May 20, 2026, 9:09 pm
----------- Advertisement -----------
HomeNewsBreaking Newsਕਬੱਡੀ ਦੇ ਉੱਘੇ ਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ AAP ‘ਚ ਸ਼ਾਮਲ, CM...

ਕਬੱਡੀ ਦੇ ਉੱਘੇ ਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ AAP ‘ਚ ਸ਼ਾਮਲ, CM ਮਾਨ ਨੇ ਪਾਰਟੀ ‘ਚ ਕੀਤਾ ਸਵਾਗਤ

Published on

----------- Advertisement -----------

 ਪੰਜਾਬ ਦੇ ਕਬੱਡੀ ਖਿਡਾਰੀ ਸੰਦੀਪ ਲੁੱਧੜ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਾਰਟੀ ’ਚ ਸ਼ਾਮਿਲ ਕਰਵਾਇਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰ ਕਿਹਾ ਕਿ ਪਾਰਟੀ ਦੇ ਪਰਿਵਾਰ ਵਿਚ ਅੱਜ ਇਕ ਹੋਰ ਬਹੁਤ ਹੀ ਸ਼ਾਨਦਾਰ ਵਾਧਾ ਹੋਇਆ ਹੈ।ਪੰਜਾਬ ਦੀ ਮਾਂ ਖੇਡ ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁੱਧੜ ਜੀ ਨੇ ਅੱਜ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ। ਮੈਂ ਪਾਰਟੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਾ ਹਾਂ।

ਖੇਡ ਮੈਦਾਨਾਂ ਵਿਚ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਅਜਿਹੇ ਨੌਜਵਾਨਾਂ ਦਾ ਸਾਥ ਸਾਨੂੰ ‘ਰੰਗਲਾ ਪੰਜਾਬ’ ਸਿਰਜਣ ਦੀ ਮੁਹਿੰਮ ਵਿਚ ਹੋਰ ਤਾਕਤ ਦੇਵੇਗਾ। ਉਨ੍ਹਾਂ ਦੇ ਤਜ਼ਰਬੇ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿਚ ਵੱਡੀ ਮਦਦ ਮਿਲੇਗੀ। ਆਓ ਸਾਰੇ ਰਲ ਕੇ ਪੰਜਾਬ ਦੀ ਜਵਾਨੀ ਅਤੇ ਖੇਡਾਂ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਈਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਪੰਜਾਬ ਨੇ ਕੇਰਲਾ, ਦਿੱਲੀ, ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਨੂੰ ਪਛਾੜਿਆ

 *ਚੰਡੀਗੜ੍ਹ, 20 ਮਈ:*ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ...

ਪੰਜਾਬ ਵਿਚ ਕੈਮਿਸਟਾਂ ਦੀ ਦੇਸ਼ਵਿਆਪੀ ਹੜਤਾਲ ਮੌਕੇ ਦਵਾਈਆਂ ਦੀਆਂ ਦੁਕਾਨਾਂ ਬੰਦ

ਪ੍ਰਮੁੱਖ ਤੌਰ 'ਤੇ ਆਨਲਾਈਨ ਦਵਾਈਆਂ ਦੀ ਵਿੱਕਰੀ ਨੂੰ ਲੈ ਕੇ ਅਤੇ ਕੁੱਝ ਹੋਰ ਮੁੱਦਿਆਂ...

ਨਗਰ ਪੰਚਾਇਤ ਅਜਨਾਲਾ ਦੀਆਂ ਚੋਣਾਂ ਹੋਈਆਂ ਮੁਲਤਵੀ

26 ਮਈ ਨੂੰ ਨਗਰ ਪੰਚਾਇਤ ਅਜਨਾਲਾ ਦੀਆਂ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਮਾਣਯੋਗ ਪੰਜਾਬ...

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ

ਚੰਡੀਗੜ੍ਹ, 19 ਮਈ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ...

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਚੰਡੀਗੜ੍ਹ; 19 ਮਈ 2026:ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ...

ਅਵਾਰਾ ਕੁੱਤਿਆਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ, ‘ਖ਼ਤਰਨਾਕ ਕੁੱਤਿਆਂ ਨੂੰ ਲਗਾ ਦਿੱਤੇ ਜਾਣ ਮੌਤ ਦੇ ਟੀਕੇ’

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਖ਼ਤਰਨਾਕ ਅਤੇ ਬਿਮਾਰ ਕੁੱਤਿਆਂ ਨੂੰ ਟੀਕੇ ਲਗਾ...