November 16, 2026, 5:17 pm
----------- Advertisement -----------
HomeNewsBreaking Newsਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਅੰਤਿਮ ਸਸਕਾਰ, ਗਿੱਦੜਵਿੰਡੀ ਦੇ ਖੇਡ ਦੇ ਮੈਦਾਨ...

ਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਅੰਤਿਮ ਸਸਕਾਰ, ਗਿੱਦੜਵਿੰਡੀ ਦੇ ਖੇਡ ਦੇ ਮੈਦਾਨ ਵਿੱਚ ਦਿੱਤੀ ਗਈ ਵਿਦਾਈ, ਤੀਜਾ ਆਰੋਪੀ ਵੀ ਕਾਬੂ

Published on

----------- Advertisement -----------

ਪੰਜਾਬ ਦੇ ਜਗਰਾਉਂ ਵਿੱਚ ਸ਼ੁੱਕਰਵਾਰ ਨੂੰ ਮਾਰੇ ਗਏ ਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਅੱਜ ਗਿੱਦੜਵਿੰਡੀ ਦੇ ਖੇਡ ਮੈਦਾਨ ਵਿੱਚ ਸਸਕਾਰ ਕਰ ਦਿੱਤਾ ਗਿਆ। ਤੇਜਪਾਲ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ, ਪੁਲਿਸ ਨੇ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕਰ ਲਿਆ। ਮੁਲਜ਼ਮਾਂ ਦੀ ਪਛਾਣ ਹਰਪਿੰਦਰ ਸਿੰਘ ਦੇ ਪੁੱਤਰ ਹੇਮਨ ਸਿੰਘ ਅਤੇ ਜਸਵਿੰਦਰ ਸਿੰਘ ਦੇ ਪੁੱਤਰ ਸੰਨੀ ਵਜੋਂ ਹੋਈ ਹੈ, ਜੋ ਕਿ ਇੰਦਰਾ ਕਲੋਨੀ, ਸੋਹੀਆ ਰੋਡ, ਸੰਗਰੂਰ ਦੇ ਵਸਨੀਕ ਹਨ। ਪੁਲਿਸ ਨੇ ਮੁਲਜ਼ਮਾਂ ‘ਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 103, 190, 191 (3), ਅਸਲਾ ਐਕਟ ਦੀਆਂ 25-54-59, ਨਾਲ ਹੀ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 249 (ਏ), 249 (ਬੀ), 253 ਅਤੇ 64 (2) (ਏ) ਤਹਿਤ ਆਰੋਪ ਲਗਾਏ ਹਨ। ਮੁਲਜ਼ਮ ਨੇ ਕਤਲ ਕਰਨ ਤੋਂ ਬਾਅਦ ਫਰਾਰ ਹੋਏ ਮੁਲਜ਼ਮਾਂ ਨੂੰ ਰਿਹਾਇਸ਼ ਪ੍ਰਦਾਨ ਕੀਤੀ ਸੀ।ਤੇਜਪਾਲ ਸਿੰਘ ਦਾ ਅੱਜ 3 ਦਿਨਾਂ ਬਾਅਦ ਪੋਸਟਮਾਰਟਮ ਹੋਇਆ ਸੀ। ਪਰਿਵਾਰ ਨੇ ਮੁਲਜ਼ਮਾਂ ਖਿਲਾਫ਼ ਕਾਰਵਾਈ ਨਾ ਹੋਣ ਤੱਕ ਨਾ ਤਾਂ ਪੋਸਟਮਾਰਟਮ ਤੇ ਨਾ ਹੀ ਅੰਤਿਸ ਸਸਕਾਰ ਕਰਨ ਦੀ ਗੱਲ ਕਹੀ ਸੀ। ਐਤਵਾਰ ਦੀ ਦੁਪਹਿਰ ਜਦੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਉਸ ਤੋਂ ਬਾਅਦ ਪਰਿਵਾਰ ਦਾ ਰੋਸ਼ ਥੋੜ੍ਹਾ ਘੱਟ ਹੋਇਆ ਹੈ। ਪੁਲਿਸ ਅਧਿਕਾਰੀਆਂ ਦੇ ਸਮਝਾਉਣ ਤੋਂ ਬਾਅਦ ਤੇ ਬਾਕੀ ਮੁਲਜ਼ਮਾਂ ਦੀ ਜਲਦੀ ਗ੍ਰਿਫ਼ਤਾਰੀ ਦੇ ਭਰੋਸੇ ਤੋਂ ਬਾਅਦ ਹੀ ਪਰਿਵਾਰ ਪੋਸਟਮਾਰਟਮ ਲਈ ਮੰਨਿਆ ਸੀ ।ਤੇਜਪਾਲ ਸਿੰਘ ਦੇ ਪਿਤਾ ਮੁਤਾਬਕ ਸ਼ੁੱਕਰਵਾਰ ਨੂੰ ਉਹ ਆਪਣੇ ਪੁੱਤਰ ਦੇ ਨਾਲ ਉਸ ਦੇ ਦੋਸਤ ਪ੍ਰਲਾਭ ਸਿੰਘ ਦੇ ਕਾਰ ‘ਚ ਪਸ਼ੂਆਂ ਦੀ ਫੀਡ ਲੈਣ ਆਏ ਸਨ। ਜਦੋਂ ਉਹ ਫੀਡ ਦੀ ਬੋਰੀ ਕਾਰ ‘ਚ ਰੱਖਣ ਲਗੇ ਤਾਂ ਮੁਲਜ਼ਮ ਹਨੀ ਨੇ ਉਸ ਦੇ ਪੁੱਤਰ ਦੇ ਦੋਸਤ ਪ੍ਰਲਾਭ ਸਿੰਘ ਨਾਲ ਗਾਲੀ-ਗਲੋਚ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਹਨੀ ਆਪਣੇ ਭਰਾ ਕਾਲੇ ਨਾਲ 8-9 ਲੋਕਾਂ ਨੂੰ ਲੈ ਕੇ ਆਇਆ ਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਪਿਸਤੌਲ ਕੱਢਿਆ ਤੇ ਤੇਜਪਾਲ ਦੇ ਗੋਲੀ ਮਾਰ ਦਿੱਤੀ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਤੇਜਪਾਲ ਨੂੰ ਸਿਵਲ ਹਸਪਤਾਲ ਜਗਰਾਂਉ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਤੇਜਪਾਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਪੁੱਤਰ ਪ੍ਰਲਾਭ ਸਿੰਘ ਆਪਣੀ ਪਤਨੀ ਤੇ ਭੈਣ ਨਾਲ ਸ਼ਾਪਿੰਗ ਕਰਨ ਗਿਆ ਸੀ। ਮੁਲਜ਼ਮ ਹਨੀ ਨੇ ਆਪਣੇ ਦੋਸਤਾਂ ਨਾਲ ਉਨ੍ਹਾਂ ਨੂੰ ਘੂਰ ਕੇ ਦੇਖਿਆ ਸੀ। ਇਸ ਤੋਂ ਬਾਅਦ ਪ੍ਰਲਾਭ ਸਿੰਘ ਦੀ ਬਹਿਸ ਹੋ ਗਈ। ਇਸੇ ਰੰਜਿਸ਼ ਤੋਂ ਬਾਅਦ ਮੁਲਜ਼ਮਾਂ ਨੇ ਤੇਜਪਾਲ ਸਿੰਘ ਦਾ ਕਤਲ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...