September 18, 2026, 2:14 pm
----------- Advertisement -----------
HomeNewsBreaking Newsਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

Published on

----------- Advertisement -----------

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ ਮਾਮਲਾ ਸੁਪਰੀਮ ਕੋਰਟ ਵਿਚ ਪਹੁੰਚਿਆ ਹੈ ਪਰ ਇਸ ਮਾਮਲੇ ਵਿਚ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਵਾਲਾ ਦੀ ਇਸ ਪਟੀਸ਼ਨ ਦਾ ਸਖਤ ਵਿਰੋਧ ਕੀਤਾ ਹੈ। 

ਦਿੱਲੀ ਸਰਕਾਰ ਵੱਲੋਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੱਤਾ ਗਿਆ ਹੈ ਕਿ ਹਵਾਰਾ ਨੂੰ ਤਿਹਾੜ੍ਹ ਜੇਲ੍ਹ ਵਿਚ ਹੀ ਰੱਖਿਆ ਜਾਵੇ ਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ। ਦੱਸ ਦੇਈਏ ਕਿ ਜਗਤਾਰ ਸਿੰਘ ਹਵਾਰਾ ਨੇ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਟਰਾਂਸਫਰ ਕੀਤੇ ਜਾਣ ਦੀ ਮੰਗ ਕੀਤੀ ਸੀ ਜਿਸ ਦਾ ਕਿ ਦਿੱਲੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਸਖਤ ਵਿਰੋਧ ਕੀਤਾ ਗਿਆ ਹੈ। ਦਿੱਲੀ ਸਰਕਾਰ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਨਾਲ ਜੁੜਿਆ ਹੋਇਆ ਹੈ ਤੇ ਹਵਾਰਾ ਪਹਿਲਾਂ ਜੇਲ੍ਹ ਤੋਂ ਫਰਾਰ ਵੀ ਹੋ ਚੁੱਕਾ ਹੈ ਅਜਿਹੇ ਵਿਚ ਦਿੱਲੀ ਸਰਕਾਰ ਦਾ ਪੱਖ ਹੈ ਕਿ ਉਸ ਨੂੰ ਤਿਹਾੜ ਜੇਲ੍ਹ ਵਿਚ ਹੀ ਰੱਖਿਆ ਜਾਵੇ ਤੇ ਉਸ ਨੂੰ ਪੰਜਾਬ ਟਰਾਂਸਫਰ ਨਾ ਕੀਤਾ ਜਾਵੇ।

ਦੂਜੇ ਪਾਸੇ ਜਗਤਾਰ ਸਿੰਘ ਹਵਾਰਾ ਵੱਲੋਂ ਪੰਜਾਬ ਦੀ ਜੇਲ੍ਹ ਵਿਚ ਟਰਾਂਸਫਰ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿਚ ਚੰਗੇ ਚਾਲ-ਚਲਨ ਸਣੇ ਕਈ ਆਧਾਰ ਵੀ ਦੱਸੇ ਗਏ ਹਨ। ਹਵਾਰਾ ਵੱਲੋਂ ਇਹ ਵੀ ਦਲੀਲ ਦਿੱਤੀ ਗਈ ਹੈ ਕਿ ਜੇਲ੍ਹ ਤੋੜਨ ਦੇ ਮਾਮਲੇ ਵਿਚ ਸ਼ਾਮਲ ਦੋਸ਼ੀ ਪੰਜਾਬ ਦੀਆਂ ਜੇਲ੍ਹਾਂ ਵਿਚ ਸਨ ਤੇ ਪੰਜਾਬ ਦੇ ਡਾਇਰੈਕਟਰ ਜਨਰਲ ਵੱਲੋਂ ਸਾਲ 2016 ਵਿਚ ਪੰਜਾਬ ਦੀ ਜੇਲ੍ਹ ਵਿਚ ਟਰਾਂਸਫਰ ਕਰਨ ਦੀ ਸਿਫਾਰਸ਼ ਕੀਤੀ ਗਈ ਸੀ। ਵਕੀਲਾਂ ਵੱਲੋਂ ਹੋਰ ਸਮਾਂ ਮੰਗੇ ਜਾਣ ਦੇ ਬਾਅਦ ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ। ਹੁਣ ਦੇਖਣਾ ਹੋਵੇਗਾ ਕਿ ਸੁਪਰੀਮ ਕੋਰਟ ਹਵਾਰਾ ਦੀ ਇਸ ਪਟੀਸ਼ਨ ‘ਤੇ ਕਿਹੜਾ ਰੁਖ਼ ਅਪਣਾਏਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...