ਅਦਾਕਾਰਾ ਕੰਗਨਾ ਰਣੌਤ ਨੇ ਅਜਨਾਲਾ ਵਿੱਚ ਪੁਲਿਸ ਨਾਲ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦਾ ਹੋਏ ਵਿਵਾਦ ਤੋਂ ਹੁਣ ਇਸ ਮਾਮਲੇ ਵਿੱਚ ਐਂਟਰੀ ਮਾਰ ਦਿੱਤੀ ਹੈ। ਰਣੌਤ ਨੇ ਅਮ੍ਰਿਤਪਾਲ ਸਿੰਘ ਦਾ ਚੈਲੈਂਜ ਕਬੂਲ ਕਰ ਲਿਆ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ “ਅੰਮ੍ਰਿਤਪਾਲ ਨੇ ਦੇਸ਼ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ ਕਿ ਜੇਕਰ ਕੋਈ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਤਿਆਰ ਹੈ ਤਾਂ ਉਹ ਖਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾ ਸਕਦਾ ਹੈ ਮੈਂ ਹੈਰਾਨ ਹਾਂ ਕਿ ਕਿਸੇ ਨੇ ਵੀ ਇਹ ਚੁਣੌਤੀ ਸਵੀਕਾਰ ਨਹੀਂ ਕੀਤੀ, ਇੱਥੋਂ ਤੱਕ ਕਿ ਕਿਸੇ ਸਿਆਸਤਦਾਨ ਨੇ ਵੀ ਨਹੀਂ। ਜੇ ਮੈਨੂੰ ਖਾਲਿਸਤਾਨੀਆਂ ਵੱਲੋਂ ਕੁੱਟਿਆ/ਮਾਰਿਆ ਜਾਂ ਗੋਲੀ ਨਾ ਮਾਰੀ ਗਈ ਤਾਂ ਮੈਂ ਤਿਆਰ ਹਾਂ”
ਇਸ ਤੋਂ ਪਹਿਲਾਂ ਕੰਗਨਾ ਰਣੌਤ ਨੇ ਇਕ ਹੋਰ ਪੋਸਟ ਸੋਸ਼ਲ ਮੀਡਿਆ ‘ਤੇ ਸਾਂਝੀ ਕੀਤੀ ਸੀ ਜਿਸ ‘ਚ ਉਨ੍ਹਾਂ ਨੇ ਕਿਹਾ ਕਿ ” ਮੈਂ ਪਹਿਲਾਂ ਹੀ ਕਹਿ ਚੁੱਕੀ ਹਾਂ ਪਰ ਉਸ ਸਮੇਂ ਮੇਰੇ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਸਨ, ਇੱਥੋਂ ਤੱਕ ਕਿ ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਪੰਜਾਬ ‘ਚ ਮੇਰੀ ਗੱਡੀ ‘ਤੇ ਹਮਲਾ ਹੋਇਆ ਸੀ। ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਂ ਦੋ ਸਾਲ ਪਹਿਲਾਂ ਭਵਿੱਖਬਾਣੀ ਕਰ ਦਿੱਤੀ ਸੀ। ਮੇਰੇ ‘ਤੇ ਕਈ ਕੇਸ ਦਰਜ ਹੋਏ, ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋਏ, ਮੇਰੀ ਕਾਰ ‘ਤੇ ਪੰਜਾਬ ਵਿੱਚ ਹਮਲਾ ਹੋਇਆ, ਪਰ ਹੋਇਆ ਉਹ ਹੀ ਮੈਂ ਜੋ ਉਸ ਸਮੇਂ ਆਖਿਆ ਸੀ।”












