October 10, 2026, 2:40 am
----------- Advertisement -----------
HomeNewsBreaking Newsਲਗਾਤਾਰ ਨਾਜ਼ੁਕ ਹੋ ਰਹੀ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ, ਕੀਤੀ ਆਮ ਲੋਕਾਂ...

ਲਗਾਤਾਰ ਨਾਜ਼ੁਕ ਹੋ ਰਹੀ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ, ਕੀਤੀ ਆਮ ਲੋਕਾਂ ਨੂੰ ਇਹ ਅਪੀਲ

Published on

----------- Advertisement -----------

 ਅੱਤ ਦੀ ਠੰਢ ਵਿੱਚ ਵੀ ਕਿਸਾਨ ਖਨੌਰੀ ਸਰਹੱਦ ਉਤੇ ਡਟੇ ਹੋਏ ਹਨ। ਅੱਜ ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ 28 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਇਮਿਊਨਿਟੀ ਵੀ ਕਮਜ਼ੋਰ ਹੋ ਗਈ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਰਿਹਾ ਹੈ। ਜਿਸ ਕਾਰਨ ਉਹ ਐਤਵਾਰ ਨੂੰ ਪੂਰਾ ਦਿਨ ਧਰਨੇ ਵਾਲੀ ਸਟੇਜ ‘ਤੇ ਵੀ ਨਹੀਂ ਆਏ। ਐਤਵਾਰ 27ਵੇਂ ਦਿਨ ਡੱਲੇਵਾਲ ਦੀ ਸਿਹਤ ਕਾਫੀ ਨਾਜ਼ੁਕ ਬਣੀ ਹੋਈ ਸੀ। ਡਾਕਟਰਾਂ ਮੁਤਾਬਕ ਉਨ੍ਹਾਂ ਦੇ ਹੱਥ ਪੈਰ ਠੰਡੇ ਸਨ ਅਤੇ ਬਲੱਡ ਪ੍ਰੈਸ਼ਰ ਵੀ ਘਟਿਆ ਹੋਇਆ ਸੀ। ਮੋਰਚੇ ਵੱਲੋਂ ਐਲਾਨ ਕੀਤਾ ਗਿਆ ਕਿ 24 ਦਸੰਬਰ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਕੈਂਡਲ ਮਾਰਚ ਅਤੇ 26 ਦਸੰਬਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਅਤੇ ਤਹਿਸੀਲ ਪੱਧਰ ’ਤੇ ਭੁੱਖ ਹੜਤਾਲ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤੀ ਜਾਵੇਗੀ।ਡਾਕਟਰ ਸਵੈਮਾਨ ਨੇ ਦੱਸਿਆ ਕਿ ਡੱਲੇਵਾਲ ਦੀ ਹਾਲਤ ਇੰਨੀ ਨਾਜ਼ੁਕ ਹੈ ਕਿ ਉਹ ਖੜ੍ਹੇ ਹੋਣ ਦੇ ਵੀ ਯੋਗ ਨਹੀਂ ਹਨ। ਉਨ੍ਹਾਂ ਨੂੰ ਬੈੱਡ ‘ਤੇ ਹੀ ਪਿਸ਼ਾਬ ਕਰਵਾਇਆ ਜਾ ਰਿਹਾ ਹੈ। ਲਗਾਤਾਰ ਭੁੱਖ ਕਾਰਨ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਧੜਕਣ ਲਗਾਤਾਰ ਅੱਪ-ਡਾਊਨ ਹੋ ਰਹੀ ਹੈ। ਵਰਤ ਦਾ ਡੱਲੇਵਾਲ ਦੇ ਗੁਰਦਿਆਂ ਅਤੇ ਜਿਗਰ ‘ਤੇ ਵੀ ਬੁਰਾ ਪ੍ਰਭਾਵ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...

ਪੇਸ਼ੀ ਤੋਂ ਪਹਿਲਾਂ ਸਾਬਕਾ ਅਕਾਲੀ ਆਗੂ ਨੂੰ ਮਿਲੀਆਂ ਧਮਕੀਆਂ, DGP ਤੋਂ ਮੰਗੀ ਸੁਰੱਖਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਨਾਲ ਸੰਬੰਧਿਤ ਵਿਵਾਦਪੂਰਨ...

ਪੰਜਾਬ ਚੋਣਾਂ ਲਈ ਨਵੀਂ ਰਣਨੀਤੀ, ਦੋ ਸੀਟਾਂ ਤੋਂ ਮੈਦਾਨ ‘ਚ ਉਤਰਨਗੇ ਅੰਮ੍ਰਿਤਪਾਲ ਸਿੰਘ; ਮੁਹਾਲੀ ਬੈਠਕ ‘ਚ ਲਿਆ ਫ਼ੈਸਲਾ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਇੱਕ ਵੱਡਾ...

ਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀ

ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਉਸ ਹਲਫ਼ਨਾਮੇ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ...

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ‘Signed To God World Tour’ ਸ਼ੁਰੂ, ਟੋਰਾਂਟੋ ‘ਚ ਹੋਵੇਗਾ ਸਿੱਧੂ ਦੇ ਹੋਲੋਗ੍ਰਾਮ ਦਾ ਪਹਿਲਾ ਸ਼ੋਅ

ਮੂਸੇਵਾਲੇ ਦਾ ਹੋਲੋਗ੍ਰਾਮ ਟੂਰ ਅੱਜ 9 ਅਕਤੂਬਰ ਤੋਂ ਸ਼ੁਰੂ ਹੋ ਰਿਹਾ ਹੈ। ‘Signed To...

ਅਮਰੀਕਾ ’ਚ ਗ੍ਰੀਨ ਕਾਰਡ ਦਾ ਰਾਹ ਹੋਇਆ ਔਖਾ? ਇੰਫੋਸਿਸ ਸਣੇ 8 ਕੰਪਨੀਆਂ ਸਸਪੈਂਡ

ਅਮਰੀਕਾ ‘ਚ ਭਾਰਤੀ ਆਈਟੀ ਮੁਲਾਜ਼ਮਾਂ ਲਈ ਗ੍ਰੀਨ ਕਾਰਡ ਪਾਉਣ ਦਾ ਰਸਤਾ ਮੁਸ਼ਕਲ ਹੋ ਸਕਦਾ...