July 17, 2026, 2:02 am
----------- Advertisement -----------
HomeNewsBreaking Newsਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ...

ਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ

Published on

----------- Advertisement -----------

ਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਐਲਾਨ ਦੀ ਮੰਗ ਕੀਤੀ।

ਦੁਨੀਆ ਭਰ ਦੇ ਸਿੱਖ ਸ਼ਰਧਾਲੂ ਅਤੇ ਗੁਰੂ ਨਾਨਕ ਨਾਮ ਲੇਵਾ ਭਾਈਚਾਰਾ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਨਾਲ ਜੁੜੇ ਹੋਏ ਹਨ। ਇਹ ਉਹ ਪਵਿੱਤਰ ਸਥਾਨ ਹੈ, ਜਿੱਥੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਸਨ।

ਪੱਤਰ ਵਿਚ ਕਿਹਾ ਗਿਆ ਹੈ ਕਿ ‘ਆਪ੍ਰੇਸ਼ਨ ਸੰਧੂਰ’ ਤੋਂ ਪਹਿਲਾਂ 7 ਮਈ, 2025 ਨੂੰ ਕਰਤਾਰਪੁਰ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਨਵੰਬਰ 2025 ਅਤੇ ਜੂਨ 2026 ਵਿਚਕਾਰ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਚਾਰ ਵਿਸ਼ੇਸ਼ ਸਮੂਹਾਂ ਨੂੰ ਆਗਿਆ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦੇ ਹਨ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਰੋਜ਼ਾਨਾ ਯਾਤਰਾ ਨੂੰ ਜਲਦੀ ਤੋਂ ਜਲਦੀ ਬਹਾਲ ਕੀਤਾ ਜਾਵੇ। ਸੁਰੱਖਿਆ, ਪ੍ਰਸ਼ਾਸਕੀ ਅਤੇ ਕੂਟਨੀਤਕ ਪ੍ਰਬੰਧਾਂ ਨੂੰ ਪੂਰਾ ਕਰਨ ਤੋਂ ਬਾਅਦ ਇਹ ਸੇਵਾ ਜਲਦੀ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਸੰਗਤ ਇਕ ਵਾਰ ਫਿਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਆਸਾਨੀ ਅਤੇ ਸਹੂਲਤ ਨਾਲ ਮੱਥਾ ਟੇਕ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...

ਯੂ.ਪੀ. ਤੋਂ ਮਾਛੀਵਾੜਾ ਪਰਤ ਰਹੇ ਆੜ੍ਹਤੀ ਸਮੇਤ 3 ਦੀ ਮੌਤ, 2 ਗੰਭੀਰ ਜਖ਼ਮੀ

ਮਾਛੀਵਾੜਾ ਇਲਾਕੇ ਵਿਚ ਉਸ ਸਮੇਂ ਦੁਖਦਈ ਖ਼ਬਰ ਸੁਣਨ ਨੂੰ ਮਿਲੀ, ਜਦੋਂ ਯੂ.ਪੀ. ਤੋਂ ਪਰਤ...

ਮਜੀਠਾ ‘ਚ ਪ੍ਰੇਮ ਪ੍ਰਸੰਗ ਨੇ ਲਿਆ ਦਰਦਨਾਕ ਮੋੜ, ਨੌਜਵਾਨ ਨੇ ਖੁਦ ਨੂੰ ਲਗਾਈ ਅੱਗ, ਮਹਿਲਾ ਵੀ ਝੁਲਸੀ

ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ‘ਚ ਪ੍ਰੇਮ ਪ੍ਰਸੰਗ ਨਾਲ ਜੁੜੀ ਇੱਕ ਦਿਲ ਦਹਿਲਾ ਦੇਣ...

ਅੱਜ CJP ਦੇ ਵਿਰੋਧ ਪ੍ਰਦਰਸ਼ਨ ‘ਚ ਸ਼ਾਮਿਲ ਹੋਣਗੇ ਅਰਵਿੰਦ ਕੇਜਰੀਵਾਲ, ਸੋਨਮ ਵਾਂਗਚੂਕ ਨਾਲ ਕਰਨਗੇ ਮੁਲਾਕਾਤ

ਜੰਤਰ ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ਤੇ ਕੇਂਦਰੀ ਸਿੱਖਿਆ...

ਬੇਅੰਤ ਸਿੰਘ ਕਤਲਕਾਂਡ ਅੱਤਵਾਦੀ ਹਮਲਾ ਨਹੀਂ, ਪਾਰਟੀ ਦੀ ਅੰਦਰੂਨੀ ਲੜਾਈ ਸੀ, ਸਾਬਕਾ ਅਫ਼ਸਰ RVS ਮਣੀ ਦਾ ਵੱਡਾ ਦਾਅਵਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਨੂੰ ਲੈ ਕੇ ਗ੍ਰਹਿ ਮੰਤਰਾਲੇ...

ਚਰਨਜੀਤ ਚੰਨੀ ਨੇ ਪ੍ਰਤਾਪ ਬਾਜਵਾ ਨਾਲ ਕੀਤੀ ਮੁਲਾਕਾਤ, ਕਾਂਗਰਸ ਕਲੇਸ਼ ਦਾ ਨਿਕਲੇਗਾ ਹੱਲ?

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਵਿਚਕਾਰ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸਾਂਸਦ...