October 8, 2026, 2:17 am
----------- Advertisement -----------
HomeNewsBreaking Newsਅੰਮ੍ਰਿਤਪਾਲ ਮਹਿਰੋਂ ਨੂੰ ਚੈੱਕਅਪ ਲਈ ਹਸਪਤਾਲ ਲਿਆਂਦਾ; ਦੋਵਾਂ ਗੁਰਦਿਆਂ ’ਚ ਪੱਥਰੀ ਦੀ...

ਅੰਮ੍ਰਿਤਪਾਲ ਮਹਿਰੋਂ ਨੂੰ ਚੈੱਕਅਪ ਲਈ ਹਸਪਤਾਲ ਲਿਆਂਦਾ; ਦੋਵਾਂ ਗੁਰਦਿਆਂ ’ਚ ਪੱਥਰੀ ਦੀ ਸ਼ਿਕਾਇਤ

Published on

----------- Advertisement -----------

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ‘ਕਮਲ ਕੌਰ ਭਾਬੀ’ ਦੇ ਚਰਚਿਤ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅੱਜ ਸਖ਼ਤ ਸੁਰੱਖਿਆ ਘੇਰੇ ਹੇਠ ਬਠਿੰਡਾ ਕੇਂਦਰੀ ਜੇਲ੍ਹ ਤੋਂ ਸਥਾਨਕ ਸਿਵਲ ਹਸਪਤਾਲ ਲਿਆਂਦਾ ਗਿਆ। ਹਸਪਤਾਲ ਵਿਖੇ ਜ਼ਰੂਰੀ ਮੈਡੀਕਲ ਚੈੱਕਅਪ ਅਤੇ ਅਲਟਰਾਸਾਊਂਡ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਸ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ।

ਮੁਲਜ਼ਮ ਦੇ ਵਕੀਲ ਮਨਪ੍ਰੀਤ ਸਿੰਘ ਬਰਾਰ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਦੱਸਿਆ ਸੀ ਕਿ ਅੰਮ੍ਰਿਤਪਾਲ ਦੇ ਦੋਵਾਂ ਗੁਰਦਿਆਂ ਵਿੱਚ 8 ਐੱਮ.ਐੱਮ. ਅਤੇ 9 ਐੱਮ.ਐੱਮ. ਦੀਆਂ ਪੱਥਰੀਆਂ ਹਨ, ਜਿਸ ਕਾਰਨ ਉਸ ਨੂੰ ਇਲਾਜ ਦੀ ਲੋੜ ਹੈ। ਇਸ ਤੋਂ ਪਹਿਲਾਂ 20 ਜੂਨ ਨੂੰ ਵੀ ਉਸ ਨੂੰ AIIMS ਲਿਜਾਇਆ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸ ਨੂੰ ਦਵਾਈਆਂ ਦਿੱਤੀਆਂ ਸਨ। ਦੱਸਣਯੋਗ ਹੈ ਕਿ ਪਿਛਲੇ ਸਾਲ ਜੂਨ ਮਹੀਨੇ ਬਠਿੰਡਾ-ਚੰਡੀਗੜ੍ਹ ਹਾਈਵੇਅ ’ਤੇ ਆਦੇਸ਼ ਯੂਨੀਵਰਸਿਟੀ ਕੋਲ ਖੜ੍ਹੀ ਇੱਕ ਕਾਰ ਵਿੱਚੋਂ ਲੁਧਿਆਣਾ ਨਿਵਾਸੀ ਕੰਚਨ ਕੁਮਾਰੀ ਦੀ ਗਲ਼ੀ-ਸੜੀ ਲਾਸ਼ ਮਿਲੀ ਸੀ। ਟ੍ਰਿਬਿਊਨ ਅਤੇ ਪੰਜਾਬ ਪੁਲੀਸ ਅਨੁਸਾਰ ਇਹ ਕਤਲ ‘ਮੋਰਲ ਪੋਲਿਸਿੰਗ’ ਦੀ ਵਜ੍ਹਾ ਨਾਲ ਕੀਤਾ ਗਿਆ ਸੀ। ਕਤਲ ਤੋਂ ਬਾਅਦ ਯੂ.ਏ.ਈ. ਭੱਜ ਗਏ ਮਹਿਰੋਂ ਨੂੰ ਇਸੇ ਸਾਲ 10 ਅਪਰੈਲ ਨੂੰ ਡਿਪੋਰਟ ਕਰਕੇ ਭਾਰਤ ਲਿਆਂਦਾ ਗਿਆ ਸੀ। ਫਿਲਹਾਲ ਚਾਰ ਮੁਲਜ਼ਮ ਜੇਲ੍ਹ ’ਚ ਹਨ ਜਦਕਿ ਪੰਜਵਾਂ ਮੁਲਜ਼ਮ ਸ਼ਮਸ਼ੇਰ ਸਿੰਘ ਸ਼ੇਰਾ ਅਜੇ ਵੀ ਫ਼ਰਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...