October 8, 2026, 7:28 pm
----------- Advertisement -----------
HomeNewsBreaking Newsਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ...

ਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ

Published on

----------- Advertisement -----------

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀਆਂ ਸੇਵਾਵਾਂ ਫਿਲਹਾਲ ਮੁਅੱਤਲ ਰਹਿਣਗੀਆਂ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ 7 ਮਈ, 2025 ਤੋਂ ਬੰਦ ਕੀਤੇ ਗਏ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਸਿੱਖ ਸੰਗਠਨਾਂ (SGPC) ਦੀ ਮੰਗ ਦੇ ਸੰਬੰਧ ਵਿੱਚ, ਸਰਕਾਰ ਨੇ ਕਿਹਾ ਹੈ ਕਿ ਸੁਰੱਖਿਆ ਹਾਲਾਤਾਂ ਵਿੱਚ ਹਾਲੇ ਵੀ ਕੋਈ ਬਦਲਾਅ ਨਹੀਂ ਆਇਆ ਹੈ। ਮਈ 2025 ਦੇ ਪਹਿਲਗਾਮ ਹਮਲੇ ਤੋਂ ਬਾਅਦ ਪੈਦਾ ਹੋਏ ਸੁਰੱਖਿਆ ਖਤਰੇ ਤੋਂ ਬਾਅਦ ਕਰਤਾਰਪੁਰ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸਤੋਂ ਬਾਅਦ ਕਈ ਸਿੱਖ ਜਥੇਬੰਦੀਆਂ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਮੰਗ ਕਰ ਰਹੀਆਂ ਸਨ। ਪਰ ਵਿਦੇਸ਼ ਮੰਤਰਾਲੇ ਦੇ ਅਨੁਸਾਰ, ਮੌਜੂਦਾ ਸੁਰੱਖਿਆ ਮਾਹੌਲ ਵਿੱਚ ਸੁਧਾਰ ਨਾ ਹੋਣ ਕਾਰਨ ਲਾਂਘੇ ਨੂੰ ਤੁਰੰਤ ਬਹਾਲ ਨਹੀਂ ਕੀਤਾ ਜਾ ਸਕਦਾ।

ਸੁਰੱਖਿਆ ਕਾਰਨਾਂ ਕਰਕੇ ਲਾਂਘੇ ਦੀਆਂ ਸੇਵਾਵਾਂ ਮੁਅੱਤਲ

ਅਕਤੂਬਰ 2024 ਵਿੱਚ, ਇਸ ਲਾਂਘੇ ਨਾਲ ਜੁੜੇ ਸਮਝੌਤੇ ਨੂੰ ਅਗਲੇ 5 ਸਾਲਾਂ (2029 ਤੱਕ) ਲਈ ਵਧਾ ਦਿੱਤਾ ਗਿਆ ਸੀ, ਪਰ ਸੁਰੱਖਿਆ ਕਾਰਨਾਂ ਕਰਕੇ ਜ਼ਮੀਨੀ ਪੱਧਰ ‘ਤੇ ਆਵਾਜਾਈ ਫਿਲਹਾਲ ਮੁਅੱਤਲ ਹੈ। ਪਰ ਲਾਂਘੇ ਦੇ ਬੰਦ ਹੋਣ ਦੇ ਬਾਵਜੂਦ, 1974 ਦੇ ਭਾਰਤ-ਪਾਕਿਸਤਾਨ ਪ੍ਰੋਟੋਕੋਲ ਦੇ ਤਹਿਤ ਸਿੱਖ ਜਥਿਆਂ ਨੂੰ ਵਿਸ਼ੇਸ਼ ਧਾਰਮਿਕ ਮੌਕਿਆਂ ‘ਤੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਜਾ ਰਹੀ ਹੈ।

( 18 ਮਿੰਟ ‘ਤੇ ਕਰਤਾਰਪੁਰ ਸਾਹਿਬ ‘ਤੇ ਸਵਾਲ ਅਤੇ 20.35 ‘ਤੇ MEA ਦਾ ਜਵਾਬ)

ਮੌਨਸੂਨ ਸੈਸ਼ਨ ‘ਚ ਵੀ ਉੱਠਿਆ ਸੀ ਮੁੱਦਾ

ਇਹ ਮਾਮਲਾ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਵੀ ਉੱਠਿਆ ਸੀ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਸਰਕਾਰ ਤੋਂ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਸੀ। ਇਹ ਮਾਮਲਾ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਵੀ ਉੱਠਿਆ ਸੀ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਸਰਕਾਰ ਤੋਂ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਸੀ। ਇਸ ਦੇ ਜਵਾਬ ਵਿੱਚ ਵਿਦੇਸ਼ ਮੰਤਰਾਲੇ ਨੇ ਲਿਖਤੀ ਰੂਪ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਸੀ ਕਿ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਮੌਜੂਦਾ ਹਾਲਾਤਾਂ ਵਿੱਚ ਲਾਂਘਾ ਖੋਲ੍ਹਣਾ ਸੰਭਵ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...