June 12, 2026, 7:50 pm
----------- Advertisement -----------
HomeNewsBreaking Newsਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

ਭਾਈ ਜਗਤਾਰ ਸਿੰਘ ਹਵਾਰਾ ਨੇ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ

Published on

----------- Advertisement -----------

ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਮੰਗੀ ਗਈ ਚਾਰ ਹਫ਼ਤਿਆਂ ਦੀ ਪੈਰੋਲ ਦਾ ਮਾਮਲਾ ਹੁਣ ਅਧਿਕਾਰ ਖੇਤਰ (Jurisdiction) ਦੀਆਂ ਉਲਝਣਾਂ ਵਿੱਚ ਫਸ ਗਿਆ ਹੈ। ਪੰਜਾਬ-ਹਰਿਆਣਾ ਹਾਈਕੋਰਟ ਵਿੱਚ  ਹੋਈ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਹਵਾਰਾ ਦੀ ਅਰਜ਼ੀ ‘ਤੇ ਆਪਣਾ ਜਵਾਬ ਦਾਖਲ ਕੀਤਾ ਹੈ।

ਚੰਡੀਗੜ੍ਹ ਦੇ ਸੰਯੁਕਤ ਇੰਸਪੈਕਟਰ ਜਨਰਲ ਆਫ਼ ਜੇਲ੍ਹਜ਼ ਨੇ ਅਦਾਲਤ ਨੂੰ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਨਿਯਮਾਂ ਅਨੁਸਾਰ ਚੰਡੀਗੜ੍ਹ ਜੇਲ੍ਹ ਸੁਪਰਡੈਂਟ ਸਿਰਫ਼ ਉਨ੍ਹਾਂ ਕੈਦੀਆਂ ਨੂੰ ਪੈਰੋਲ ਦੇ ਸਕਦਾ ਹੈ ਜੋ ਚੰਡੀਗੜ੍ਹ ਦੀਆਂ ਜੇਲ੍ਹਾਂ ਵਿੱਚ ਬੰਦ ਹੋਣ। ਇਸ ਲਈ, ਹਵਾਰਾ ਨੂੰ ਪੈਰੋਲ ਲਈ ਦਿੱਲੀ ਪ੍ਰਸ਼ਾਸਨ ਕੋਲ ਹੀ ਪਹੁੰਚ ਕਰਨੀ ਚਾਹੀਦੀ ਹੈ। ਜਗਤਾਰ ਸਿੰਘ ਹਵਾਰਾ ਪਿਛਲੇ 28 ਸਾਲ 9 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹੈ। ਉਸ ਨੇ ਅਦਾਲਤ ਵਿੱਚ ਦੱਸਿਆ ਕਿ ਉਸ ਨੇ ਆਪਣੀ ਪੂਰੀ ਸਜ਼ਾ ਦੌਰਾਨ ਪਹਿਲਾਂ ਕਦੇ ਪੈਰੋਲ ਦੀ ਮੰਗ ਨਹੀਂ ਕੀਤੀ। ਓਹਨਾਂ ਦੀ ਮਾਤਾ (81 ਸਾਲ) ਪਾਰਕਿੰਸਨ’ਸ ਅਤੇ ਹਾਈਪਰਟੈਨਸ਼ਨ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੀ ਹੈ, ਜਿਸ ਕਾਰਨ ਓਹਨਾਂ ਨੂੰ ਚਾਰ ਹਫ਼ਤਿਆਂ ਦੀ ਪੈਰੋਲ ਚਾਹੀਦੀ ਹੈ।

ਫ਼ਤਹਿਗੜ੍ਹ ਸਾਹਿਬ ਦੇ ਪਿੰਡ ਹਵਾਰਾ ਕਲਾਂ ਦੀ ਪੰਚਾਇਤ ਨੇ ਵੀ ਉਸ ਦੀ ਪੈਰੋਲ ਲਈ ਸਹਿਮਤੀ ਦਿੱਤੀ ਹੋਈ ਹੈ। ਹਵਾਰਾ ਦੇ ਵਕੀਲ ਅਨੁਸਾਰ, ਦਿੱਲੀ ਸਰਕਾਰ ਨੇ ਪਹਿਲਾਂ ਇਹ ਕਹਿ ਕੇ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਕਿ ਕਿਉਂਕਿ ਸਜ਼ਾ ਚੰਡੀਗੜ੍ਹ ਦੀ ਅਦਾਲਤ ਨੇ ਸੁਣਾਈ ਹੈ, ਇਸ ਲਈ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਹੀ ਲਵੇਗਾ। ਦੂਜੇ ਪਾਸੇ ਚੰਡੀਗੜ੍ਹ ਪ੍ਰਸ਼ਾਸਨ ਹੁਣ ਕੈਦੀ ਦੇ ਦਿੱਲੀ ਜੇਲ੍ਹ ਵਿੱਚ ਹੋਣ ਦਾ ਹਵਾਲਾ ਦੇ ਰਿਹਾ ਹੈ। ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਜਵਾਬ ‘ਤੇ ਹਵਾਰਾ ਦੇ ਵਕੀਲ ਨੂੰ ਅਗਲੀ ਸੁਣਵਾਈ ‘ਤੇ ਆਪਣਾ ਪੱਖ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਫਿਲਹਾਲ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...