲ ਜਾਣਾ ਚਾਹੁੰਦੇ ਸਨ, ਪਰ ਹਰਿਆਣਾ ਪੁਲਿਸ ਨੇ ਬੈਰਿਕੇਡਿੰਗ ਕਰਕੇ ਉਨ੍ਹਾਂ ਨੂੰ ਖਨੌਰੀ ਬਾਰਡਰ ‘ਤੇ ਹੀ ਰੋਕਿਆ ਹੋਇਆ ਹੈ।

ਕੇਂਦਰ ਸਰਕਾਰ ਨਾਲ ਗੱਲਬਾਤ ਦੀ ਮੰਗ

ਕਿਸਾਨਾਂ ਨੂੰ ਰੋਕਣ ਤੋਂ ਬਾਅਦ ਹਰਿਆਣਾ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਹਾਲਾਂਕਿ, ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਨੂੰ ਗੱਲਬਾਤ ਦੀ ਮੇਜ਼ ‘ਤੇ ਲਿਆਂਦਾ ਜਾਵੇ। ਕਿਸਾਨਾਂ ਤੇ ਕੇਂਦਰ ਸਰਕਾਰ ਵਿਚਕਾਰ ਅਜੇ ਤੱਕ ਗੱਲਬਾਤ ਨੂੰ ਲੈ ਕੇ ਕੋਈ ਤਰੱਕੀ ਦਿਖਾਈ ਨਹੀਂ ਦੇ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ 51 ਕਿਸਾਨਾਂ ਨੇ 16 ਅਗਸਤ ਤੋਂ ਪੈਦਲ ਯਾਤਰਾ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਦਾ ਮਕਸਦ ਦਿੱਲੀ ਪਹੁੰਚ ਕੇ ਮੰਗਾਂ ਤੇ ਮੁੱਦਿਆਂ ਨੂੰ ਲੈ ਕੇ ਆਪਣੀ ਗੱਲ ਰੱਖਣਾ ਸੀ। ਪਰ ਖਨੌਰੀ ਬਾਰਡਰ ਤੇ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਉਸੇ ਦਿਨ ਤੋਂ ਉੱਥੇ ਪੱਕਾ ਮੋਰਚਾ ਲਗਾ ਲਿਆ। ਕਿਸਾਨਾਂ ਦੇ ਪ੍ਰੋਗਰਾਮ ਮੁਤਾਬਕ 16 ਅਗਸਤ ਤੋਂ ਪੈਦਲ ਯਾਤਰਾ ਕਰਦੇ ਹੋਏ 29 ਅਗਸਤ ਤੱਕ ਦਿੱਲੀ ਦੇ ਜੰਤਰ-ਮੰਤਰ ਪਹੁੰਚਣਾ ਸੀ, ਜਿੱਥੇ ਉਨ੍ਹਾਂ ਨੇ ਮਹਾਪੰਚਾਇਤ ‘ਚ ਹਿੱਸਾ ਲੈਣਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...