November 12, 2026, 12:33 pm
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

Published on

----------- Advertisement -----------

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਮਾਮਲੇ ਵਿੱਚ ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਦੇ ਨਿੱਜੀ ਮੋਬਾਈਲ ‘ਤੇ ਇੱਕ ਧਮਕੀ ਭਰਿਆ ਕਾਲ ਅਤੇ ਵਟਸਐਪ ਸੰਦੇਸ਼ ਆਇਆ ਹੈ, ਜਿਸ ਵਿੱਚ 7 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿਖੇ ਇੱਕ FIR (ਐਫ.ਆਈ.ਆਰ ਨੰਬਰ: 0093, ਮਿਤੀ 07/11/2026) ਦਰਜ ਕੀਤੀ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਕੀ ਹੈ ਪੂਰਾ ਮਾਮਲਾ?
ਵਿਧਾਇਕ ਜਰਨੈਲ ਸਿੰਘ ਦੀ ਸ਼ਿਕਾਇਤ ਅਨੁਸਾਰ, ਉਨ੍ਹਾਂ ਨੂੰ 6 ਨਵੰਬਰ 2026 ਨੂੰ ਸ਼ਾਮ ਕਰੀਬ 6:00 ਵਜੇ ਇੱਕ ਅਣਪਛਾਤੇ ਨੰਬਰ ਤੋਂ ਵਟਸਐਪ ਕਾਲ ਆਈ। ਕਾਲ ਕਰਨ ਵਾਲੇ ਨੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਅਤੇ ਕਿਹਾ ਕਿ ਇਹ ਸੁਨੇਹਾ ਅਰਵਿੰਦ ਕੇਜਰੀਵਾਲ ਲਈ ਹੈ। ਕਾਲ ਕਰਨ ਵਾਲੇ ਨੇ ਧਮਕੀ ਦਿੱਤੀ ਕਿ ਜੇਕਰ 7 ਕਰੋੜ ਰੁਪਏ ਨਾ ਦਿੱਤੇ ਗਏ ਤਾਂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਬੇਟੀ ਹਰਸ਼ਿਤਾ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ, ਇਸੇ ਨੰਬਰ ਤੋਂ ਜਰਨੈਲ ਸਿੰਘ ਨੂੰ ਇੱਕ ਵਟਸਐਪ ਟੈਕਸਟ ਸੰਦੇਸ਼ ਵੀ ਭੇਜਿਆ ਗਿਆ, ਜਿਸ ਦਾ ਪ੍ਰੋਫਾਈਲ ਨਾਮ ‘H’ ਦਿਖਾਈ ਦੇ ਰਿਹਾ ਸੀ। ਸੰਦੇਸ਼ ਵਿੱਚ ਲਿਖਿਆ ਸੀ:”ਲਾਰੈਂਸ ਬਿਸ਼ਨੋਈ ਗੈਂਗ ਸੇ ਬੋਲ ਰਹਾ ਹੂੰ, ਅਰਵਿੰਦ ਕੇਜਰੀਵਾਲ ਕੋ ਬੋਲ ਦੇ 7 ਕਰੋੜ ਦੇ ਦੇ ਨਹੀਂ ਤੋ ਅਰਵਿੰਦ ਕੇਜਰੀਵਾਲ ਔਰ ਉਸਕੀ ਲੜਕੀ ਹਰਸ਼ਿਤਾ ਕੇਜਰੀਵਾਲ ਕੋ ਜਾਨ ਸੇ ਮਾਰ ਦੂੰਗਾ।”

ਪੁਲਿਸ ਵੱਲੋਂ ਕਾਰਵਾਈ
ਇਸ ਗੰਭੀਰ ਧਮਕੀ ਤੋਂ ਬਾਅਦ, ਵਿਧਾਇਕ ਜਰਨੈਲ ਸਿੰਘ ਨੇ ਐਸ.ਐਸ.ਪੀ. ਮੋਹਾਲੀ ਨੂੰ ਲਿਖਤੀ ਸ਼ਿਕਾਇਤ ਦਿੱਤੀ। ਸ਼ਿਕਾਇਤ ਦੇ ਆਧਾਰ ‘ਤੇ, ਮੋਹਾਲੀ ਸਾਈਬਰ ਕ੍ਰਾਈਮ ਪੁਲਿਸ ਨੇ ਇੰਸਪੈਕਟਰ ਸੁਨੀਲ ਕੁਮਾਰ ਦੀ ਅਗਵਾਈ ਵਿੱਚ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਮੁਲਜ਼ਮਾਂ ਖਿਲਾਫ ਭਾਰਤੀ ਨਿਆਏ ਸੰਹਿਤਾ (BNS), 2023 ਦੀਆਂ ਧਾਰਾਵਾਂ 308(4), 351(2), 351(3), 351(4), 111(2) ਅਤੇ ਇਨਫਰਮੇਸ਼ਨ ਟੈਕਨਾਲੋਜੀ (ਸੋਧ) ਐਕਟ 2008 ਦੀ ਧਾਰਾ 66D ਤਹਿਤ ਮਾਮਲਾ ਦਰਜ ਕਰ ਲਿਆ ਹੈ।

ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਇੱਕ ਪ੍ਰਮੁੱਖ ਰਾਸ਼ਟਰੀ ਨੇਤਾ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਹਨ, ਜਿਸ ਕਾਰਨ ਇਹ ਧਮਕੀ ਰਾਸ਼ਟਰੀ ਅਤੇ ਜਨਤਕ ਸੁਰੱਖਿਆ ਲਈ ਖਤਰਾ ਹੈ। ਪੁਲਿਸ ਹੁਣ ਕਾਲ ਡਿਟੇਲਸ (CDR), ਆਈਪੀ ਲੌਗਸ (IP logs) ਅਤੇ ਡਿਵਾਈਸ ਦੀ ਲੋਕੇਸ਼ਨ ਟ੍ਰੇਸ ਕਰਕੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ। ਇਲਾਕੇ ਦੇ ਮੈਜਿਸਟ੍ਰੇਟ ਅਤੇ ਉੱਚ ਅਧਿਕਾਰੀਆਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...