August 28, 2026, 7:49 pm
----------- Advertisement -----------
HomeNewsBreaking Newsਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

Published on

----------- Advertisement -----------

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਤਰਫ਼ੋਂ ਉਨ੍ਹਾਂ ਨੂੰ 27 ਅਗਸਤ ਨੂੰ ਹਲਕਾ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਬਤੌਰ ਹਲਕਾ ਇੰਚਾਰਜ ਨਿਯੁਕਤੀ ’ਤੇ ਵਿਰੋਧੀ ਧਿਰਾਂ ਨੇ ਸਵਾਲ ਖੜ੍ਹੇ ਕੀਤੇ ਸਨ ਕਿ ਉਹ ਇੱਕ ਪਾਸੇ ਸੰਵਿਧਾਨਿਕ ਅਹੁਦੇ ’ਤੇ ਹਨ ਤੇ ਦੂਸਰੇ ਪਾਸੇ ਸਿਆਸੀ ਅਹੁਦੇ ’ਤੇ ਨਿਯੁਕਤੀ ਕਰ ਦਿੱਤੀ ਗਈ ਹੈ।

ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਅੱਜ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਚੇਅਰਮੈਨੀ ਤੋਂ ਅਸਤੀਫ਼ਾ 26 ਅਗਸਤ ਨੂੰ ਹੀ ਦੇ ਦਿੱਤਾ ਸੀ ਅਤੇ ਉਸ ਮਗਰੋਂ ਹੀ ਪਾਰਟੀ ਤਰਫ਼ੋਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਚੇਅਰਮੈਨੀ ਤੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ਹੀ ਪਾਰਟੀ ਨੇ ਉਨ੍ਹਾਂ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਹੁਣ ਉਹ ਹਲਕਾ ਚਮਕੌਰ ਸਾਹਿਬ ’ਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਗੜ੍ਹੀ ਨੂੰ 7 ਮਾਰਚ 2025 ਨੂੰ ਐੱਸ ਸੀ ਕਮਿਸ਼ਨ ਦੀ ਚੇਅਰਮੈਨੀ ਸੌਂਪੀ ਗਈ ਸੀ।

ਗੜ੍ਹੀ ਨੂੰ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ ਮਗਰੋਂ ਹਲਕਾ ਚਮਕੌਰ ਸਾਹਿਬ ਤੋਂ ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਦੇ ਸਿਆਸੀ ਭਵਿੱਖ ’ਤੇ ਵੀ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਦੱਸਣਯੋਗ ਹੈ ਕਿ ਜਸਵੀਰ ਸਿੰਘ ਗੜ੍ਹੀ ਕਰੀਬ ਛੇ ਸਾਲ ਬਸਪਾ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਉਹ ਨਵੰਬਰ 2024 ’ਚ ਪਾਰਟੀ ਤੋਂ ਅਲੱਗ ਹੋ ਗਏ ਸਨ ਅਤੇ ਉਨ੍ਹਾਂ ਨੇ 1 ਜਨਵਰੀ 2025 ਨੂੰ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਸੀ। ਉਹ ਬਤੌਰ ਚੇਅਰਮੈਨ ਆਪਣੇ ਕਾਰਜਕਾਲ ਦੌਰਾਨ ਸਿਆਸੀ ਧਿਰਾਂ ਦੇ ਨਿਸ਼ਾਨੇ ’ਤੇ ਰਹੇ।

ਜਸਵੀਰ ਸਿੰਘ ਗੜ੍ਹੀ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵਿਰੁੱਧ ਟਿੱਪਣੀਆਂ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਤਲਬ ਕਰਨ ਦੇ ਮਾਮਲੇ ’ਚ ਵੀ ਉਹ ਵਿਵਾਦਾਂ ’ਚ ਰਹੇ। ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਦੌਰਾਨ ਕੀਤੀ ਟਿੱਪਣੀ ਦੇ ਮਾਮਲੇ ’ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਤਲਬ ਕੀਤਾ ਸੀ। ਜ਼ਿਮਨੀ ਚੋਣਾਂ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਲਿਤ ਭਾਈਚਾਰੇ ਖ਼ਿਲਾਫ਼ ਵਰਤੇ ਜਾਤੀ ਸੂਚਕ ਸ਼ਬਦਾਂ ਕਾਰਨ ਐੱਸ ਸੀ ਕਮਿਸ਼ਨ ਦੇ ਨਿਸ਼ਾਨੇ ’ਤੇ ਆਏ।

ਬਤੌਰ ਚੇਅਰਮੈਨ ਗੜ੍ਹੀ ਨੇ ਕਈ ਵਿਰੋਧੀ ਸਿਆਸੀ ਆਗੂਆਂ ਨੂੰ ਸੰਮਨ ਕੀਤਾ। ਜਦੋਂ ਬਰਨਾਲਾ ’ਚ ਸਫ਼ਾਈ ਸੇਵਕਾਂ ’ਤੇ ਪੁਲੀਸ ਨੇ ਜਬਰ ਕੀਤਾ ਸੀ ਤਾਂ ਉਸ ਮੌਕੇ ਚੇਅਰਮੈਨ ਗੜ੍ਹੀ ਦੀ ਚੁੱਪ ’ਤੇ ਵੀ ਵਿਰੋਧੀ ਧਿਰਾਂ ਦੇ ਆਗੂਆਂ ਨੇ ਸਵਾਲ ਉਠਾਏ ਸਨ ਜਿਸ ਮਗਰੋਂ ਗੜ੍ਹੀ ਨੂੰ ਬਰਨਾਲਾ ਦੌਰੇ ’ਤੇ ਜਾਣਾ ਪਿਆ ਸੀ। ਉਨ੍ਹਾਂ ਨੇ ਜਬਰ ਦਾ ਸ਼ਿਕਾਰ ਸਫ਼ਾਈ ਸੇਵਕਾਂ ਦਾ ਬਰਨਾਲਾ ਹਸਪਤਾਲ ’ਚ ਹਾਲ ਚਾਲ ਵੀ ਪੁੱਛਿਆ ਸੀ। ਜਸਵੀਰ ਸਿੰਘ ਗੜ੍ਹੀ ਵੱਲੋਂ ਲਏ ਇੱਕਾ ਦੁੱਕਾ ਫ਼ੈਸਲਿਆਂ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਵੀ ਦਾਖਲ ਦੇਣਾ ਪਿਆ ਸੀ। ਜਸਵੀਰ ਸਿੰਘ ਗੜ੍ਹੀ ਆਪਣੀ ਤਾਇਨਾਤੀ ਦੌਰਾਨ ਕਿਸੇ ਨਾ ਕਿਸੇ ਵਿਵਾਦ ’ਚ ਉਲਝੇ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...