ਜਲੰਧਰ: ਕੋਰੋਨਾ ਵੈਕਸੀਨ ਦੀ ਦੂਜੀ ਦੋਜ਼ ਨਾ ਲੈਣ ਵਾਲੇ ਅਧਿਆਪਕਾਂ ਖਿਲਾਫ ਜਿਲ੍ਹਾ ਸਿੱਖਿਆ ਵਿਭਾਗ ਜਲੰਧਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਸਰਕਾਰੀ ਸਕੂਲਾਂ ਵਿੱਚ ਅਜੇ ਵੀ ਇੱਕ ਹਜ਼ਾਰ ਤੋਂ ਵੱਧ ਅਧਿਆਪਕਾਂ ਨੂੰ ਦੂਜੀ ਖੁਰਾਕ ਨਹੀਂ ਮਿਲੀ ਹੈ। ਜਿਨ੍ਹਾਂ ਅਧਿਆਪਕਾਂ ਨੇ ਦੂਜੀ ਡੋਜ਼ ਅਪਲਾਈ ਨਹੀਂ ਕੀਤੀ ਅਤੇ ਉਨ੍ਹਾਂ ਦਾ ਡਾਟਾ ਅਪਡੇਟ ਨਹੀਂ ਕੀਤਾ, ਉਨ੍ਹਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਡਿਫਾਲਟਰ ਕਰਾਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਨੂੰ ਦੂਸਰੀ ਡੋਜ਼ ਮਿਲੀ ਹੈ, ਉਹ ਆਪਣੀ ਲਾਗਇਨ ਆਈਡੀ ਰਾਹੀਂ ਈ-ਪੰਜਾਬ ਦੇ ਪੋਰਟਲ ‘ਤੇ ਆਪਣਾ ਡਾਟਾ ਅਪਲੋਡ ਕਰਨ, ਜੇਕਰ ਦੂਜੀ ਡੋਜ਼ ਨਹੀਂ ਦਿੱਤੀ ਗਈ ਹੈ ਤਾਂ ਉਹ ਤੁਰੰਤ ਟੀਕਾਕਰਨ ਦਾ ਸਰਟੀਫਿਕੇਟ ਪ੍ਰਾਪਤ ਕਰ ਲੈਣ।












