November 13, 2026, 3:08 am
----------- Advertisement -----------
HomeNewsBreaking Newsਅਦਾਲਤ ਨੇ ਪੰਜਾਬ ਦੀ ਇੰਸਟਾ ਕਵੀਨ ਨੂੰ ਭੇਜਿਆ ਜੇਲ੍ਹ, ਨਸ਼ੇ ਨਾਲ ਫੜੀ...

ਅਦਾਲਤ ਨੇ ਪੰਜਾਬ ਦੀ ਇੰਸਟਾ ਕਵੀਨ ਨੂੰ ਭੇਜਿਆ ਜੇਲ੍ਹ, ਨਸ਼ੇ ਨਾਲ ਫੜੀ ਗਈ ਸੀ ਮਹਿਲਾ ਕਾਂਸਟੇਬਲ

Published on

----------- Advertisement -----------

ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਅਮਨਦੀਪ ਕੌਰ, ਜਿਸਨੂੰ ਇੰਸਟਾਕਵੀਨ ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਨੂੰ 2 ਅਪ੍ਰੈਲ ਨੂੰ ਬਠਿੰਡਾ ਦੇ ਲਾਡਲੀ ਧੀ ਚੌਕ ਤੋਂ 17 ਗ੍ਰਾਮ ਤੋਂ ਵੱਧ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। 5 ਦਿਨਾਂ ਦੇ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸਨੂੰ ਮੰਗਲਵਾਰ (8 ਅਪ੍ਰੈਲ) ਨੂੰ ਬਠਿੰਡਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਇਸ ਦੌਰਾਨ ਅਮਨਦੀਪ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਲਿਆਂਦਾ ਗਿਆ। ਸੁਣਵਾਈ ਤੋਂ ਬਾਅਦ ਜੱਜ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਹੁਣ ਉਸਨੂੰ 14 ਦਿਨਾਂ ਬਾਅਦ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਮਨਦੀਪ ਕੌਰ ਪਿੰਡ ਚੱਕ ਫਤਿਹ ਸਿੰਘ ਵਾਲਾ ਦੀ ਰਹਿਣ ਵਾਲੀ ਹੈ।

ਅਮਨਦੀਪ ਕੌਰ ਨੂੰ ਅਕਾਲੀ ਸਰਕਾਰ ਦੌਰਾਨ ਹੀ ਪੁਲਿਸ ਵਿੱਚ ਨੌਕਰੀ ਮਿਲੀ ਸੀ। 5 ਦਿਨਾਂ ਦੇ ਰਿਮਾਂਡ ਦੌਰਾਨ ਪੁਲਿਸ ਨੂੰ ਅਮਨਦੀਪ ਬਾਰੇ ਕਈ ਮਹੱਤਵਪੂਰਨ ਤੱਥ ਮਿਲੇ ਹਨ। ਨਿਆਇਕ ਰਿਮਾਂਡ ਹਾਸਲ ਕਰਨ ਤੋਂ ਬਾਅਦ, ਪੁਲਿਸ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਏ ਹਨ, ਉਹ ਅੱਗੇ ਦੀ ਜਾਂਚ ਅਤੇ ਮਾਮਲੇ ਨਾਲ ਸਬੰਧਤ ਹੋਰ ਮੁਲਜ਼ਮਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ, ਇਸ ਲਈ ਚਲਾਨ ਪੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ।

ਪੁਲਿਸ ਨੇ ਇਹ ਜ਼ਰੂਰ ਮੰਨਿਆ ਕਿ ਬਲਵਿੰਦਰ ਉਰਫ਼ ਸੋਨੂੰ ਅਤੇ ਅਮਨਦੀਪ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ। ਉਸਦੀ ਗ੍ਰਿਫ਼ਤਾਰੀ ਤੋਂ ਬਾਅਦ, ਚਲਾਨ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...