October 23, 2026, 6:38 am
----------- Advertisement -----------
HomeNewsBreaking Newsਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਾ: 1 ਜਵਾਨ ਸ਼ਹੀਦ

ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ: 1 ਜਵਾਨ ਸ਼ਹੀਦ

Published on

----------- Advertisement -----------

ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲੇ ‘ਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਕਠੂਆ ਜ਼ਿਲੇ ਦੇ ਹੀਰਾਨਗਰ ਦੇ ਸੈਦਾ ਸੁਖਲ ਪਿੰਡ ‘ਚ ਮੰਗਲਵਾਰ ਰਾਤ ਕਰੀਬ 8 ਵਜੇ ਅੱਤਵਾਦੀ ਹਮਲਾ ਹੋਇਆ। ਹਮਲੇ ਵਿੱਚ ਸੀਆਰਪੀਐਫ ਕਾਂਸਟੇਬਲ ਕਬੀਰ ਦਾਸ ਜ਼ਖ਼ਮੀ ਹੋ ਗਿਆ। ਬੁੱਧਵਾਰ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇੱਥੇ ਅੱਤਵਾਦੀਆਂ ਵੱਲੋਂ ਗੋਲੀਬਾਰੀ ‘ਚ ਇਕ ਪਿੰਡ ਵਾਸੀ ਵੀ ਜ਼ਖਮੀ ਹੋ ਗਿਆ। ਪੁਲਿਸ ਨੇ ਹਮਲਾ ਕਰਨ ਵਾਲੇ ਦੋ ਅੱਤਵਾਦੀਆਂ ਵਿੱਚੋਂ ਇੱਕ ਨੂੰ ਮਾਰ ਦਿੱਤਾ ਹੈ। ਦੂਜਾ ਅੱਤਵਾਦੀ ਪਿੰਡ ਵਿੱਚ ਹੀ ਕਿਤੇ ਲੁਕਿਆ ਹੋਇਆ ਹੈ। ਉਸ ਨੇ ਮੌਕੇ ‘ਤੇ ਪਹੁੰਚੇ ਡੀਆਈਜੀ ਅਤੇ ਐਸਐਸਪੀ ਕਠੂਆ ਦੀ ਗੱਡੀ ‘ਤੇ ਗੋਲੀਆਂ ਚਲਾ ਦਿੱਤੀਆਂ। ਦੋਵੇਂ ਵਾਲ ਵਾਲ ਬਚ ਗਏ। ਅੱਤਵਾਦੀਆਂ ਅਤੇ ਪੁਲਿਸ ਵਿਚਾਲੇ ਗੋਲੀਬਾਰੀ ਜਾਰੀ ਹੈ।
ਦੱਸ ਦਈਏ ਕਿ ਮੰਗਲਵਾਰ ਰਾਤ ਨੂੰ ਦੋ ਅੱਤਵਾਦੀ ਹਮਲੇ ਹੋਏ ਕਠੂਆ ‘ਚ ਮੁਠਭੇੜ ਚੱਲ ਹੀ ਰਹੀ ਸੀ, ਕਿ ਡੋਡਾ ਦੇ ਭਦਰਵਾਹ-ਪਠਾਨਕੋਟ ਰੋਡ ‘ਤੇ ਛੱਤਰਗਲਾ ‘ਚ ਅੱਤਵਾਦੀਆਂ ਨੇ 4 ਰਾਸ਼ਟਰੀ ਰਾਈਫਲਜ਼ ਅਤੇ ਪੁਲਸ ਚੌਕੀ ‘ਤੇ ਗੋਲੀਬਾਰੀ ਕੀਤੀ। ਇਸ ਹਮਲੇ ‘ਚ ਤਿੰਨ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੁਕਾਬਲਾ ਅਜੇ ਵੀ ਜਾਰੀ ਹੈ। ਮੌਕੇ ‘ਤੇ ਹੋਰ ਸੁਰੱਖਿਆ ਕਰਮਚਾਰੀ ਭੇਜੇ ਗਏ ਹਨ।
ਇਸ ਤੋਂ ਪਹਿਲਾਂ 9 ਜੂਨ ਐਤਵਾਰ ਨੂੰ ਸ਼ਾਮ 6:15 ਵਜੇ ਰਿਆਸੀ ‘ਚ ਵੈਸ਼ਨੋਦੇਵੀ ਜਾ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਅੱਤਵਾਦੀਆਂ ਨੇ ਹਮਲਾ ਹੋਇਆ ਸੀ। ਇਸ ‘ਚ 9 ਲੋਕਾਂ ਦੀ ਮੌਤ ਹੋ ਗਈ ਸੀ। 41 ਲੋਕ ਜ਼ਖਮੀ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...