October 16, 2026, 2:46 pm
----------- Advertisement -----------
HomeNewsBreaking Newsਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

Published on

----------- Advertisement -----------

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ ਮਾਮਲਾ ਮੁੜ ਚਰਚਾ ਵਿੱਚ ਆ ਗਿਆ ਹੈ। ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਸ਼ਵਨੀ ਦੀ ਦੁਕਾਨ ਨੂੰ ਤੋੜੇ ਜਾਣ ਤੋਂ ਬਾਅਦ ਉੱਥੇ ਪਰਵਿੰਦਰ ਸਿੰਘ ਝੋਟਾ ਦਾ ਬੈਨਰ ਲਗਾਇਆ ਗਿਆ ਹੈ। ਇਸ ਬੈਨਰ ਉੱਤੇ ਲਿਖਿਆ ਸੰਦੇਸ਼ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ।

ਬੈਨਰ ਉੱਤੇ ਲਿਖਿਆ ਗਿਆ ਹੈ, “ਮੇਰੀ ਮੌਤ ’ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ।” ਇਸ ਸੰਦੇਸ਼ ਰਾਹੀਂ ਪਰਵਿੰਦਰ ਸਿੰਘ ਝੋਟਾ ਦੀ ਨਸ਼ਿਆਂ ਵਿਰੁੱਧ ਸੋਚ ਅਤੇ ਮੁਹਿੰਮ ਨੂੰ ਅੱਗੇ ਵਧਾਉਣ ਦਾ ਸੁਨੇਹਾ ਦਿੱਤਾ ਗਿਆ ਹੈ। ਦੁਕਾਨ ਨੂੰ ਤੋੜੇ ਜਾਣ ਅਤੇ ਉੱਥੇ ਝੋਟਾ ਦੇ ਬੈਨਰ ਲਗਾਏ ਜਾਣ ਦੀ ਘਟਨਾ ਨੇ ਇਲਾਕੇ ਵਿੱਚ ਚਰਚਾ ਛੇੜ ਦਿੱਤੀ ਹੈ। ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਲੋਕਾਂ ਵਿੱਚ ਰੋਸ ਅਤੇ ਚਰਚਾ ਜਾਰੀ ਹੈ।

ਬੈਨਰ ਉੱਤੇ ਲਿਖੇ ਸ਼ਬਦਾਂ ਰਾਹੀਂ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਸੇ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੇ ਵਿਚਾਰਾਂ ਨੂੰ ਜਿਉਂਦਾ ਰੱਖਣਾ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਮਹੱਤਵਪੂਰਨ ਹੈ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੂਨ ਪਰਵਿੰਦਰ ਝੋਟਾ ਨੂੰ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਵੱਲੋਂ ਕਥਿਤ ਤੌਰ ’ਤੇ ਗੋਲੀ ਮਾਰ ਦਿੱਤੀ ਸੀ, ਜਿਸ ਤੋਂ ਬਾਅਦ ਸੂਬੇ ਵਿੱਚ ਵੱਡੇ ਪੱਧਰ ’ਤੇ ਰੋਸ ਫੈਲ ਗਿਆ ਅਤੇ ਵੀਰਵਾਰ ਨੂੰ ਪੰਜਾਬ ਬੰਦ ਰੱਖਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...