November 18, 2026, 2:08 am
----------- Advertisement -----------
HomeNewsBreaking NewsInstagram ‘ਤੇ Viral ਕਮਲ ਕੌਰ ਭਾਬੀ ਦੀ ਪਾਰਕਿੰਗ ‘ਚ ਖੜ੍ਹੀ ਕਾਰ ‘ਚੋਂ...

Instagram ‘ਤੇ Viral ਕਮਲ ਕੌਰ ਭਾਬੀ ਦੀ ਪਾਰਕਿੰਗ ‘ਚ ਖੜ੍ਹੀ ਕਾਰ ‘ਚੋਂ ਮਿਲੀ ਦੇਹ

Published on

----------- Advertisement -----------

ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ਉਤੇ ਬੀਤੀ ਦੇਰ ਰਾਤ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਪਾਰਕਿੰਗ ਵਿੱਚ ਖੜ੍ਹੀ ਕਾਰ ਵਿੱਚੋਂ ਇੱਕ ਮਹਿਲਾ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਔਰਤ ਦੀ ਪਛਾਣ ਸੋਸ਼ਲ ਮੀਡੀਆ ਉਤੇ ਐਕਟਿਵ ਕਮਲ ਕੌਰ ਭਾਬੀ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਮਲ ਕੌਰ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੁੱਢਲੇ ਹਾਲਾਤ ਤੋਂ ਲੱਗਦਾ ਹੈ ਕਿ ਕਮਲ ਕੌਰ ਦਾ ਕਤਲ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਬੀਤੀ ਰਾਤ ਸ਼ਹਿਰ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ‘ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਲੋਕਾਂ ਨੇ ਪੁਲਿਸ ਨੂੰ ਇੱਕ ਖੜ੍ਹੀ ਕਾਰ ‘ਚੋਂ ਤੇਜ਼ ਬਦਬੂ ਆਉਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਲਗਭਗ 30-35 ਸਾਲ ਦੀ ਇੱਕ ਔਰਤ ਦੀ ਲਾਸ਼ ਮਿਲੀ, ਜਿਸ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਜਾਣਕਾਰੀ ਦਿੰਦੇ ਹੋਏ ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਕਿ ਹਸਪਤਾਲ ਦੀ ਪਾਰਕਿੰਗ ‘ਚ ਖੜ੍ਹੀ ਇੱਕ ਸ਼ੱਕੀ ਕਾਰ ਵਿੱਚੋਂ ਬਦਬੂ ਆ ਰਹੀ ਹੈ।

ਜਾਂਚ ਕਰਨ ‘ਤੇ ਕਾਰ ਦੇ ਅੰਦਰ ਇੱਕ ਔਰਤ ਦੀ ਲਾਸ਼ ਮਿਲੀ, ਜਿਸਦੀ ਉਮਰ ਲਗਭਗ 35 ਸਾਲ ਦੱਸੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਕਤਲ ਦਾ ਸ਼ੱਕ ਲੱਗ ਰਿਹਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕਾਰ ਨੂੰ ਮੌਕੇ ‘ਤੇ ਘੇਰ ਲਿਆ ਗਿਆ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਕਾਰ ਛੱਡ ਕੇ ਮੌਕੇ ਤੋਂ ਭੱਜਣ ਵਾਲੇ ਸ਼ੱਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧ ਵਿੱਚ, ਲੁਧਿਆਣਾ ਆਰਟੀਓ ਤੋਂ ਗੱਡੀ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤੇ ਇੱਕ ਪੁਲਿਸ ਟੀਮ ਲੁਧਿਆਣਾ ਭੇਜੀ ਗਈ ਹੈ। ਪੁਲਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ-ਕਤਲ ਦਾ ਕਾਰਨ, ਪਛਾਣ ਲੁਕਾਉਣ ਦੀ ਕੋਸ਼ਿਸ਼ ਅਤੇ ਲਾਸ਼ ਨੂੰ ਇੱਥੇ ਲਿਆਉਣ ਅਤੇ ਲੁਕਾਉਣ ਪਿੱਛੇ ਕੀ ਇਰਾਦਾ ਸੀ। ਫਿਲਹਾਲ, ਪੁਲਿਸ ਨੇ ਗੱਡੀ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਆਲੇ ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਵੀ ਸਕੈਨ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...