July 7, 2026, 9:09 pm
----------- Advertisement -----------
HomeNewsBreaking Newsਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਤਲੁਜ ਫ਼ਿਲਮ ‘ਤੇ ਪਾਬੰਦੀ ਦੀ ਕੀਤੀ ਨਿੰਦਾ,...

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਤਲੁਜ ਫ਼ਿਲਮ ‘ਤੇ ਪਾਬੰਦੀ ਦੀ ਕੀਤੀ ਨਿੰਦਾ, ਕਿਹਾ- “ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ”

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਉੱਤੇ ਬਣੀ ਫ਼ਿਲਮ ਸਤਲੁਜ ਦਾ ਪ੍ਰਸਾਰਣ ਭਾਰਤ ਅੰਦਰ ਰੋਕਣ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਵਿਚਾਰਾਂ ਦੀ ਅਜ਼ਾਦੀ ਨੂੰ ਦਬਾਉਣ ਵਾਲੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਸੰਸਾਰ ਵਿੱਚ ਵਿਚਾਰ ਦੇਣ ਦੀ ਖੁੱਲ੍ਹ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਗੱਲ ਵੀ ਵੱਡੇ ਪੱਧਰ ਉੱਤੇ ਹੁੰਦੀ ਹੈ ਤਾਂ ਦੇਸ਼ ਅੰਦਰ ਘੱਟ-ਗਿਣਤੀ ਸਿੱਖਾਂ ਵਿਰੁੱਧ ਕੀਤੇ ਗਏ ਤਸ਼ੱਦਦ ਨੂੰ ਦੁਨੀਆ ਦੇ ਸਾਹਮਣੇ ਆਉਣ ਤੋਂ ਰੋਕਣਾ ਗ਼ੈਰ-ਸੰਵਿਧਾਨਕ ਅਤੇ ਧੱਕੇ ਵਾਲੀ ਕਾਰਵਾਈ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 1990 ਦੇ ਦਹਾਕੇ ਅੰਦਰ ਜਦੋਂ ਸਿੱਖ ਨੌਜਵਾਨਾਂ ਦਾ ਕਤਲੇਆਮ ਅਤੇ ਝੂਠੇ ਪੁਲਿਸ ਮੁਕਾਬਲੇ ਕੀਤੇ ਗਏ ਤਾਂ ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਅਤੇ ਮਿਹਨਤ ਨਾਲ ਕਤਲ ਕੀਤੇ ਨੌਜਵਾਨਾਂ ਦੇ ਵੇਰਵੇ ਇਕੱਤਰ ਕਰਕੇ ਦੁਨੀਆ ਦੇ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੀ ਕਹਾਣੀ ਮਨੁੱਖੀ ਅਧਿਕਾਰਾਂ ਦੀ ਹੋਈ ਵੱਡੀ ਉਲੰਘਣਾ ਨੂੰ ਉਜਾਗਰ ਕਰਦੀ ਹੈ ਅਤੇ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ ਉਹ ਹਮੇਸ਼ਾ ਸਾਹਮਣੇ ਆ ਕੇ ਹੀ ਰਹਿੰਦਾ ਹੈ। ਉਨ੍ਹਾਂ ਜ਼ੋਰ ਦੇ ਕਿ ਕਿਹਾ ਅੱਜ ਜਦੋਂ ਦੇਸ਼ ਅੰਦਰ ਵੱਖ-ਵੱਖ ਭਾਈਚਾਰਿਆਂ ਖ਼ਾਸਕਰ ਬਹੁ-ਗਿਣਤੀ ਉੱਤੇ ਹੋਏ ਤਸ਼ੱਦਦ ਬਾਰੇ ਫ਼ਿਲਮਾਂ ਅਜ਼ਾਦੀ ਨਾਲ ਦਿਖਾਈਆਂ ਜਾ ਸਕਦੀਆਂ ਹਨ ਤਾਂ ਘੱਟ-ਗਿਣਤੀ ਸਿੱਖਾਂ ਉੱਤੇ ਹੋਏ ਤਸ਼ੱਦਦ ਬਾਰੇ ਫ਼ਿਲਮ ਦੀ ਅਵਾਜ਼ ਦਬਾਉਣਾ ਬਿਲਕੁਲ ਉਚਿਤ ਨਹੀਂ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਦਿਲ ਵੱਡਾ ਕਰਦਿਆਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਉਜਾਗਰ ਕੀਤਾ ਸੱਚ ਦੇਸ਼ ਵਾਸੀਆਂ ਦੇ ਸਾਹਮਣੇ ਆਉਣ ਦੇਣਾ ਚਾਹੀਦਾ ਹੈ ਅਤੇ ਸਤਲੁਜ ਫ਼ਿਲਮ ਦਾ ਪ੍ਰਸਾਰਣ ਹੋਣ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੱਚ ਤੋਂ ਜਿਤਨਾ ਦੂਰ ਭੱਜਿਆ ਜਾਵੇ ਸੱਚ ਉਤਨਾ ਹੀ ਜ਼ੋਰ ਨਾਲ ਦੁਨੀਆ ਦੇ ਸਾਹਮਣੇ ਪ੍ਰਤੱਖ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਜੁਰਮ ਕਰਨ ਵਾਲਾ ਕਦੇ ਵੀ ਬਚ ਨਹੀਂ ਸਕਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਨੂੰ ਅਪੀਲ, ਆਪਣੀ ਜ਼ਿੱਦ ਛੱਡ ਕੇ ਈ-0 ਅਤੇ ਈ-20 ਦੋਵੇਂ ਵਿਕਲਪ ਦੇਣ, ਤਾਂ ਜੋ ਲੋਕ ਆਪਣੀ ਮਰਜ਼ੀ ਦਾ ਪੈਟਰੋਲ ਖਰੀਦ ਸਕਣ- ਕੇਜਰੀਵਾਲ

ਨਵੀਂ ਦਿੱਲੀ, 07 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ...

ਸੈਂਸਰਸ਼ਿਪ ਰਾਹੀਂ ਸੱਚ ਨੂੰ ਦਬਾਇਆ ਨਹੀਂ ਜਾ ਸਕਦਾ, ‘ਸਤਲੁਜ’ ਨੂੰ ਤੁਰੰਤ ਬਹਾਲ ਕੀਤਾ ਜਾਵੇ: ਬਲਤੇਜ ਪੰਨੂ

ਚੰਡੀਗੜ੍ਹ 6 ਜੁਲਾਈ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੋਮਵਾਰ ਨੂੰ ਇੱਕ ਓਟੀਟੀ ਪਲੇਟਫਾਰਮ ਤੋਂ...

Canada ਤੋਂ ਮੁੜ ਆਈ ਮੰਦਭਾਗੀ ਖ਼ਬਰ, ਪੰਜਾਬ ਦੇ 2 ਨੌਜਵਾਨਾਂ ਦੀ ਨਦੀ ’ਚ ਡੁੱਬਣ ਕਾਰਨ ਹੋਈ ਮੌਤ, ਇੰਝ ਵਾਪਰੀ ਘਟਨਾ

ਕੈਨੇਡਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਕੈਨੇਡਾ ਦੇ ਮਾਂਟਰੀਅਲ ਵਿੱਚ...

ਪ੍ਰੋ ਲੀਗ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨ ਪ੍ਰੋ ਲੀਗ ਤੋਂ ਬਾਅਦ ਆਪਣੇ ਪਰਿਵਾਰ ਸਮੇਤ ਸੱਚਖੰਡ...

ਸਿੱਟ ਅੱਗੇ ਪੇਸ਼ ਹੋਣ ਲਈ ਪੁੱਜੇ ਵਿਜੇ ਸਾਂਪਲਾ

ਭਾਜਪਾ ਦੇ ਸੀਨੀਅਰ ਆਗੂ ਅਤੇ ਐਸ. ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਐਸ....

ਭੁਪੇਸ਼ ਬਘੇਲ ਦਾ ਵੱਡਾ ਬਿਆਨ, ‘ਮੈਂ ਸਾਰਿਆਂ ਨਾਲ ਕਰਾਂਗਾ ਮੁਲਾਕਾਤ’

ਪੰਜਾਬ ਵਿਚ ਚੱਲ ਰਹੀ ਹਲਚਲ ਵਿਚਾਲੇ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਪੰਜਾਬ ਦੇ...

ਘਰੇਲੂ ਝਗੜਾ ਸੁਲਝਾਉਣ ਗਈ ਪੁਲਿਸ ‘ਤੇ ਹਮਲਾ: ASI ਦੀ ਵਰਦੀ ਪਾੜੀ, ਕਾਂਸਟੇਬਲ ਦੀ ਉਂਗਲੀ ਤੋੜੀ

ਤਰਨਤਾਰਨ ਦੇ ਪਿੰਡ ਸੋਹਲ ਵਿੱਚ ਘਰੇਲੂ ਝਗੜਾ ਸੁਲਝਾਉਣ ਗਈ ਪੁਲਿਸ ਪਾਰਟੀ 'ਤੇ ਪਰਿਵਾਰ ਦੇ...