November 17, 2026, 12:00 am
----------- Advertisement -----------
HomeNewsBreaking Newsਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ, ਇਸ ਗੈਂਗ...

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ, ਇਸ ਗੈਂਗ ਨੇ ਚੁੱਕੀ ਜ਼ਿੰਮੇਵਾਰੀ

Published on

----------- Advertisement -----------

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ‘ਤੇ ਬੁੱਧਵਾਰ ਰਾਤ ਨੂੰ ਫਾਇਰਿੰਗ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਕਪਿਲ ਸ਼ਰਮਾ ਨੇ ਤਿੰਨ ਦਿਨ ਪਹਿਲਾਂ, 7 ਜੁਲਾਈ ਨੂੰ KAP’ S ਨਾਂ ਦੇ ਇਸ ਕੈਫੇ ਦਾ ਉਦਘਾਟਨ ਕੀਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਹਮਲਾਵਰਾਂ ਨੇ ਕੈਫੇ ‘ਤੇ 9 ਰਾਊਂਡ ਫਾਇਰ ਕੀਤੇ। ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵੀ ਸਾਹਮਣੇ ਆਈ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਹਰਜੀਤ ਸਿੰਘ ਲਾਡੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ ਡੇਲੀ ਪੋਸਟ ਪੰਜਾਬੀ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ। ਹਰਜੀਤ ਸਿੰਘ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਸੂਚੀ ਵਿੱਚ ਮੋਸਟ ਵਾਂਟੇਡ ਹੈ। ਹਮਲਾਵਰ ਨੇ ਗੋਲੀਬਾਰੀ ਦੀ ਇੱਕ ਵੀਡੀਓ ਵੀ ਬਣਾਈ ਹੈ, ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵਿੱਚ ਕੈਫੇ ਦੇ ਬਾਹਰ ਕਾਰ ਵਿੱਚ ਬੈਠਾ ਇੱਕ ਬੰਦਾ ਕਾਰ ਦੇ ਅੰਦਰੋਂ ਲਗਾਤਾਰ ਗੋਲੀਬਾਰੀ ਕਰਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ, ਹੁਣ ਤੱਕ ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ।

ਗੋਲੀਬਾਰੀ ਤੋਂ ਬਾਅਦ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਜਾਂਚ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਪਿਲ ਸ਼ਰਮਾ ਦੇ ਇੱਕ ਪੁਰਾਣੇ ਬਿਆਨ ਤੋਂ ਨਾਰਾਜ਼ ਹਰਜੀਤ ਸਿੰਘ ਲਾਡੀ ਨੇ ਆਪਣੇ ਕੈਫੇ ਵਿੱਚ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਦੱਸ ਦੇਈਏ ਕਿ ਹਾਲ ਹੀ ਵਿੱਚ ਕਪਿਲ ਸ਼ਰਮਾ ਨੇ ਇਹ ਕੈਫੇ ਖੋਲ੍ਹਿਆ ਹੈ। ਇਹ ਕੈਨੇਡਾ ਵਿੱਚ ਰਹਿਣ ਵਾਲੇ ਭਾਰਤੀਆਂ ਵਿੱਚ ਇਹ ਕੈਫੇ ਕਾਫੀ ਪਸੰਦ ਕੀਤਾ ਗਿਆ। ਹੁਣ ਇਸ ਕੈਫੇ ‘ਤੇ ਗੋਲੀਬਾਰੀ ਦੀ ਖ਼ਬਰ ਤੋਂ ਹਰ ਕੋਈ ਹੈਰਾਨ ਹੈ। ਹਾਲਾਂਕਿ, ਕਪਿਲ ਸ਼ਰਮਾ ਨੇ ਅਜੇ ਤੱਕ ਇਸ ਘਟਨਾ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਜ਼ਿਕਰਯੋਗ ਹੈ ਕਿ ‘ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਦਾ ਨਵਾਂ ਸੀਜ਼ਨ ਇਨ੍ਹੀਂ ਦਿਨੀਂ ਨੈੱਟਫਲਿਕਸ ‘ਤੇ ਵੱਲੋਂ ਦੇਖਿਆ ਜਾ ਰਿਹਾ ਹੈ। ਹੁਣ ਤੱਕ ਸਲਮਾਨ ਖਾਨ, ਕ੍ਰਿਕਟਰ ਗੌਤਮ ਗੰਭੀਰ, ਰਿਸ਼ਭ ਪੰਤ ਅਤੇ ਯੁਜਵੇਂਦਰ ਚਾਹਲ ਵਰਗੇ ਸਿਤਾਰੇ ਇਸ ਸ਼ੋਅ ਵਿੱਚ ਨਜ਼ਰ ਆ ਚੁੱਕੇ ਹਨ। ਹੁਣ ਜੈਦੀਪ ਅਹਲਾਵਤ, ਜਤਿੰਦਰ ਕੁਮਾਰ, ਵਿਜੇ ਵਰਮਾ ਅਤੇ ਪ੍ਰਤੀਕ ਗਾਂਧੀ ਵਰਗੇ ਕਲਾਕਾਰ ਸ਼ੋਅ ਦੇ ਨਵੇਂ ਐਪੀਸੋਡ ਵਿੱਚ ਨਜ਼ਰ ਆਉਣਗੇ। ਸ਼ੋਅ ਦਾ ਇੱਕ ਨਵਾਂ ਐਪੀਸੋਡ ਹਰ ਸ਼ਨੀਵਾਰ ਨੂੰ ਰਿਲੀਜ਼ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...