September 5, 2026, 1:41 pm
----------- Advertisement -----------
HomeNewsBreaking NewsKal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

Published on

----------- Advertisement -----------

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ ਪੁਲੀਸ ਦੇ ਅਧਿਕਾਰੀ ਕਲਵਿੰਦਰ ਸਿੰਘ ਉਰਫ ਕੈਲ ਦੋਸਾਂਝ (50) ਦੀ ਪਤਨੀ ਸੈਂਡੀ ਦੋਸਾਂਝ ਸਿਟੀ ਆਫ ਸਰੀ ਦੀਆਂ ਚੋਣਾਂ ਚੋਂ ਲਾਂਭੇ ਹੋ ਗਈ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਇੱਕ ਮਹੀਨੇ ਤੋਂ ਉਸ ਨੇ ਕੌਂਸਲ ਕੰਜਰਵੇਟਿਵ ਪਾਰਟੀ ਦੀ ਉਮੀਦਵਾਰ ਵਜੋਂ ਆਪਣੀ ਚੋਣ ਮੁਹਿੰਮ ਵਿੱਢੀ ਹੋਈ ਸੀ। ਪਰ ਸੈਂਡੀ ਦੀ ਪਾਰਟੀ ਨੇ ਉਸ ਦੀ ਉਮੀਦਵਾਰੀ ਰੱਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਕਲਵਿੰਦਰ ਦੀ ਪਤਨੀ ਦਾ ਕਹਿਣਾ ਹੈ ਕਿ ਉਸਦਾ ਪਤੀ ਬਿਲਕੁਲ ਨਿਰਦੋਸ਼ ਹੈ ਤੇ ਅਦਾਲਤ ਚੋਂ ਬਾਇਜ਼ਤ ਬਰੀ ਹੋਏਗਾ।

ਸੈਂਡੀ ਦੋਸਾਂਝ ਨੇ ਵੈਨਕੂਵਰ ਪੁਲੀਸ ਤੇ ਦੋਸ਼ ਲਾਏ ਕਿ ਕੱਲ੍ਹ ਉਹ ਬਿਨਾਂ ਕਿਸੇ ਸੂਚਨਾ ਜਬਰੀ ਘਰ ਵਿੱਚ ਦਾਖਲ ਹੋਏ ਅਤੇ ਸਾਰੇ ਘਰ ਦੀ ਤਲਾਸ਼ੀ ਕਰਕੇ , ਉਨ੍ਹਾਂ ਦਾ ਮਰਜ਼ੀ ਤੋਂ ਬਗੈਰ ਕਈ ਦਸਤਾਵੇਜ ਆਪਣੇ ਨਾਲ ਲੈ ਗਏ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਵੈਨਕੂਵਰ ਪੁਲੀਸ ਵੱਲੋਂ ਇੱਕ ਸਾਥੀ ਸਮੇਤ ਗ੍ਰਿਫ਼ਤਾਰ ਕੀਤੇ ਗਏ ਕਲਵਿੰਦਰ ਸਿੰਘ ਉਰਫ ਕੈਲ ਦੋਸਾਂਝ ਨੂੰ ਵੈਨਕੂਵਰ ਪੁਲੀਸ ਬੋਰਡ ਨੇ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਹੈ। ਵੈਨਕੂਵਰ ਪੁਲੀਸ ਦੇ ਮੁਖੀ ਸਤਵਿੰਦਰ ਸਿੰਘ ਰਾਏ ਉਰਫ ਸਟੀਵ ਰਾਏ ਨੇ ਪੱਤਰਕਾਰ ਸੰਮੇਲਨ ’ਚ ਦੱਸਿਆ ਕਿ ਢਾਈ ਸਾਲ ਚੱਲੀ ਜਾਂਚ ਦੌਰਾਨ ਵੱਡੀ ਗਿਣਤੀ ਲੋਕ ਕੈਲ ਵਲੋਂ ਉਨ੍ਹਾਂ ਦੀਆਂ ਰਕਮਾਂ ਦੱਬਣ ਦੀਆਂ ਸ਼ਿਕਾਇਤਾਂ ਲੈਕੇ ਆਏ, ਪਰ ਬਹੁਤੇ ਆਪਣੀਆਂ ਰਕਮਾਂ ਦੇ ਸਰੋਤਾਂ ਦਾ ਸਬੂਤ ਪੇਸ਼ ਨਹੀਂ ਕਰ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...