ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਨੂੰ ਅੰਮ੍ਰਿਤਸਰ ਪਹੁੰਚੇ । ਕੇਜਰੀਵਾਲ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜੇਕਰ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਦੀ ਹੈ ਤਾਂ ਸਰਕਾਰੀ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੀ ਫੋਟੋ ਨਹੀਂ ਲਗਾਈ ਜਾਵੇਗੀ, ਸਗੋਂ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ।
ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਆਜ਼ਾਦੀ ਦੀ ਲਹਿਰ ਵਿੱਚ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਅਸੀਂ ਸਾਰੇ ਉਨ੍ਹਾਂ ਦੇ ਪ੍ਰਸ਼ੰਸਕ ਹਾਂ। ਬਾਬਾ ਸਾਹਿਬ ਦੇ ਸੰਘਰਸ਼ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ। ਉਸ ਨੂੰ ਅਛੂਤ ਮੰਨਿਆ ਜਾਂਦਾ ਸੀ, ਪਰ ਉਸ ਨੇ ਹਾਰ ਨਹੀਂ ਮੰਨੀ। ਅਮਰੀਕਾ ਵਿੱਚ ਪੜ੍ਹ ਕੇ ਤਬਦੀਲੀ ਲਿਆਂਦੀ ਹੈ।












