October 21, 2026, 12:57 pm
----------- Advertisement -----------
HomeNewsBreaking Newsਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼...

ਰਾਮਪੁਰਾ ਫੂਲ ਦਾ ਕਾਂਸਲ ਪਰਿਵਾਰ ਸੰਕਟ ’ਚ: ਜ਼ਮੀਨ ਅੱਠ ਸੌ ਏਕੜ, ਲੀਜ਼ ਮਨੀ ਇੱਕ ਰੁਪਿਆ !

Published on

----------- Advertisement -----------

ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸੀ.ਬੀ.ਆਈ. (CBI) ਦੇ ਸ਼ਿਕੰਜੇ ’ਚ ਆਏ ਰਾਮਪੁਰਾ ਫੂਲ ਦੇ ਕਾਂਸਲ ਪਰਿਵਾਰ ਦੀ ਕੰਪਨੀ ‘ਐੱਸ.ਐੱਮ.ਪੀ.ਪੀ. ਅਮਿਊਨੇਸ਼ਨ ਪ੍ਰਾਈਵੇਟ ਲਿਮਟਿਡ’ ਨੂੰ ਨਾਲਾਗੜ੍ਹ ’ਚ ਅਲਾਟ ਕੀਤੀ 800 ਏਕੜ ਜ਼ਮੀਨ ’ਤੇ ਵੀ ਹੁਣ ਉਂਗਲ ਉੱਠੀ ਹੈ। ਜਦੋਂ ਹਿਮਾਚਲ ’ਚ ਭਾਜਪਾ ਸਰਕਾਰ ਸੀ ਤਾਂ ਉਸ ਵਕਤ 4 ਅਕਤੂਬਰ 2022 ਨੂੰ ਇਸ ਕੰਪਨੀ ਨੂੰ ਮਹਿਜ਼ ਇੱਕ ਰੁਪਏ ਪ੍ਰਤੀ ਵਰਗ ਮੀਟਰ ਸਾਲਾਨਾ ਦੇ ਹਿਸਾਬ ਨਾਲ ਜ਼ਿਲ੍ਹਾ ਸੋਲਨ ਦੇ ਨਾਲਾਗੜ੍ਹ ’ਚ 95 ਸਾਲ ਲਈ ਜ਼ਮੀਨ ਅਲਾਟ (ਲੀਜ਼) ਕੀਤੀ ਗਈ ਸੀ। ਕਰੀਬ ਚਾਰ ਸਾਲ ਮਗਰੋਂ ਵੀ ਕੰਪਨੀ ਆਪਣਾ ਉਦਯੋਗਿਕ ਯੂਨਿਟ ਚਾਲੂ ਨਹੀਂ ਕਰ ਸਕੀ।

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ’ਚ ਵੀ ਇਸ ਕੰਪਨੀ ਸਮੇਤ ਹੋਰਨਾਂ ਨੂੰ ਵੀ ਜ਼ਮੀਨ ਅਲਾਟ ਕੀਤੇ ਜਾਣ ਦੇ ਮਾਮਲੇ ’ਤੇ 27 ਅਗਸਤ 2025 ਨੂੰ ਰੌਲਾ-ਰੱਪਾ ਪਿਆ ਸੀ। ਹਿਮਾਚਲ ਪ੍ਰਦੇਸ਼ ਦੇ ਮੌਜੂਦਾ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਸਤੇ ਭਾਅ ’ਚ ਲੀਜ਼ ’ਤੇ ਦਿੱਤੀ ਜ਼ਮੀਨ ਨੂੰ ਹਿਮਾਚਲ ਦੀ ਦੌਲਤ ਦੀ ਲੁੱਟ ਕਰਾਰ ਦਿੱਤਾ ਸੀ। ਉਪਰੋਕਤ ਕੰਪਨੀ ਵੱਲੋਂ ਇਸ ਜ਼ਮੀਨ ’ਤੇ ਤੋਪਖ਼ਾਨੇ ਦੇ ਗੋਲਾ-ਬਾਰੂਦ ਆਦਿ ਦੇ ਉਤਪਾਦਨ ਨਾਲ ਸਬੰਧਿਤ ਕਾਰਖ਼ਾਨਾ ਲਾਇਆ ਜਾਣਾ ਹੈ। ਕੰਪਨੀ ਵੱਲੋਂ ਕਰੀਬ ਤਿੰਨ ਹਜ਼ਾਰ ਕਰੋੜ ਦਾ ਨਿਵੇਸ਼ ਕੀਤਾ ਜਾਣਾ ਹੈ। ਤਤਕਾਲੀ ਹਿਮਾਚਲ ਸਰਕਾਰ ਵੱਲੋਂ ਕਸਟਮਾਈਜ਼ਡ ਪੈਕੇਜ ਨੀਤੀ ਤਹਿਤ ਨਿਵੇਸ਼ਕਾਂ ਨੂੰ 95 ਸਾਲਾਂ ਲਈ 1 ਰੁਪਏ ਪ੍ਰਤੀ ਵਰਗ ਮੀਟਰ ਪ੍ਰਤੀ ਸਾਲ ਦੀ ਨਾਮਾਤਰ ਦਰ ’ਤੇ ਜ਼ਮੀਨ ਲੀਜ਼ ’ਤੇ ਦੇਣ ਤੋਂ ਇਲਾਵਾ ਸਟੈਂਪ ਡਿਊਟੀ, ਰਜਿਸਟਰੇਸ਼ਨ ਫ਼ੀਸ, ਊਰਜਾ ਖ਼ਰਚਿਆਂ ਅਤੇ ਪਾਵਰ ਡਿਊਟੀ ਤੋਂ ਛੋਟ ਆਦਿ ਵੀ ਦਿੱਤੀ ਗਈ ਸੀ। ਹੁਣ ਜਦੋਂ ਰਾਮਪੁਰਾ ਫੂਲ ਦੇ ਕਾਂਸਲ ਪਰਿਵਾਰ ਦੀ ‘ਮੈਸਰਜ਼ ਐੱਸ.ਐੱਮ.ਪੀ.ਪੀ. ਲਿਮਟਿਡ ਕੰਪਨੀ’ ਸੀ.ਬੀ.ਆਈ. ਦੇ ਜਾਲ ’ਚ ਫਸ ਗਈ ਹੈ ਤਾਂ ਹਿਮਾਚਲ ਪ੍ਰਦੇਸ਼ ’ਚ ਅਲਾਟ ਹੋਈ ਉਪਰੋਕਤ ਜ਼ਮੀਨ ’ਤੇ ਵੀ ਕਾਲੇ ਬੱਦਲ ਛਾ ਸਕਦੇ ਹਨ।

ਤਤਕਾਲੀ ਹਿਮਾਚਲ ਸਰਕਾਰ ਵੱਲੋਂ ਕਸਟਮਾਈਜ਼ਡ ਪੈਕੇਜ ਨੀਤੀ ਤਹਿਤ ਨਿਵੇਸ਼ਕਾਂ ਨੂੰ 95 ਸਾਲਾਂ ਲਈ 1 ਰੁਪਏ ਪ੍ਰਤੀ ਵਰਗ ਮੀਟਰ ਪ੍ਰਤੀ ਸਾਲ ਦੀ ਨਾਮਾਤਰ ਦਰ ’ਤੇ ਜ਼ਮੀਨ ਲੀਜ਼ ’ਤੇ ਦੇਣ ਤੋਂ ਇਲਾਵਾ ਸਟੈਂਪ ਡਿਊਟੀ, ਰਜਿਸਟਰੇਸ਼ਨ ਫ਼ੀਸ, ਊਰਜਾ ਖ਼ਰਚਿਆਂ ਅਤੇ ਪਾਵਰ ਡਿਊਟੀ ਤੋਂ ਛੋਟ ਆਦਿ ਵੀ ਦਿੱਤੀ ਗਈ ਸੀ। ਹੁਣ ਜਦੋਂ ਰਾਮਪੁਰਾ ਫੂਲ ਦੇ ਕਾਂਸਲ ਪਰਿਵਾਰ ਦੀ ‘ਮੈਸਰਜ਼ ਐੱਸ.ਐੱਮ.ਪੀ.ਪੀ. ਲਿਮਟਿਡ ਕੰਪਨੀ’ ਸੀ.ਬੀ.ਆਈ. ਦੇ ਜਾਲ ’ਚ ਫਸ ਗਈ ਹੈ ਤਾਂ ਹਿਮਾਚਲ ਪ੍ਰਦੇਸ਼ ’ਚ ਅਲਾਟ ਹੋਈ ਉਪਰੋਕਤ ਜ਼ਮੀਨ ’ਤੇ ਵੀ ਕਾਲੇ ਬੱਦਲ ਛਾ ਸਕਦੇ ਹਨ। ਚਰਚੇ ਹਨ ਕਿ ਕੇਂਦਰੀ ਰੱਖਿਆ ਮੰਤਰਾਲਾ ‘ਡਿਫ਼ੈਂਸ ਪ੍ਰੋਕਿਓਰਮੈਂਟ ਮੈਨੂਅਲ 2025’ ਦੇ ਨਿਯਮਾਂ ਤਹਿਤ ਕੰਪਨੀ ਨਾਲ ਲੈਣ-ਦੇਣ ’ਤੇ ਅਸਥਾਈ ਰੋਕ ਜਾਂ ਪਾਬੰਦੀ ਲਗਾ ਸਕਦਾ ਹੈ। ਜੇਕਰ ਕੇਂਦਰ ਸਰਕਾਰ ਅਜਿਹਾ ਕਦਮ ਚੁੱਕਦੀ ਹੈ ਤਾਂ ਇਹ ਕੰਪਨੀ ਭਵਿੱਖ ’ਚ ਰੱਖਿਆ ਮੰਤਰਾਲੇ ਦੇ ਟੈਂਡਰਾਂ ਲਈ ਅਯੋਗ ਹੋ ਜਾਵੇਗੀ।

ਦੱਸਣਯੋਗ ਹੈ ਕਿ ਸੀ.ਬੀ.ਆਈ. ਨੇ ਨਵੀਂ ਦਿੱਲੀ ਵਿੱਚ 12 ਅਕਤੂਬਰ ਨੂੰ ਮਿਊਨੀਸ਼ਨਜ਼ ਇੰਡੀਆ ਲਿਮਟਿਡ ਪੁਣੇ ਦੇ ਕਾਰਜਕਾਰੀ ਨਿਰਦੇਸ਼ਕ ਅਨਿਲ ਕੁਮਾਰ ਅਤੇ ‘ਮੈਸਰਜ਼ ਐੱਸ.ਐੱਮ.ਪੀ.ਪੀ. ਲਿਮਟਿਡ ਕੰਪਨੀ’ ਦੇ ਡਾਇਰੈਕਟਰ/ਪ੍ਰਮੋਟਰ ਆਸ਼ੀਸ਼ ਕਾਂਸਲ ਸਣੇ ਛੇ ਜਣਿਆਂ ’ਤੇ ਕੇਸ ਦਰਜ ਕੀਤਾ ਹੈ। ਆਸ਼ੀਸ਼ ਕਾਂਸਲ ਦੀ ਕੰਪਨੀ ਦੇ ਤਾਰ 500 ਕਰੋੜ ਦੇ ਗੋਲਾ-ਬਾਰੂਦ ਦੇ ਸੌਦੇ ਨਾਲ ਸਬੰਧਿਤ ਰਿਸ਼ਵਤ ਕਾਂਡ ਨਾਲ ਜੁੜੇ ਹੋਏ ਸਨ। ਕਾਂਸਲ ਪਰਿਵਾਰ ਦੀ ‘ਮੈਸਰਜ਼ ਐੱਸ.ਐੱਮ.ਪੀ.ਪੀ. ਲਿਮਟਿਡ ਕੰਪਨੀ’ ਹੈ, ਜਿਸ ਦਾ ਡਰੋਨ ਤਕਨਾਲੋਜੀ ਅਤੇ ਗੋਲਾ-ਬਾਰੂਦ ਆਦਿ ਦੇ ਨਿਰਮਾਣ ਦਾ ਕੰਮ ਹੈ।

ਕੇਂਦਰ ਸਰਕਾਰ ਦੀ ਮਿਊਨੀਸ਼ਨਜ਼ ਇੰਡੀਆ ਲਿਮਟਿਡ (ਐੱਮ.ਆਈ.ਐੱਲ.) ਨੂੰ ਇੱਕ ਸਾਲ ਦੀ ਮਿਆਦ ’ਚ ਗੋਲਾ-ਬਾਰੂਦ ਦੀ ਸਪਲਾਈ ਲਈ 500 ਕਰੋੜ ਦਾ ਅਧਿਕਾਰਤ ਠੇਕਾ ‘ਮੈਸਰਜ਼ ਐੱਸ.ਐੱਮ.ਪੀ.ਪੀ. ਲਿਮਟਿਡ ਕੰਪਨੀ’ ਨੂੰ ਮਿਲਿਆ ਹੋਇਆ ਸੀ। ਸੀ.ਬੀ.ਆਈ. ਵੱਲੋਂ ਜਾਰੀ ਬਿਆਨ ਅਨੁਸਾਰ ਕਾਰਜਕਾਰੀ ਨਿਰਦੇਸ਼ਕ ਅਨਿਲ ਕੁਮਾਰ ਪੁਣੇ ਦਫ਼ਤਰ ’ਚ ਤਾਇਨਾਤੀ ਦੌਰਾਨ ਐੱਮ.ਆਈ.ਐੱਲ. ਦੀ ਰੱਖਿਆ ਉਤਪਾਦਨ, ਖ਼ਰੀਦ ਤੇ ਹੋਰ ਰਣਨੀਤਕ ਤੌਰ ’ਤੇ ਅਹਿਮ ਸੰਵੇਦਨਸ਼ੀਲ ਜਾਣਕਾਰੀ ਲੀਕ ਕਰ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Tiger Shroff Firing: ਜਾਂਚ ਦੀਆਂ ਤਾਰਾਂ ਅੰਮ੍ਰਿਤਸਰ ਨਾਲ ਜੁੜੀਆਂ; ਹਥਿਆਰ ਦੇਣ ਵਾਲੇ ਦੀ ਭਾਲ ਜਾਰੀ

ਮੁੰਬਈ ਵਿਖੇ ਐਤਵਾਰ ਸ਼ਾਮ ਨੂੰ ਬੌਲੀਵੁੱਡ ਅਦਾਕਾਰ ਟਾਈਗਰ ਸ਼ਰੌਫ਼ ਦੀ ਕਾਰ ’ਤੇ ਹੋਈ ਗੋਲੀਬਾਰੀ...

ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, 7,500 ਮੁਲਾਜ਼ਮ ਅਣਮਿੱਥੇ ਸਮੇਂ ਦੀ ਹੜਤਾਲ ’ਤੇ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ...

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਭਾਣਾ, 2 ਦੀ ਮੌਤ

ਮੋਗਾ ਜ਼ਿਲ੍ਹੇ ਵਿਚ ਕੋਟ ਈਸੇ ਖਾਂ ਦੇ ਨੇੜੇ ਪਿੰਡ ਗਗੜਾ ਕੋਲ ਦਰਦਨਾਕ ਸਾਹਦਸਾ ਵਾਪਰ...

ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਲਈ ਕੇਂਦਰ ਨੂੰ 3 ਪੱਤਰ ਲਿਖੇ, ਪਰ ਕੋਈ ਕਾਰਵਾਈ ਨਹੀਂ: ਹਰਪਾਲ ਚੀਮਾ

ਚੰਡੀਗੜ੍ਹ 20 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਦੀ ਭਾਰਤੀ ਜਨਤਾ...

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...