ਜੰਮੂ-ਕਸ਼ਮੀਰ: ਜੰਮੂ ਕਸ਼ਮੀਰ ‘ਚ ਸੁਰੱਖਿਆ ਫੋਰਸਾਂ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। 2 ਵੱਖ-ਵੱਖ ਮੁਕਾਬਲਿਆਂ ‘ਚ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ 5 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਪੁਲਿਸ ਜਨਰਲ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ‘ਚ ਜੈਸ਼ ਦਾ ਕਮਾਂਡਰ ਜਹਿਦ ਵਾਨੀ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਨਾਇਰਾ ਪਿੰਡ ‘ਚ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਉਸ ਸਮੇਂ ਮੁਕਾਬਲਾ ਸ਼ੁਰੂ ਹੋਇਆ, ਜਦੋਂ ਭਾਰਤੀ ਫ਼ੌਜ, ਜੰਮੂ ਕਸ਼ਮੀਰ ਪੁਲਿਸ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੀ ਇਕ ਸਾਂਝੀ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਮੁਕਾਬਲੇ ‘ਚ 4 ਅੱਤਵਾਦੀ ਮਾਰੇ ਗਏ। ਉੱਥੇ ਹੀ ਇਕ ਹੋਰ ਮੁਕਾਬਲਾ ਬਡਗਾਮ ਦੇ ਚਰਾਰ-ਏ-ਸ਼ਰੀਫ਼ ਖੇਤਰ ‘ਚ ਹੋਇਆ। ਪੋਲਿਸੀ ਨੇ ਦੇਰ ਰਾਤ ਦੱਸਿਆ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜਿਆ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਏ.ਕੇ. ਰਾਈਫਲ ਸਮੇਤ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ।
----------- Advertisement -----------
ਜੰਮੂ ਕਸ਼ਮੀਰ ‘ਚ ਵੱਖ-ਵੱਖ ਮੁਕਾਬਲਿਆਂ ਦੌਰਾਨ ਸੁਰੱਖਿਆ ਫ਼ੋਰਸਾਂ ਨੇ 5 ਅੱਤਵਾਦੀ ਕੀਤੇ ਢੇਰ
Published on
----------- Advertisement -----------












