September 14, 2026, 3:47 pm
----------- Advertisement -----------
HomeNewsLatest Newsਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਹੋਈ ਬੇਅਦਬੀ 'ਤੇ ਜਥੇਦਾਰ ਗਿ.ਹਰਪ੍ਰੀਤ ਸਿੰਘ ਦਾ...

ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਹੋਈ ਬੇਅਦਬੀ ‘ਤੇ ਜਥੇਦਾਰ ਗਿ.ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

Published on

----------- Advertisement -----------

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਬੇਅਦਬੀ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੱਤਰਕਾਰ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਅੱਜ ਸਿੱਖ ਪੰਥ ਨੂੰ ਚੁਫੇਰਿਓਂ ਸਿਧਾਂਤਕ ਤੇ ਸਰੀਰਕ ਮਾਰੂ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਸਾਲਾਂ ਤੋਂ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਕਿਸੇ ਚੁਣੌਤੀਪੂਰਨ ਵਰਤਾਰੇ ਦਾ ਇੱਕ ਹਿੱਸਾ ਹਨ। ਸਿੱਖਾਂ ਦੀ ਜਿੰਦ ਜਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਤੱਕ ਬੇਅਦਬੀ ਦੀ ਘਟਨਾ ਦਾ ਵਾਪਰ ਜਾਣਾ ਸਿੱਖਾਂ ਦੇ ਸਬਰ ਦਾ ਅੰਤ ਵੇਖਣ ਦਾ ਇੱਕ ਖ਼ਤਰਨਾਕ ਅਤੇ ਭਿਆਨਕ ਸਿਖ਼ਰ ਹੈ।

ਸਿੱਖਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਤੋਂ ਉੱਪਰ ਕੁਝ ਵੀ ਨਹੀਂ ਹੈ ਜਦੋਂ ਹਮਲਾਵਰ ਸ੍ਰੀ ਹਰਿਮੰਦਰ ਸਾਹਿਬ ਤਕ ਪਹੁੰਚ ਗਏ ਤਾਂ ਕੌਮ ਨੂੰ ਤੁਰੰਤ ਜਾਗਣਾ ਬੇਹੱਦ ਜ਼ਰੂਰੀ ਹੈ ਸਾਡਾ ਵਿਰਸਾ ਬੜਾ ਮਾਣਮੱਤਾ ਹੈ ਸਿੱਖਾਂ ਨੇ ਮੁਗਲ ਕਾਲ ਵੇਲੇ ਬੇਹੱਦ ਬਿਖੜੇ ਬੇਹੱਦ ਬਿਖੜੇ ਅਤੇ ਜ਼ੁਲਮੀ ਸਮਿਆਂ ਵਿੱਚ ਵੀ ਆਪਸੀ ਇਤਫ਼ਾਕ ਤੇ ਪੰਥਕ ਏਕਤਾ ਦੇ ਜ਼ਰੀਏ ਜਰਮਨੀ ਹਨੇਰੀਆਂ ਤੂਫ਼ਾਨਾਂ ਨਾਲ ਮੱਥਾ ਲਾ ਕੇ ਪੰਥ ਦੀ ਚੜ੍ਹਦੀ ਕਲਾ ਬਰਕਰਾਰ ਰੱਖੀ ਹੈ ਪੰਥਕ ਏਕਤਾ ਦੀ ਅਹਿਮੀਅਤ ਨੂੰ ਸਮਝਣ ਦੇ ਲਈ ਸੌ ਸਾਲ ਪਹਿਲਾਂ ਹੋਂਦ ਵਿਚ ਆਈਆਂ ਦੋ ਅਹਿਮ ਪੰਥਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ ਪਿਛੋਕੜ ਵਿੱਚ ਅਕਲ ਇਹ ਮੋਰਚਾ ਦਾ ਅਦੁੱਤੀ ਇਤਿਹਾਸ ਹੈ।

ਜਥੇਦਾਰ ਨੇ ਕਿਹਾ ਕਿ ਸਿੱਖਾਂ ਨੇ ਹਰ ਤਰ੍ਹਾਂ ਦੇ ਰਾਜਨੀਤਕ ਵਿਚਾਰਕ ਤੇ ਜਾਤੀ ਮੱਤਭੇਦਾਂ ਤੋਂ ਉੱਪਰ ਉੱਠ ਕੇ ਸੈਂਕੜੇ ਸ਼ਹੀਦੀਆਂ ਦੇ ਅਕਹਿ ਤੇ ਅਸਹਿ ਜ਼ੁਲਮ ਸਹਿਣ ਕਰਕੇ, ਜਿਥੇ ਗੁਰਧਾਮਾਂ ਨੂੰ ਆਜ਼ਾਦ ਕਰਵਾਇਆ, ਉੱਥੇ ਸਿੱਖਾਂ ਦੀ ਰਾਜਨੀਤਕ ਹੋਂਦ ਸਥਾਪਤ ਕਰਨ ਦੀ ਲੜਾਈ ਵੀ ਜਿੱਤੀ। ਜਥੇਦਾਰ ਨੇ ਕਿਹਾ ਕਿ ਜਿਥੇ ਇਹ ਰਾਜਨੀਤਕ ਹੋਂਦ ਸਥਾਪਤ ਕਰਨ ਦੀ ਲੜਾਈ ਜਿੱਤੀ, ਉਥੇ ਭਾਰਤ ਦੀ ਕੌਮੀ ਮੁਕਤੀ ਲਹਿਰ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ, ਜਿੱਥੇ ਅੱਜ ਸਿੱਖਾਂ ਨੂੰ ਆਤਮਕ ਤੇ ਬੌਧਿਕ ਤੌਰ ’ਤੇ ਤੋੜਨ ਲਈ ਗੁਰੂ ਗ੍ਰੰਥ, ਗੁਰੂ ਪੰਥ ਉਪਰ ਅਸਹਿਣਯੋਗ ਹਮਲੇ ਹੋ ਰਹੇ ਹਨ। ਜੱਥੇਦਾਰ ਨੇ ਕਿਹਾ ਕਿ ਸਾਡੇ ਵਡੇਰਿਆਂ ਦੁਆਰਾ ਆਪਣਾ ਖੂਨ ਡੋਲ੍ਹ ਕੇ ਕਾਇਮ ਕੀਤੀਆਂ ਪੰਥਕ ਸੰਸਥਾਵਾਂ ਨੂੰ ਵੀ ਮਾਰੂ ਢਾਹ ਲਾਉਣ ਲਈ ਖ਼ਤਰਨਾਕ ਸਾਜ਼ਿਸ਼ਾਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।

ਜਥੇਦਾਰ ਨੇ ਕਿਹਾ ਕਿ ਇਸ ਲਈ ਸਮੁੱਚੀਆਂ ਸਿੱਖ ਜਥੇਬੰਦੀਆਂ ਰਾਜਨੀਤਕ ਦਲਾਂ, ਧਾਰਮਿਕ ਸਮਾਜਿਕ ਤੇ ਸਿੱਖਿਆ ਸੰਸਥਾਵਾਂ ਅਤੇ ਸੰਸਥਾਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਪੀਲ ਕੀਤੀ ਜਾਂਦੀ ਹੈ ਕਿ ਉਹ ਮੌਜੂਦਾ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਹਰ ਤਰ੍ਹਾਂ ਦੇ ਵਿਚਾਰਕ, ਜਾਤੀ ਭੇਦ, ਮਤਭੇਦ, ਵਖਰੇਵਿਆਂ ਨੂੰ ਪਾਸੇ ਰੱਖ ਇਕ ਖ਼ਾਲਸਾਈ ਨਿਸ਼ਾਨ ਸਾਹਿਬ ਹੇਠਾਂ ਇਕੱਤਰ ਹੋਣ। ਤਾਂਕਿ ਸਿੱਖ ਪੰਥ ਬਿਖੜੇ ਹਾਲਾਤਾਂ ਵਿੱਚੋਂ ਇੱਕ ਵਾਰ ਮੁੜ ਕੁਠਾਲੀ ’ਚੋਂ ਕੁੰਦਨ ਵਾਂਗੂੰ ਚਮਕ ਅਤੇ ਉਭਰ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਸਿਰਜੇ ਮਨੁੱਖ ਦੇ ਭਲੇ ਜਬਰ ਤੇ ਜ਼ੁਲਮ ਦੇ ਵਿਰੁੱਧ ਸੰਘਰਸ਼ ਦੇ ਆਦਰਸ਼ਾਂ ਨੂੰ ਆਪਣੇ ਨੇਕ ਅਮਲਾਂ ਦੁਆਰਾ ਸੰਸਾਰ ਦੇ ਵਿੱਚ ਸਥਾਪਤ ਕਰ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...