ਰਾਜਨ ਗਿੱਲ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਤੋਂ ਬਾਅਦ ਹੁਣ ਕਾਂਗਰਸ ਦੇ ਸੰਸਦ ਮੈਂਬਰ ਜਸਬੀਰ ਡਿੰਪਾ ਵੀ ਪਾਰਟੀ ਨੂੰ ਝਟਕਾ ਦੇਣ ਦੀ ਤਿਆਰੀ ‘ਚ ਹਨ । ਰਾਜਨ ਖੁਦ ਪਹਿਲਾਂ ਐਲਾਨ ਕਰ ਚੁਕੇ ਹਨ ਕਿ ਉਨ੍ਹਾਂ ਦਾ ਇਹ ਕਦਮ ਉਨ੍ਹਾਂ ਦੇ ਭਰਾ ਅਤੇ ਪਰਿਵਾਰ ਦੇ ਸਮਰਥਨ ਦਾ ਨਤੀਜਾ ਹੈ। ਦੂਜੇ ਪਾਸੇ ਸੁਖਬੀਰ ਤੇ ਡਿੰਪਾ ਵਿਚਾਲੇ ਗੁਪਤ ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸੰਸਦ ਮੈਂਬਰ ਜਸਬੀਰ ਡਿੰਪਾ ਅਤੇ ਭਰਾ ਰਾਜਨ ਮਾਨ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਤਸਵੀਰ ਤਾਜ ਹੋਟਲ ਦੀ ਹੈ, ਜਿੱਥੇ ਸੁਖਬੀਰ ਬਾਦਲ ਪਿਛਲੇ ਦੋ ਦਿਨਾਂ ਤੋਂ ਠਹਿਰੇ ਹੋਏ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਰਾਜਨ ਆਪਣੇ ਭਰਾ ਜਸਬੀਰ ਡਿੰਪਾ ਨਾਲ ਸੁਖਬੀਰ ਬਾਦਲ ਨੂੰ ਮਿਲਣ ਪਹੁੰਚੇ ਸਨ। ਕਿਆਸ ਲਗਾਏ ਜਾ ਰਹੇ ਹਨ ਕਿ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਸੰਸਦ ਮੈਂਬਰ ਜਸਬੀਰ ਡਿੰਪਾ ਵੀ ਆਪਣੇ ਭਰਾ ਵਾਂਗ ਕਾਂਗਰਸ ਨੂੰ ਝਟਕਾ ਦੇਣ ਜਾ ਰਹੇ ਹਨ।












