September 14, 2026, 8:39 pm
----------- Advertisement -----------
HomeNewsBreaking Newsਜਲੰਧਰ ਜ਼ਿਮਨੀ ਚੋਣ 'ਚ 'ਆਪ' ਦੀ ਇਤਿਹਾਸਿਕ ਜਿੱਤ

ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਦੀ ਇਤਿਹਾਸਿਕ ਜਿੱਤ

Published on

----------- Advertisement -----------

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਇੱਥੇ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ ਅਤੇ ਕਾਂਗਰਸ ਦੂਜੇ ਨੰਬਰ ‘ਤੇ ਰਹੀ। ‘ਆਪ’ ਦੇ ਸੁਸ਼ੀਲ ਰਿੰਕੂ ਨੇ 58691 ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ। ਦੱਸ ਦਈਏ ‘ਆਪ’ ਨੇ 302,097 ਵੋਟਾਂ ਹਾਸਲ ਕੀਤੀਆਂ, ਦੂਜੇ ਨੰਬਰ ਤੇ ਕਾਂਗਰਸ ਨੇ 243,450 ਵੋਟਾਂ ਲਈਆਂ। ਤੀਜੇ ਨੰਬਰ ਉਤੇ ਅਕਾਲੀ ਬਸਪਾ ਨੇ 158354 ਵੋਟਾਂ ਪ੍ਰਾਪਤ ਕੀਤੀਆਂ ਅਤੇ ਆਖੀਰ ਵਿਚ ਭਾਜਪਾ ਨੇ 134,706 ਵੋਟਾਂ ਹਾਸਲ ਕੀਤੀਆਂ।
ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਦੀ ਲੀਡ ਨੂੰ ਵੇਖਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਲੰਧਰ ਦੀ ਜਨਤਾ ਨੇ ਇਹ ਦੱਸ ਦਿੱਤਾ ਕਿ ਪੰਜਾਬ ਦੀ ਜਨਤਾ ‘ਆਪ’ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹੈ ਅਤੇ ਖੁਸ਼ ਵੀ ਹੈ। ਕੇਜਰੀਵਾਲ ਨੇ ਕਿਹਾ ਕਿ ਜਲੰਧਰ ਵਿਚ ‘ਮਾਨ’ ਦਾ ਜਾਦੂ ਚੱਲਿਆ। ਅਸੀਂ ਪੰਜਾਬ ਦੀਆਂ ਕਈ ਮੁਸ਼ਕਲਾਂ ਹੱਲ ਕੀਤੀਆਂ। ਅਸੀਂ ਸਿਰਫ਼ ਕੰਮ ਦੀ ਰਾਜਨੀਤੀ ਕਰਦੇ ਹਾਂ। ਕੇਜਰੀਵਾਲ ਨੇ ਅੱਗੇ ਕਿਹਾ ਕਿ ਮੈਂ ਜਲੰਧਰ ਅਤੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਾ ਹਾਂ। ਪੰਜਾਬ ਦੀ ਜਨਤਾ ਨੇ ਪਰਿਵਾਰਵਾਦ ਨੂੰ ਹਰਾਇਆ। ਜਲੰਧਰ ਦੀ ਜਨਤਾ ਨੇ ‘ਆਪ’ ਦੇ ਕੰਮਾਂ ‘ਤੇ ਮੋਹਰ ਲਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...