ਅੰਮ੍ਰਿਤਸਰ, 7 ਦਸੰਬਰ 2021 – ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦਿੱਲੀ ਤੋਂ ਫਲਾਈਟ ਰਾਹੀਂ ਇਥੇ ਪਹੁੰਚੇ। ਏਅਰਪੋਰਟ ਪਹੁੰਚਦੇ ਸਾਰ ਹੀ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਹਲਕੇ ’ਚ 20 ਹਜ਼ਾਰ ਕਰੋੜ ਰੁਪਏ ਦੀ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ। ਉਸ ਦੇ ਬਾਰੇ ਚੰਨੀ ਨੂੰ ਜ਼ਰੂਰ ਪਤਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸਾਰ ਹੀ ਮਾਈਨਿੰਗ ਮਾਫ਼ੀਆ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਨਾਜ਼ਾਇਜ਼ ਮਾਈਨਿੰਗ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਐਫ ਆਈ ਆਰ ਦਰਜ ਹੋਣੀ ਚਾਹੀਦੀ ਹੈ।
ਉਹਨਾਂ ਇਹ ਵੀ ਕਿਹਾ ਕਿ ਆਪ ਸਰਕਾਰ ਬਣਨ ’ਤੇ ਨਜਾਇਜ਼ ਮਾਈਨਿੰਗ ਬੰਦ ਕੀਤੀ ਜਾਵੇਗੀ ਤੇ ਇਹੀ ਪੈਸਾ ਮਹਿਲਾਵਾਂ ਨੂੰ ਹਰ ਮਹੀਨੇ ਇਕ ਇਕ ਹਜ਼ਾਰ ਰੁਪਏ ਦੇਣ ਵਾਸਤੇ ਵਰਤਿਆ ਜਾਵੇਗਾ। ਅੰਮ੍ਰਿਤਸਰ ਪਹੁੰਚੇ ਅਰਵਿੰਦ ਕੇਜਰੀਵਾਲ ਇਸ ਵਾਰ ਦੋਆਬਾ ਖੇਤਰ ’ਚ ਚੋਣ ਸਰਗਰਮੀਆਂ ਤੇਜ਼ ਕਰਨਗੇ।